ਮਲਕਪੁਰ ਦੇ ਨਵੇਂ ਪੁਲ ਲਈ ਪੰਜਾਬ ਸਰਕਾਰ ਨੇ ਮਨਜ਼ੂਰ ਕੀਤੇ 2.25 ਕਰੋੜ ਰੁਪਏ: ਡਾ. ਰਾਜ ਕੁਮਾਰ ਚੱਬੇਵਾਲ
ਫਗਵਾੜਾ, 31 ਅਗਸਤ (ਹਿੰ.ਸ.)| ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਲਕਪੁਰ ਵਿਖੇ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। ਇਸ ਨਾਲ ਮਲਕਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰ
ਪਿੰਡ ਮਲਕਪੁਰ ਦਾ ਦੌਰਾ ਕਰਦੇ ਹੋਏ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ


ਫਗਵਾੜਾ, 31 ਅਗਸਤ (ਹਿੰ.ਸ.)| ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਲਕਪੁਰ ਵਿਖੇ ਨਵੇਂ ਪੁਲ ਦੀ ਉਸਾਰੀ ਲਈ 2.25 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕਰ ਦਿੱਤੀ ਗਈ ਹੈ। ਇਸ ਨਾਲ ਮਲਕਪੁਰ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋ ਗਈ ਹੈ।ਇੱਕ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਚੱਬੇਵਾਲ ਨੇ ਕਿਹਾ ਕਿ ਪੁਲ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪੁਲ ਮਲਕਪੁਰ ਤੋਂ ਤੋਡਰਪੁਰ ਅਤੇ ਵਾਹਿਦ ਪਿੰਡਾਂ ਵੱਲ ਆਉਣ-ਜਾਣ ਵਾਲੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੁਖਾਲਾ ਅਤੇ ਸੁਰੱਖਿਅਤ ਬਣਾਏਗਾ। ਇਸ ਨਾਲ ਇਲਾਕੇ ਦੇ ਵਿਕਾਸ ਦੇ ਨਾਲ-ਨਾਲ ਸਥਾਨਕ ਕਾਰੋਬਾਰ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ।ਡਾ. ਚੱਬੇਵਾਲ ਨੇ ਕਿਹਾ ਕਿ ਇਸ ਪੁਲ ਦੀ ਮੰਗ ਆਜ਼ਾਦੀ ਤੋਂ ਬਾਅਦ ਤੋਂ ਹੀ ਲੋਕਾਂ ਵੱਲੋਂ ਕੀਤੀ ਜਾ ਰਹੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਸੰਸਦ ਮੈਂਬਰ ਨੇ ਦੱਸਿਆ ਕਿ ਪੁਲ ਤੋਂ ਇਲਾਵਾ ਮਲਕਪੁਰ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਹੋਰ ਵਿਕਾਸ ਕਾਰਜ ਵੀ ਚੱਲ ਰਹੇ ਹਨ। ਇਨ੍ਹਾਂ ਵਿੱਚ ਪੰਚਾਇਤ ਘਰ, ਸੀਵਰੇਜ ਪ੍ਰਬੰਧ ਅਤੇ ਖੇਡ ਸਟੇਡੀਅਮ ਦੀ ਉਸਾਰੀ ਵਰਗੇ ਕੰਮ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਨਾਲ ਮਲਕਪੁਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵਿੱਚ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਆਵਾਜਾਈ, ਖੇਡਾਂ ਅਤੇ ਹੋਰ ਵਿਕਾਸ ਕਾਰਜਾਂ ਨੂੰ ਵੀ ਹੋਰ ਗਤੀ ਮਿਲੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande