ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ’ਤੇ
ਮੋਹਾਲੀ, 31 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਵੱਖ-ਵੱਖ ਸੁਰੱਖਿਆ ਟੀਮਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹ
ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਅਤੇ ਪੀਸੀਏ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ ’ਤੇ


ਮੋਹਾਲੀ, 31 ਅਗਸਤ (ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੋਹਾਲੀ ਸਥਿਤ ਪੀਸੀਏ ਕ੍ਰਿਕਟ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਭਰਿਆ ਈ-ਮੇਲ ਮਿਲਣ ਤੋਂ ਬਾਅਦ ਵੱਖ-ਵੱਖ ਸੁਰੱਖਿਆ ਟੀਮਾਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਸੋਮਵਾਰ ਨੂੰ ਸਵੇਰੇ ਕਰੀਬ 10:20 ਵਜੇ ਈ-ਮੇਲ ਰਾਹੀਂ ਭੇਜੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮੇਲ ਮੁੱਖ ਮੰਤਰੀ ਦਫ਼ਤਰ ਦੀ ਅਧਿਕਾਰਤ ਈ-ਮੇਲ ’ਤੇ ਵੀ ਭੇਜੀ ਗਈ ਹੈ। ਈ-ਮੇਲ ਵਿੱਚ 13 ਸਤੰਬਰ ਤੱਕ ਪੀਸੀਏ ਸਟੇਡੀਅਮ ਵਿੱਚ ਕ੍ਰਿਕਟ ਮੈਚ ਦੇਖਣ ਲਈ ਨਾ ਜਾਣ ਦੀ ਧਮਕੀ ਦਿੱਤੀ ਗਈ ਹੈ।

ਧਮਕੀ ਭਰੇ ਸੁਨੇਹੇ ਵਿੱਚ ਸਟੇਡੀਅਮ ਵਿੱਚ ਬੰਬ ਧਮਾਕਾ ਕਰਨ ਦੀ ਗੱਲ ਕਹੀ ਗਈ ਹੈ। ਇਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਤੇਜ਼ ਕਰ ਦਿੱਤੀ ਹੈ।

ਧਮਕੀ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤੇ ਸਮੇਤ ਹੋਰ ਸੁਰੱਖਿਆ ਟੀਮਾਂ ਪੀਸੀਏ ਸਟੇਡੀਅਮ ਅਤੇ ਹੋਰ ਸਬੰਧਤ ਥਾਵਾਂ ’ਤੇ ਪਹੁੰਚੀਆਂ। ਸਟੇਡੀਅਮ ਦੇ ਅੰਦਰ ਅਤੇ ਆਸ-ਪਾਸ ਤਲਾਸ਼ੀ ਲਈ ਜਾ ਰਹੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨਾਲ ਜੁੜੀਆਂ ਮਹੱਤਵਪੂਰਨ ਥਾਵਾਂ ਦੀ ਸੁਰੱਖਿਆ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ।

ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਭਰੇ ਈ-ਮੇਲ ਦੇ ਸਰੋਤ ਅਤੇ ਇਸ ਨੂੰ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਈ-ਮੇਲ ਦੀ ਤਕਨੀਕੀ ਜਾਂਚ ਦੇ ਨਾਲ ਹੋਰ ਸੁਰਾਗ ਵੀ ਇਕੱਠੇ ਕੀਤੇ ਜਾ ਰਹੇ ਹਨ।

ਖਾਸ ਗੱਲ ਇਹ ਹੈ ਕਿ ਪੀਸੀਏ ਸਟੇਡੀਅਮ ਵਿੱਚ ਹੀ ਪੰਜਾਬ ਸਰਕਾਰ ਵੱਲੋਂ ਆਈਪੀਐਲ ਦੀ ਤਰਜ਼ ’ਤੇ ਕਰਵਾਏ ਜਾ ਰਹੇ ‘ਸ਼ੇਰੇ ਪੰਜਾਬ’ ਕ੍ਰਿਕਟ ਟੂਰਨਾਮੈਂਟ ਦਾ ਆਗਾਜ਼ ਬੀਤੇ ਦਿਨ ਹੋਇਆ ਹੈ। ਟੂਰਨਾਮੈਂਟ ਦੇ ਸ਼ੁਰੂ ਹੋਣ ਤੋਂ ਤੁਰੰਤ ਬਾਅਦ ਮਿਲੀ ਧਮਕੀ ਕਾਰਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚੌਕਸੀ ਹੋਰ ਵਧਾ ਦਿੱਤੀ ਗਈ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਦੀ ਸੱਚਾਈ, ਇਸ ਦੇ ਪਿੱਛੇ ਮੌਜੂਦ ਵਿਅਕਤੀ ਅਤੇ ਕਿਸੇ ਸੰਭਾਵਿਤ ਖ਼ਤਰੇ ਬਾਰੇ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande