ਚੰਨੀ ਨੇ ਭਾਜਪਾ ਤੇ ‘ਆਪ’ ਸਰਕਾਰ ’ਤੇ ਸਾਧੇ ਨਿਸ਼ਾਨੇ, ਰਾਹੁਲ ਗਾਂਧੀ ਖ਼ਿਲਾਫ਼ ਐਫਆਈਆਰ ਵਾਪਸ ਲੈਣ ਦੀ ਕੀਤੀ ਮੰਗ
ਜਲੰਧਰ, 31 ਅਗਸਤ (ਹਿੰ.ਸ.)| ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਚੰਨੀ ਨੇ ਰਾਹੁਲ ਗਾਂਧੀ ਖ਼ਿਲਾਫ਼ ਐਫਆਈਆਰ ਦਰਜ ਕਰਨ ਅਤੇ ਕਾਂਗਰਸ
ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ


ਜਲੰਧਰ, 31 ਅਗਸਤ (ਹਿੰ.ਸ.)| ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਚੰਨੀ ਨੇ ਰਾਹੁਲ ਗਾਂਧੀ ਖ਼ਿਲਾਫ਼ ਐਫਆਈਆਰ ਦਰਜ ਕਰਨ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰਾਮਲੀਲਾ ਮੈਦਾਨ ਰੈਲੀ ਤੋਂ ਬਾਅਦ ਮੰਚ ਦਾ ਸ਼ੁੱਧੀਕਰਨ ਕੀਤੇ ਜਾਣ ਦੀ ਘਟਨਾ ਨੂੰ ‘ਮਨੂਵਾਦੀ ਸੋਚ’ ਦਾ ਪ੍ਰਗਟਾਵਾ ਕਰਾਰ ਦਿੱਤਾ।

ਚੰਨੀ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਲਗਾਤਾਰ ਦਲਿਤਾਂ, ਆਦਿਵਾਸੀਆਂ, ਗਰੀਬਾਂ ਅਤੇ ਪੱਛੜੇ ਵਰਗਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫਆੲਆਰ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ।

ਸੋਸ਼ਲ ਮੀਡੀਆ ’ਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਦੁਰਵਰਤੋਂ ਅਤੇ ਫੇਕ ਵੀਡੀਓਜ਼ ਦੇ ਮੁੱਦੇ ’ਤੇ ਚੰਨੀ ਨੇ ਕਿਹਾ ਕਿ ਕਿਸੇ ਵੀ ਆਗੂ ਦੀ ਗਲਤ ਜਾਂ ਜਾਅਲੀ ਵੀਡੀਓ ਬਣਾਕੇ ਉਸ ਦੀ ਇੱਜ਼ਤ ਅਤੇ ਮਰਿਆਦਾ ਨੂੰ ਠੇਸ ਪਹੁੰਚਾਉਣਾ ਪੂਰੀ ਤਰ੍ਹਾਂ ਗਲਤ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਏਆਈ ਦੇ ਗਲਤ ਇਸਤੇਮਾਲ ਅਤੇ ਫੇਕ ਵੀਡੀਓਜ਼ ਦੇ ਪ੍ਰਸਾਰ ਦਾ ਪੁਰਜ਼ੋਰ ਵਿਰੋਧ ਕਰਦੀ ਹੈ। ਹਾਲਾਂਕਿ, ਚੰਨੀ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀਡੀਓ ਅਸਲੀ ਅਤੇ ਸੱਚੀ ਹੈ ਤਾਂ ਉਸ ਨੂੰ ਲੈਬ ਵਿੱਚ ਭੇਜ ਕੇ ਗਲਤ ਸਾਬਤ ਕਰਨ ਦੀ ਕੋਸ਼ਿਸ਼ ਕਰਨਾ ਵੀ ਓਨਾ ਹੀ ਗਲਤ ਹੈ। ਚੰਨੀ ਨੇ ਕਿਹਾ ਕਿ ਤਕਨਾਲੋਜੀ ਦੀ ਵਰਤੋਂ ਕਿਸੇ ਵਿਅਕਤੀ ਦੀ ਛਵੀ ਖ਼ਰਾਬ ਕਰਨ ਜਾਂ ਸੱਚ ਨੂੰ ਝੂਠ ਸਾਬਤ ਕਰਨ ਲਈ ਨਹੀਂ ਹੋਣੀ ਚਾਹੀਦੀ। ਉਨ੍ਹਾਂ ਸਰਕਾਰ ਅਤੇ ਸਬੰਧਤ ਏਜੰਸੀਆਂ ਤੋਂ ਪਾਰਦਰਸ਼ੀ ਢੰਗ ਨਾਲ ਮਾਮਲਿਆਂ ਦੀ ਜਾਂਚ ਕਰਨ ਦੀ ਮੰਗ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande