ਮੋਗਾ ’ਚ ਆਵਾਰਾ ਕੁੱਤੇ ਨੇ ਬਜ਼ੁਰਗ ਮਹਿਲਾ ’ਤੇ ਕੀਤਾ ਹਮਲਾ, ਗੰਭੀਰ ਜ਼ਖਮੀ
ਮੋਗਾ, 31 ਅਗਸਤ (ਹਿੰ.ਸ.)| ਮੋਗਾ ਸ਼ਹਿਰ ਦੇ ਇੰਦਰ ਸਿੰਘ ਗਿੱਲ ਨਗਰ ਵਿੱਚ ਸੋਮਵਾਰ ਸਵੇਰੇ ਇੱਕ ਆਵਾਰਾ ਕੁੱਤੇ ਦੇ ਹਮਲੇ ਕਾਰਨ ਬਜ਼ੁਰਗ ਮਹਿਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਘਟਨਾ ਸਵੇਰੇ ਕਰੀਬ 9:20 ਵਜੇ ਦੀ ਦੱਸੀ ਜਾ ਰਹੀ ਹੈ। ਕੁੱਤੇ ਦੇ ਹਮਲੇ ਕਾਰਨ ਮਹਿਲਾ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾ
ਮੋਗਾ ’ਚ ਆਵਾਰਾ ਕੁੱਤੇ ਨੇ ਬਜ਼ੁਰਗ ਮਹਿਲਾ ’ਤੇ ਕੀਤਾ ਹਮਲਾ, ਗੰਭੀਰ ਜ਼ਖਮੀ


ਮੋਗਾ, 31 ਅਗਸਤ (ਹਿੰ.ਸ.)| ਮੋਗਾ ਸ਼ਹਿਰ ਦੇ ਇੰਦਰ ਸਿੰਘ ਗਿੱਲ ਨਗਰ ਵਿੱਚ ਸੋਮਵਾਰ ਸਵੇਰੇ ਇੱਕ ਆਵਾਰਾ ਕੁੱਤੇ ਦੇ ਹਮਲੇ ਕਾਰਨ ਬਜ਼ੁਰਗ ਮਹਿਲਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਘਟਨਾ ਸਵੇਰੇ ਕਰੀਬ 9:20 ਵਜੇ ਦੀ ਦੱਸੀ ਜਾ ਰਹੀ ਹੈ। ਕੁੱਤੇ ਦੇ ਹਮਲੇ ਕਾਰਨ ਮਹਿਲਾ ਨੂੰ ਗੰਭੀਰ ਸੱਟਾਂ ਲੱਗੀਆਂ, ਜਿਸ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੋਸਾਇਟੀ ਮੋਗਾ ਦੇ ਮੈਂਬਰ ਮੌਕੇ ’ਤੇ ਪਹੁੰਚੇ। ਸੋਸਾਇਟੀ ਦੀ ਐਮਰਜੈਂਸੀ ਸੇਵਾ ਤਹਿਤ ਜ਼ਖਮੀ ਮਹਿਲਾ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਸੋਸਾਇਟੀ ਮੈਂਬਰਾਂ ਮੁਤਾਬਕ ਮਹਿਲਾ ਦੀ ਹਾਲਤ ਗੰਭੀਰ ਸੀ, ਜਿਸ ਕਾਰਨ ਉਸ ਨੂੰ ਹਸਪਤਾਲ ਲਿਜਾਣ ਦੌਰਾਨ ਵਿਸ਼ੇਸ਼ ਸਾਵਧਾਨੀ ਵਰਤੀ ਗਈ।

ਸਿਵਲ ਹਸਪਤਾਲ ਮੋਗਾ ਵਿੱਚ ਡਾਕਟਰਾਂ ਵੱਲੋਂ ਮਹਿਲਾ ਦਾ ਮੁੱਢਲਾ ਇਲਾਜ ਕੀਤਾ ਗਿਆ। ਜਾਂਚ ਦੌਰਾਨ ਉਸ ਦੀ ਹਾਲਤ ਗੰਭੀਰ ਪਾਏ ਜਾਣ ’ਤੇ ਡਾਕਟਰਾਂ ਨੇ ਉਸ ਨੂੰ ਬਿਹਤਰ ਅਤੇ ਵਿਸ਼ੇਸ਼ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਰੈਫਰ ਕਰ ਦਿੱਤਾ। ਫਿਲਹਾਲ ਮਹਿਲਾ ਦਾ ਉੱਥੇ ਇਲਾਜ ਚੱਲ ਰਿਹਾ ਹੈ।

ਸਮਾਜ ਸੇਵਾ ਸੋਸਾਇਟੀ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੰਸਥਾ ਵੱਲੋਂ 24 ਘੰਟੇ ਐਮਰਜੈਂਸੀ ਸੇਵਾਵਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਲੋੜ ਪੈਣ ’ਤੇ ਤੁਰੰਤ ਮਦਦ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਘਟਨਾ ਤੋਂ ਬਾਅਦ ਇਲਾਕਾ ਵਾਸੀਆਂ ਵਿੱਚ ਸ਼ਹਿਰ ’ਚ ਵੱਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਕੁੱਤਿਆਂ ’ਤੇ ਕਾਬੂ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ। ਲੋਕਾਂ ਦਾ ਕਹਿਣਾ ਹੈ ਕਿ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮੱਸਿਆ ਦਾ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande