ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗਊਂ ਕਥਾ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਸੈਣੀ
ਸਮਾਣਾ, 09 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ ਕਰਵਾਏ ਗਊ ਕਥਾ ਅਤੇ ਗਊ ਸੇਵਾ ਸਮਾਗਮ ਨੂੰ ਭਾਰਤ ਦੀ ਅਧਿਆਤਮਿਕ ਅਤੇ ਸਨਾਤਨ ਪਰੰਪਰਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗਊਂ ਕਥਾ ਸਮਾਰੋਹ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਸੈਣੀ


ਸਮਾਣਾ, 09 ਅਗਸਤ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿੱਚ ਕਰਵਾਏ ਗਊ ਕਥਾ ਅਤੇ ਗਊ ਸੇਵਾ ਸਮਾਗਮ ਨੂੰ ਭਾਰਤ ਦੀ ਅਧਿਆਤਮਿਕ ਅਤੇ ਸਨਾਤਨ ਪਰੰਪਰਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਇਹ ਸਮਾਗਮ ਆਸਥਾ, ਸੇਵਾ ਅਤੇ ਸਾਂਝੀ ਸੱਭਿਆਚਾਰਕ ਵਿਰਾਸਤ ਦਾ ਸੰਗਮ ਹੈ। ਇਸ ਮੌਕੇ ਗਊ ਸੇਵਾ ਕਮੇਟੀ, ਐਡਵੋਕੇਟ ਐਸੋਸੀਏਸ਼ਨ ਅਤੇ ਹੋਰ ਸਮਾਜਿਕ ਸੰਗਠਨਾਂ ਵੱਲੋਂ ਮੁੱਖ ਮੰਤਰੀ ਸੈਣੀ ਦਾ ਸਮ੍ਰਿਤੀ ਚਿੰਨ੍ਹ ਅਤੇ ਸ਼ਾਲ ਭੇਟ ਕਰਕੇ ਸਵਾਗਤ ਕੀਤਾ ਗਿਆ।ਸਮਾਗਮ ਨੂੰ ਸੰਬੋਧਨ ਕਰਦਿਆਂ ਸੈਣੀ ਨੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਹਰਿਆਣਾ ਵਿੱਚ ਲਗਭਗ 200 ਗਊਸ਼ਾਲਾਵਾਂ ਸਨ ਅਤੇ ਉਨ੍ਹਾਂ ਲਈ ਸਾਲਾਨਾ ਬਜਟ ਕਰੀਬ 2 ਕਰੋੜ ਰੁਪਏ ਸੀ। ਉਨ੍ਹਾਂ ਮੁਤਾਬਕ ਹੁਣ ਸੂਬੇ ਵਿੱਚ ਗਊਸ਼ਾਲਾਵਾਂ ਦੀ ਗਿਣਤੀ ਵਧ ਕੇ 650 ਹੋ ਗਈ ਹੈ ਅਤੇ ਬਜਟ 600 ਕਰੋੜ ਰੁਪਏ ਤੱਕ ਪਹੁੰਚ ਗਿਆ ਹੈ। ਇਨ੍ਹਾਂ ਗਊਸ਼ਾਲਾਵਾਂ ਵਿੱਚ 4 ਲੱਖ ਤੋਂ ਵੱਧ ਬੇਸਹਾਰਾ ਗਊਵੰਸ਼ ਦੀ ਸੰਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 350 ਗਊਸ਼ਾਲਾਵਾਂ ਵਿੱਚ ਸ਼ੈੱਡ ਅਤੇ ਸੌਰ ਊਰਜਾ ਪਲਾਂਟ ਸਥਾਪਿਤ ਕੀਤੇ ਗਏ ਹਨ। ਨਵੀਆਂ ਗਊਸ਼ਾਲਾਵਾਂ ਲਈ ਜ਼ਮੀਨ ਦੀ ਰਜਿਸਟਰੀ ’ਤੇ ਲੱਗਦੀ ਇੱਕ ਫੀਸਦੀ ਸਟੈਂਪ ਡਿਊਟੀ ਵੀ ਖ਼ਤਮ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਹਰਿਆਣਾ ਵਿੱਚ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ 2,000 ਖੇਡ ਨਰਸਰੀਆਂ ਸਥਾਪਿਤ ਕੀਤੀਆਂ ਗਈਆਂ ਹਨ।ਸੈਣੀ ਨੇ ਕਿਹਾ ਕਿ ਹਾਲੀਆ ਕਾਮਨਵੈਲਥ ਗੇਮਜ਼ ਵਿੱਚ ਭਾਰਤ ਵੱਲੋਂ ਜਿੱਤੇ 39 ਤਗਮਿਆਂ ਵਿੱਚ ਹਰਿਆਣਾ ਦੇ ਖਿਡਾਰੀਆਂ ਦਾ ਵੀ ਅਹਿਮ ਯੋਗਦਾਨ ਰਿਹਾ। ਉਨ੍ਹਾਂ ਮੁਤਾਬਕ ਸੂਬੇ ਦੇ ਖਿਡਾਰੀਆਂ ਨੇ 7 ਸੋਨ ਤਗਮੇ ਜਿੱਤੇ, ਜਿਨ੍ਹਾਂ ਵਿੱਚੋਂ 5 ਹਰਿਆਣਾ ਦੀਆਂ ਧੀਆਂ ਨੇ ਹਾਸਲ ਕੀਤੇ। ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਵਿੱਚ ਸੜਕ ਅਤੇ ਰੇਲ ਕਨੈਕਟੀਵਿਟੀ ਸਮੇਤ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਵੱਡੇ ਬਦਲਾਅ ਆਏ ਹਨ। ਉਨ੍ਹਾਂ ਦੱਸਿਆ ਕਿ ਹਰਿਆਣਾ ਦੇ 22 ਵਿੱਚੋਂ 17 ਜ਼ਿਲ੍ਹਿਆਂ ਵਿੱਚ ਮੈਡੀਕਲ ਕਾਲਜ ਸ਼ੁਰੂ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਸੂਬੇ ਨੂੰ ਸਾਲਾਨਾ ਕਰੀਬ 500 ਡਾਕਟਰ ਮਿਲਦੇ ਸਨ, ਜਦਕਿ ਹੁਣ ਇਹ ਗਿਣਤੀ ਲਗਭਗ 3,000 ਹੋ ਗਈ ਹੈ। ਉਨ੍ਹਾਂ ਸਰਕਾਰੀ ਭਰਤੀਆਂ ਵਿੱਚ ਪਾਰਦਰਸ਼ਤਾ ਦਾ ਦਾਅਵਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ‘ਖਰਚੀ-ਪਰਚੀ’ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਸਮਾਗਮ ਵਿੱਚ ਸੁਆਮੀ ਰਾਜੇਸ਼ਵਰਾਨੰਦ ਮਹਾਰਾਜ, ਹਰਮੇਸ਼ ਗੋਇਲ, ਨੀਰਜ ਜਿੰਦਲ, ਰਾਜੇਸ਼ ਜਿੰਦਲ, ਐਡਵੋਕੇਟ ਬਲਬੀਰ ਸਿੰਘ, ਜਤਿੰਦਰ ਅਤੇ ਜਸਪਾਲ ਸਮੇਤ ਧਾਰਮਿਕ ਆਗੂ, ਸੰਸਥਾਵਾਂ ਦੇ ਨੁਮਾਇੰਦੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande