ਵਿਧਾਇਕ ਡਾ. ਗੁਪਤਾ ਨੇ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ
ਅੰਮ੍ਰਿਤਸਰ, 31 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੰਮ੍ਰਿਤਸਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਧਾਇਕ ਡਾ. ਅਜ
ਵਿਧਾਇਕ ਡਾ. ਗੁਪਤਾ ਜਲ੍ਹਿਆਂਵਾਲਾ ਬਾਗ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ


ਅੰਮ੍ਰਿਤਸਰ, 31 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੰਮ੍ਰਿਤਸਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ ਹੈ। ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਵਿਧਾਇਕ ਡਾ. ਅਜੇ ਗੁਪਤਾ ਦੀ ਅਗਵਾਈ ਹੇਠ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦੂਜੇ ਦਿਨ ਵੀ ਜਾਰੀ ਰਹੀ।ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਵਿਧਾਇਕ ਡਾ. ਅਜੇ ਗੁਪਤਾ ਨੇ ਆਪਣੇ ਸਾਥੀਆਂ ਨਾਲ ਜਲ੍ਹਿਆਂਵਾਲਾ ਬਾਗ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਇਲਾਕੇ ਵਿੱਚ ਸੜਕਾਂ, ਜਨਤਕ ਥਾਵਾਂ ਅਤੇ ਆਲੇ-ਦੁਆਲੇ ਦੇ ਖੇਤਰਾਂ ਵਿੱਚ ਸਫ਼ਾਈ ਕਾਰਜ ਕਰਵਾਏ ਗਏ।ਇਸ ਮੌਕੇ ਡਾ. ਅਜੇ ਗੁਪਤਾ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਾਫ਼, ਸੁੰਦਰ ਅਤੇ ਹਰਿਆ-ਭਰਿਆ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਟੀਮ ਵੱਲੋਂ ਸ਼ਹਿਰ ਦੀ ਦਿੱਖ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਫ਼ਾਈ ਸਿਰਫ਼ ਨਗਰ ਨਿਗਮ ਜਾਂ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਬਲਕਿ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਲੋਕ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ ਤਾਂ ਸ਼ਹਿਰ ਨੂੰ ਹੋਰ ਵੀ ਸੁੰਦਰ ਬਣਾਇਆ ਜਾ ਸਕਦਾ ਹੈ।ਵਿਧਾਇਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਨਾ ਸੁੱਟਿਆ ਜਾਵੇ, ਸਗੋਂ ਨਗਰ ਨਿਗਮ ਦੇ ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਵਾਹਨਾਂ ਜਾਂ ਨਿਰਧਾਰਤ ਡਸਟਬਿਨਾਂ ਵਿੱਚ ਹੀ ਪਾਇਆ ਜਾਵੇ। ਉਨ੍ਹਾਂ ਪਲਾਸਟਿਕ ਦੇ ਥੈਲਿਆਂ ਦੀ ਵਰਤੋਂ ਤੋਂ ਵੀ ਗੁਰੇਜ਼ ਕਰਨ ਦੀ ਅਪੀਲ ਕੀਤੀ।ਇਸ ਮੌਕੇ ਮੇਅਰ ਜਤਿੰਦਰ ਸਿੰਘ ਭਾਟੀਆ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਨੂੰ ਸਫ਼ਲ ਬਣਾਉਣ ਲਈ ਨਗਰ ਨਿਗਮ ਅਤੇ ਲੋਕਾਂ ਦਾ ਸਾਂਝਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਵੱਲੋਂ ਕੀਤਾ ਗਿਆ ਛੋਟਾ ਜਿਹਾ ਯਤਨ ਵੀ ਅੰਮ੍ਰਿਤਸਰ ਨੂੰ ਸਾਫ਼ ਅਤੇ ਆਦਰਸ਼ ਸ਼ਹਿਰ ਬਣਾਉਣ ਵਿੱਚ ਵੱਡਾ ਯੋਗਦਾਨ ਪਾ ਸਕਦਾ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਇੰਚਾਰਜ ਅਤੇ ਕੌਂਸਲਰ ਜਰਨੈਲ ਸਿੰਘ ਢੋਟ, ਬਲਾਕ ਇੰਚਾਰਜ, ਵਾਰਡ ਇੰਚਾਰਜ, ਸੈਨੀਟੇਸ਼ਨ ਅਧਿਕਾਰੀ ਅਤੇ ਨਗਰ ਨਿਗਮ ਦਾ ਸਟਾਫ ਵੀ ਹਾਜ਼ਰ ਸੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande