ਮੋਹਕਮਪੁਰਾ ਵਿੱਚ ਤਿੰਨ ਗੈਰ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਨਗਰ ਨਿਗਮ ਦੀ ਕਾਰਵਾਈ, 6 ਪਸ਼ੂ ਜ਼ਬਤ
ਅੰਮ੍ਰਿਤਸਰ, 04 ਅਗਸਤ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮੋਹਕਮਪੁਰਾ ਇਲਾਕੇ ਵਿੱਚ ਗੈਰ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ। ਵਾਰਡ ਨੰਬਰ 22 ਅਧੀਨ ਆਉਂਦੇ ਇਲਾਕੇ ਵਿੱਚ ਕਾਰਵਾਈ ਕਰਦਿਆਂ ਨਗਰ ਨਿਗਮ
ਨਗਰ ਨਿਗਮ ਅੰਮ੍ਰਿਤਸਰ ਦੀ ਟੀਮ ਪਸ਼ੂ ਜਬਤ ਕਰਦੀ ਹੋਈ।


ਅੰਮ੍ਰਿਤਸਰ, 04 ਅਗਸਤ (ਹਿੰ.ਸ.)| ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਮੋਹਕਮਪੁਰਾ ਇਲਾਕੇ ਵਿੱਚ ਗੈਰ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਵਿਸ਼ੇਸ਼ ਐਨਫੋਰਸਮੈਂਟ ਮੁਹਿੰਮ ਚਲਾਈ ਗਈ। ਵਾਰਡ ਨੰਬਰ 22 ਅਧੀਨ ਆਉਂਦੇ ਇਲਾਕੇ ਵਿੱਚ ਕਾਰਵਾਈ ਕਰਦਿਆਂ ਨਗਰ ਨਿਗਮ ਦੀ ਟੀਮ ਨੇ ਤਿੰਨ ਗੈਰ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਕਾਰਵਾਈ ਕੀਤੀ ਅਤੇ 6 ਪਸ਼ੂ ਜ਼ਬਤ ਕਰਕੇ ਨਗਰ ਨਿਗਮ ਦੀ ਗਊਸ਼ਾਲਾ ਵਿੱਚ ਭੇਜ ਦਿੱਤੇ।ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡੀਕਲ ਅਫ਼ਸਰ ਆਫ਼ ਹੈਲਥ ਡਾ. ਕਿਰਨ ਦੀ ਨਿਗਰਾਨੀ ਹੇਠ ਕੀਤੀ ਗਈ। ਹਾਈ ਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਪੁਲਿਸ ਦਾ ਵੀ ਸਹਿਯੋਗ ਲਿਆ ਗਿਆ।ਮੁਹਿੰਮ ਦੌਰਾਨ ਨਗਰ ਨਿਗਮ ਅਤੇ ਪੁਲਿਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸਾਂਝੀ ਟੀਮ ਨੇ ਨਿਯਮਾਂ ਦੀ ਉਲੰਘਣਾ ਕਰਕੇ ਚੱਲ ਰਹੀਆਂ ਡੇਅਰੀਆਂ ਵਿਰੁੱਧ ਕਾਰਵਾਈ ਕੀਤੀ। ਟੀਮ ਵਿੱਚ ਨਾਇਬ ਤਹਿਸੀਲਦਾਰ ਅੰਗਦ ਸਿੰਘ, ਮੁੱਖ ਸੈਨਿਟਰੀ ਅਫ਼ਸਰ ਜੇ.ਪੀ. ਬੱਬਰ, ਮੁੱਖ ਸੈਨਿਟਰੀ ਇੰਸਪੈਕਟਰ ਵਿਜੈ ਗਿੱਲ, ਮੁੱਖ ਸੈਨਿਟਰੀ ਇੰਸਪੈਕਟਰ ਸਰਬਜੀਤ ਸਿੰਘ ਅਤੇ ਐਸ.ਆਈ. ਰਵਿੰਦਰ ਕੁਮਾਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ।ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਰਿਹਾਇਸ਼ੀ ਅਤੇ ਮਨਾਹੀਸ਼ੁਦਾ ਖੇਤਰਾਂ ਵਿੱਚ ਚੱਲ ਰਹੀਆਂ ਗੈਰ-ਅਧਿਕਾਰਤ ਡੇਅਰੀਆਂ ਖ਼ਿਲਾਫ਼ ਨਗਰ ਨਿਗਮ ਵੱਲੋਂ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਡੇਅਰੀਆਂ ਕਾਰਨ ਗੰਦਗੀ ਫੈਲਣ ਦੇ ਨਾਲ-ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈ ਸਕਦਾ ਹੈ।ਕਮਿਸ਼ਨਰ ਨੇ ਡੇਅਰੀ ਮਾਲਕਾਂ ਨੂੰ ਆਪਣੀਆਂ ਡੇਅਰੀਆਂ ਫਤਾਹਪੁਰ ਡੇਅਰੀ ਕੰਪਲੈਕਸ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਫਤਾਹਪੁਰ ਡੇਅਰੀ ਕੰਪਲੈਕਸ ਨੂੰ ਡੇਅਰੀ ਗਤੀਵਿਧੀਆਂ ਲਈ ਅਧਿਕਾਰਤ ਸਥਾਨ ਵਜੋਂ ਵਿਕਸਿਤ ਕੀਤਾ ਗਿਆ ਹੈ, ਜਿੱਥੇ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਉਪਲਬਧ ਹਨ।ਉਨ੍ਹਾਂ ਚੇਤਾਵਨੀ ਦਿੱਤੀ ਕਿ ਸ਼ਹਿਰ ਦੀ ਹੱਦ ਅੰਦਰ ਜੇਕਰ ਕੋਈ ਗੈਰ-ਅਧਿਕਾਰਤ ਡੇਅਰੀ ਚੱਲਦੀ ਮਿਲੀ ਤਾਂ ਪਸ਼ੂ ਜ਼ਬਤ ਕਰਨ, ਗੈਰ-ਕਾਨੂੰਨੀ ਉਸਾਰੀਆਂ ਨੂੰ ਢਾਹੁਣ ਜਾਂ ਹਟਾਉਣ, ਜੁਰਮਾਨੇ ਲਗਾਉਣ ਸਮੇਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਸ਼ਹਿਰ ਦੇ ਸਾਰੇ ਜ਼ੋਨਾਂ ਵਿੱਚ ਲਗਾਤਾਰ ਜਾਰੀ ਰਹੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande