ਕੈਨੇਡਾ ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ
ਚੰਡੀਗੜ੍ਹ, 09 ਅਗਸਤ (ਹਿੰ.ਸ.)| ਕੈਨੇਡਾ ਦੇ ਟੋਰਾਂਟੋ ਵਿੱਚ ਦਸੰਬਰ 2025 ਦੌਰਾਨ 30 ਸਾਲਾ ਹਿਮਾਂਸ਼ੀ ਖੁਰਾਨਾ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ ਕਰੀਬ ਅੱਠ ਮਹੀਨੇ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਟੋਰਾਂਟੋ ਪੁਲਿਸ ਨੇ 32 ਸਾਲਾ ਅਬਦੁਲ ਗਫੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਫਰਸਟ-ਡ
ਕੈਨੇਡਾ ’ਚ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ’ਚ ਵੱਡਾ ਅਪਡੇਟ, 8 ਮਹੀਨੇ ਬਾਅਦ ਮੁਲਜ਼ਮ ਗ੍ਰਿਫ਼ਤਾਰ


ਚੰਡੀਗੜ੍ਹ, 09 ਅਗਸਤ (ਹਿੰ.ਸ.)| ਕੈਨੇਡਾ ਦੇ ਟੋਰਾਂਟੋ ਵਿੱਚ ਦਸੰਬਰ 2025 ਦੌਰਾਨ 30 ਸਾਲਾ ਹਿਮਾਂਸ਼ੀ ਖੁਰਾਨਾ ਦੀ ਹੋਈ ਹੱਤਿਆ ਦੇ ਮਾਮਲੇ ਵਿੱਚ ਕਰੀਬ ਅੱਠ ਮਹੀਨੇ ਬਾਅਦ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਟੋਰਾਂਟੋ ਪੁਲਿਸ ਨੇ 32 ਸਾਲਾ ਅਬਦੁਲ ਗਫੂਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਖ਼ਿਲਾਫ਼ ਫਰਸਟ-ਡਿਗਰੀ ਮਰਡਰ ਦਾ ਦੋਸ਼ ਲਗਾਇਆ ਗਿਆ ਹੈ। ਹਾਲਾਂਕਿ, ਮੁਲਜ਼ਮ ’ਤੇ ਲੱਗੇ ਦੋਸ਼ ਅਜੇ ਅਦਾਲਤ ਵਿੱਚ ਸਾਬਤ ਨਹੀਂ ਹੋਏ ਹਨ।

ਪੁਲਿਸ ਮੁਤਾਬਕ ਹਿਮਾਂਸ਼ੀ ਖੁਰਾਨਾ ਦੇ ਲਾਪਤਾ ਹੋਣ ਦੀ ਰਿਪੋਰਟ 19 ਦਸੰਬਰ 2025 ਨੂੰ ਦਰਜ ਕਰਵਾਈ ਗਈ ਸੀ। ਇਸ ਤੋਂ ਅਗਲੇ ਦਿਨ ਜਾਂਚਕਰਤਾਵਾਂ ਨੂੰ ਸਟ੍ਰੈਚਨ ਐਵੇਨਿਊ ਅਤੇ ਵੈਲਿੰਗਟਨ ਸਟ੍ਰੀਟ ਵੈਸਟ ਨੇੜੇ ਸਥਿਤ ਇੱਕ ਘਰ ਵਿੱਚ ਹਿਮਾਂਸ਼ੀ ਦੀ ਲਾਸ਼ ਮਿਲੀ ਸੀ। ਮੁੱਢਲੀ ਜਾਂਚ ਤੋਂ ਬਾਅਦ ਪੁਲਿਸ ਨੇ ਉਸ ਦੀ ਮੌਤ ਨੂੰ ਹੱਤਿਆ ਕਰਾਰ ਦਿੱਤਾ ਸੀ।

ਮਾਮਲੇ ਦੀ ਜਾਂਚ ਅੱਗੇ ਵਧਣ ’ਤੇ ਪੁਲਿਸ ਨੇ ਅਬਦੁਲ ਗਫੂਰੀ ਖ਼ਿਲਾਫ਼ ਕੈਨੇਡਾ-ਵਿਆਪੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਕਰੀਬ ਅੱਠ ਮਹੀਨਿਆਂ ਬਾਅਦ ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਟੋਰਾਂਟੋ ਪੁਲਿਸ ਦੇ ਹੌਮਿਸਾਈਡ ਅਧਿਕਾਰੀਆਂ ਅਨੁਸਾਰ ਮੁਲਜ਼ਮ ਨੂੰ ਕੈਨੇਡਾ ਵਾਪਸ ਲਿਆਉਣ ਲਈ ਫਿਊਜਿਟਿਵ ਸਕੁਐਡ ਅਤੇ ਹੌਮਿਸਾਈਡ ਐਂਡ ਮਿਸਿੰਗ ਪਰਸਨਜ਼ ਯੂਨਿਟ ਨੇ ਕੌਮੀ ਅਤੇ ਕੌਮਾਂਤਰੀ ਪੁਲਿਸ ਏਜੰਸੀਆਂ ਨਾਲ ਤਾਲਮੇਲ ਕੀਤਾ। ਹਾਲਾਂਕਿ ਪੁਲਿਸ ਨੇ ਇਹ ਜਾਣਕਾਰੀ ਜਾਰੀ ਨਹੀਂ ਕੀਤੀ ਕਿ ਅਬਦੁਲ ਗਫੂਰੀ ਨੂੰ ਕਿਸ ਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਗ੍ਰਿਫ਼ਤਾਰੀ ਤੋਂ ਬਾਅਦ ਮੁਲਜ਼ਮ ਨੂੰ ਟੋਰਾਂਟੋ ਦੀ ਬੇਲ ਕੋਰਟ ਵਿੱਚ ਪੇਸ਼ ਕੀਤਾ ਜਾਣਾ ਸੀ। ਪੁਲਿਸ ਦੀ ਇਸ ਕਾਰਵਾਈ ਨਾਲ ਹਿਮਾਂਸ਼ੀ ਖੁਰਾਨਾ ਕਤਲ ਮਾਮਲੇ ਦੀ ਲੰਬੇ ਸਮੇਂ ਤੋਂ ਚੱਲ ਰਹੀ ਜਾਂਚ ਵਿੱਚ ਇੱਕ ਅਹਿਮ ਮੋੜ ਆਇਆ ਹੈ। ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਹੋਰ ਸਬੂਤਾਂ ਅਤੇ ਘਟਨਾ ਦੇ ਪੂਰੇ ਕਾਰਨਾਂ ਦੀ ਜਾਂਚ ਜਾਰੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande