2 ਸਤੰਬਰ ਨੂੰ ਭੁਲੱਥ ’ਚ ਹੋਵੇਗਾ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ਨੂੰ ਦਰਸਾਉਂਦਾ ਡ੍ਰੋਨ ਸ਼ੋਅ
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਸ਼ੋਅ ਸ਼ਾਮ 7 ਵਜੇ ਹੋਵੇਗਾ ਸ਼ੁਰੂ ਭੁਲੱਥ, 31 ਅਗਸਤ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ 2 ਸਤੰਬਰ ਨੂੰ ਭੁਲੱਥ ਵਿਖੇ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਦ
ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ


ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਤਿਆਰੀਆਂ ਦਾ ਲਿਆ ਜਾਇਜ਼ਾ, ਸ਼ੋਅ ਸ਼ਾਮ 7 ਵਜੇ ਹੋਵੇਗਾ ਸ਼ੁਰੂ ਭੁਲੱਥ, 31 ਅਗਸਤ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਤਹਿਤ 2 ਸਤੰਬਰ ਨੂੰ ਭੁਲੱਥ ਵਿਖੇ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਭੁਲੱਥ ਦਾ ਦੌਰਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਅਤੇ ਐਸਐਸਪੀ ਗੌਰਵ ਤੂਰਾ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡ੍ਰੋਨ ਸ਼ੋਅ 2 ਸਤੰਬਰ ਨੂੰ ਸ਼ਾਮ 7 ਵਜੇ ਸ਼ੁਰੂ ਹੋਵੇਗਾ ਅਤੇ ਇਸ ਦੀ ਮਿਆਦ ਲਗਭਗ 25 ਤੋਂ 30 ਮਿੰਟ ਹੋਵੇਗੀ। ਰਾਤ ਦੇ ਆਕਾਸ਼ ਵਿੱਚ ਡ੍ਰੋਨਾਂ ਰਾਹੀਂ ਕੀਤੀ ਜਾਣ ਵਾਲੀ ਇਸ ਵਿਸ਼ੇਸ਼ ਡਿਜੀਟਲ ਪੇਸ਼ਕਾਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਹਵਾਈ ਪ੍ਰਦਰਸ਼ਨ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੇ ਅਮਰ ਸੰਦੇਸ਼ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ ਅਤੇ ਅਜਿਹੇ ਸਮਾਗਮ ਇਨ੍ਹਾਂ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਗਮ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਉਨ੍ਹਾਂ ਬੈਠਣ ਦੇ ਢੁਕਵੇਂ ਪ੍ਰਬੰਧ, ਪੀਣ ਵਾਲਾ ਸਾਫ਼ ਪਾਣੀ, ਸਫ਼ਾਈ, ਸੁਰੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਤਹਿਤ 1 ਸਤੰਬਰ ਨੂੰ ਫਗਵਾੜਾ, 3 ਸਤੰਬਰ ਨੂੰ ਸੁਲਤਾਨਪੁਰ ਲੋਧੀ ਅਤੇ 5 ਸਤੰਬਰ ਨੂੰ ਕਪੂਰਥਲਾ ਵਿਖੇ ਵੀ ਡ੍ਰੋਨ ਸ਼ੋਅ ਕਰਵਾਏ ਜਾਣਗੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸੰਗਤ ਇਸ ਵਿਸ਼ੇਸ਼ ਪੇਸ਼ਕਾਰੀ ਨੂੰ ਸੁਰੱਖਿਅਤ ਅਤੇ ਸੁਚੱਜੇ ਢੰਗ ਨਾਲ ਦੇਖ ਸਕੇ। ਕਿਸੇ ਵੀ ਤਰ੍ਹਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande