ਤੇਜ਼ ਰਫ਼ਤਾਰ ਡੀਸੀਐਮ ਨੇ ਸੈਰ ਤੋਂ ਪਰਤ ਰਹੀਆਂ 3 ਮਹਿਲਾਵਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ
ਕਪੂਰਥਲਾ, 31 ਅਗਸਤ (ਹਿੰ.ਸ.)| ਕਪੂਰਥਲਾ ਦੇ ਪਿੰਡ ਭਦਾਸ ਵਿੱਚ ਸੋਮਵਾਰ ਸਵੇਰੇ ਤੇਜ਼ ਰਫ਼ਤਾਰ ਡੀਸੀਐਮ ਟੈਂਪੂ ਨੇ ਸੈਰ ਤੋਂ ਵਾਪਸ ਆ ਰਹੀਆਂ ਤਿੰਨ ਮਹਿਲਾਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਦੋਵਾਂ ਜ਼ਖ਼ਮੀਆਂ ਨੂੰ ਜਲ
ਤੇਜ਼ ਰਫ਼ਤਾਰ ਡੀਸੀਐਮ ਨੇ ਸੈਰ ਤੋਂ ਪਰਤ ਰਹੀਆਂ 3 ਮਹਿਲਾਵਾਂ ਨੂੰ ਮਾਰੀ ਟੱਕਰ, ਇੱਕ ਦੀ ਮੌਤ


ਕਪੂਰਥਲਾ, 31 ਅਗਸਤ (ਹਿੰ.ਸ.)| ਕਪੂਰਥਲਾ ਦੇ ਪਿੰਡ ਭਦਾਸ ਵਿੱਚ ਸੋਮਵਾਰ ਸਵੇਰੇ ਤੇਜ਼ ਰਫ਼ਤਾਰ ਡੀਸੀਐਮ ਟੈਂਪੂ ਨੇ ਸੈਰ ਤੋਂ ਵਾਪਸ ਆ ਰਹੀਆਂ ਤਿੰਨ ਮਹਿਲਾਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ। ਦੋਵਾਂ ਜ਼ਖ਼ਮੀਆਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਿੰਡ ਭਦਾਸ ਵਾਸੀ ਮਲਕੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਪਿੰਡ ਦੀਆਂ ਕੁਝ ਮਹਿਲਾਵਾਂ ਸੈਰ ਕਰਨ ਲਈ ਭੁਲੱਥ ਵੱਲ ਗਈਆਂ ਸਨ। ਸੈਰ ਕਰਨ ਤੋਂ ਬਾਅਦ ਉਹ ਵਾਪਸ ਪਿੰਡ ਪਰਤ ਰਹੀਆਂ ਸਨ। ਇਸੇ ਦੌਰਾਨ ਭੁਲੱਥ ਤੋਂ ਬੇਗੋਵਾਲ ਵੱਲ ਜਾ ਰਹੇ ਡੀਸੀਐਮ ਟੈਂਪੂ ਨੇ ਤਿੰਨ ਮਹਿਲਾਵਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪਿੰਡ ਭਦਾਸ ਦੀ ਰਹਿਣ ਵਾਲੀ ਮਾਤਾ ਸੱਤਿਆ ਕੌਰ ਪਤਨੀ ਕਾਲਾ ਸਿੰਘ ਗੰਭੀਰ ਜ਼ਖ਼ਮੀ ਹੋ ਗਈ। ਪਰਿਵਾਰ ਵੱਲੋਂ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ, ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।

ਇਸ ਹਾਦਸੇ ਵਿੱਚ ਬਲਜੀਤ ਕੌਰ ਪਤਨੀ ਸੁਖਦੇਵ ਸਿੰਘ ਅਤੇ ਸਤਨਾਮ ਕੌਰ ਪਤਨੀ ਸਤਨਾਮ ਸਿੰਘ ਵੀ ਗੰਭੀਰ ਜ਼ਖ਼ਮੀ ਹੋਈਆਂ ਹਨ। ਦੋਵਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਹਾਦਸੇ ਤੋਂ ਬਾਅਦ ਡੀਸੀਐਮ ਚਾਲਕ ਵਾਹਨ ਨੂੰ ਮੌਕੇ ’ਤੇ ਹੀ ਛੱਡ ਕੇ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਬੇਗੋਵਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਡੀਸੀਐਮ ਨੂੰ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਮਲਕੀਤ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਏਐਸਆਈ ਗੁਰਪ੍ਰੀਤ ਸਿੰਘ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਫਰਾਰ ਡਰਾਈਵਰ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਯਤਨ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande