ਅੰਮ੍ਰਿਤਸਰ ਪੂਰਬੀ ’ਚ ਵਿਧਾਇਕਾ ਡਾ. ਜੀਵਨਜੋਤ ਕੌਰ ਨੇ ਧੀਆਂ-ਭੈਣਾਂ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 04 ਅਗਸਤ (ਹਿੰ.ਸ.)| ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ ਵੱਲੋਂ ਹਲਕੇ ਦੀਆਂ ਧੀਆਂ-ਭੈਣਾਂ ਨਾਲ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ਤੀਆਂ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਲੋਕ-ਸੱਭਿਆਚਾਰ ਦੀਆਂ ਝਲਕੀਆਂ ਦੇ ਨਾਲ ਖੁਸ਼ੀ, ਸਾਂ
ਤੀਆਂ ਦਾ ਤਿਉਹਾਰ ਮਨਾਉਂਦੇ ਹੋਏ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ।


ਅੰਮ੍ਰਿਤਸਰ, 04 ਅਗਸਤ (ਹਿੰ.ਸ.)| ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ ਵੱਲੋਂ ਹਲਕੇ ਦੀਆਂ ਧੀਆਂ-ਭੈਣਾਂ ਨਾਲ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ਤੀਆਂ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਲੋਕ-ਸੱਭਿਆਚਾਰ ਦੀਆਂ ਝਲਕੀਆਂ ਦੇ ਨਾਲ ਖੁਸ਼ੀ, ਸਾਂਝ ਅਤੇ ਰੌਣਕ ਦਾ ਮਾਹੌਲ ਬਣਿਆ ਰਿਹਾ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕੀਤੀ ਅਤੇ ਗਿੱਧਾ, ਬੋਲੀਆਂ ਸਮੇਤ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਤੀਆਂ ਦੇ ਤਿਉਹਾਰ ਦਾ ਆਨੰਦ ਮਾਣਿਆ। ਇਸ ਮੌਕੇ ਵਿਧਾਇਕਾ ਡਾ. ਜੀਵਨਜੋਤ ਕੌਰ ਨੇ ਸ਼ਾਮਲ ਹੋਈਆਂ ਮਹਿਲਾਵਾਂ ਨੂੰ ਪਿਆਰ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਡਾ. ਜੀਵਨਜੋਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤਾਂ ਦਾ ਅਨਮੋਲ ਹਿੱਸਾ ਹੈ। ਇਹ ਤਿਉਹਾਰ ਧੀਆਂ-ਭੈਣਾਂ ਨੂੰ ਆਪਸੀ ਪਿਆਰ, ਸਾਂਝ ਅਤੇ ਏਕਤਾ ਦੇ ਰਿਸ਼ਤੇ ਨਾਲ ਜੋੜਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅਮੀਰ ਵਿਰਸੇ, ਸੱਭਿਆਚਾਰ ਅਤੇ ਪਰੰਪਰਾਵਾਂ ਨੂੰ ਸੰਭਾਲਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਡਾ. ਜੀਵਨਜੋਤ ਕੌਰ ਨੇ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਇਸ ਨੂੰ ਯਾਦਗਾਰ ਬਣਾਉਣ ਵਾਲੀਆਂ ਸਾਰੀਆਂ ਧੀਆਂ-ਭੈਣਾਂ ਦਾ ਧੰਨਵਾਦ ਕੀਤਾ ਅਤੇ ਹਲਕਾ ਵਾਸੀਆਂ ਵੱਲੋਂ ਮਿਲੇ ਪਿਆਰ ਤੇ ਸਤਿਕਾਰ ਲਈ ਵੀ ਵਿਸ਼ੇਸ਼ ਧੰਨਵਾਦ ਪ੍ਰਗਟਾਇਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande