ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ, ਲੋੜਵੰਦ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ
ਲੌਂਗੋਵਾਲ, 09 ਅਗਸਤ (ਹਿੰ.ਸ.)| ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋੜਵੰਦ ਲੜਕੀਆਂ ਅਤੇ ਔਰਤਾਂ ਨੂੰ ਸਿਲਾਈ-ਕਢਾਈ ਦੀ ਸਿਖਲਾਈ ਦੇਣ ਉਪਰੰਤ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡਣ ਸਬੰਧੀ ਵਿਸ਼ੇਸ਼ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।ਇਹ ਸਮਾਗਮ ਬਾਬਾ ਫਰੀਦ ਮੈਮੋਰੀਅਲ ਐਜੂ
ਲੋੜਵੰਦ ਔਰਤਾਂ ਨੂੰ ਵੰਡੀਆਂ ਸਿਲਾਈ ਮਸ਼ੀਨਾਂ ਵੰਡਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸੰਸਥਾ ਦੇ ਮੈਂਬਰ।


ਲੌਂਗੋਵਾਲ, 09 ਅਗਸਤ (ਹਿੰ.ਸ.)| ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੋੜਵੰਦ ਲੜਕੀਆਂ ਅਤੇ ਔਰਤਾਂ ਨੂੰ ਸਿਲਾਈ-ਕਢਾਈ ਦੀ ਸਿਖਲਾਈ ਦੇਣ ਉਪਰੰਤ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਵੰਡਣ ਸਬੰਧੀ ਵਿਸ਼ੇਸ਼ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।ਇਹ ਸਮਾਗਮ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਐਂਡ ਵੈਲਫੇਅਰ ਸੁਸਾਇਟੀ ਲੌਂਗੋਵਾਲ ਵੱਲੋਂ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਲੌਂਗੋਵਾਲ, ਡਾ. ਭੀਮ ਰਾਓ ਅੰਬੇਡਕਰ ਬਰਾਸ ਫਾਊਂਡੇਸ਼ਨ, ਪਗੜੀ ਸੰਸਥਾ, ਸੰਗਰਾਮੀ ਕਲਾ ਕੇਂਦਰ ਸ਼ਹੀਦ ਊਧਮ ਸਿੰਘ ਵਾਲਾ, ਪਵਨਯੋਗ ਮੇਕ ਬੈਟਰ ਫਾਊਂਡੇਸ਼ਨ ਸੰਗਰੂਰ ਅਤੇ ਉੱਨਤ ਭਾਰਤ ਅਭਿਆਨ ਸਲਾਇਟ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸਮਾਗਮ ਦੌਰਾਨ ਛੇ ਮਹੀਨਿਆਂ ਦੀ ਸਿਲਾਈ ਅਤੇ ਕਢਾਈ ਦੀ ਸਿਖਲਾਈ ਸਫਲਤਾਪੂਰਵਕ ਪੂਰੀ ਕਰਨ ਵਾਲੀਆਂ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਪ੍ਰਬੰਧਕਾਂ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਮਕਸਦ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਲੜਕੀਆਂ ਅਤੇ ਔਰਤਾਂ ਨੂੰ ਹੁਨਰਮੰਦ ਬਣਾਉਣਾ ਅਤੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ।ਇਸ ਮੌਕੇ ਮੁੱਖ ਮਹਿਮਾਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਸਥਾ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋੜਵੰਦਾਂ ਨੂੰ ਹੁਨਰਮੰਦ ਬਣਾਉਣ ਵਾਲੇ ਅਜਿਹੇ ਉਪਰਾਲੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।ਸਮਾਗਮ ਦੌਰਾਨ ਲੜਕੀਆਂ ਨੂੰ ਸਿਲਾਈ-ਕਢਾਈ ਤੋਂ ਇਲਾਵਾ ਕੰਪਿਊਟਰ ਸਿੱਖਿਆ, ਲਾਇਬ੍ਰੇਰੀ ਅਤੇ ਸਰਕਾਰੀ ਨੌਕਰੀਆਂ ਲਈ ਕੋਚਿੰਗ ਵਰਗੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ।ਸੁਸਾਇਟੀ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਅਤੇ ਸਕੱਤਰ ਚਮਕੌਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਸੰਸਥਾ ਵੱਲੋਂ ਭਵਿੱਖ ਵਿੱਚ ਵੀ ਲੋੜਵੰਦ ਲੋਕਾਂ ਨੂੰ ਸਿੱਖਿਆ, ਹੁਨਰ ਅਤੇ ਰੁਜ਼ਗਾਰ ਨਾਲ ਜੋੜਨ ਲਈ ਅਜਿਹੇ ਸਮਾਜ ਭਲਾਈ ਦੇ ਕਾਰਜ ਜਾਰੀ ਰੱਖੇ ਜਾਣਗੇ।ਇਸ ਮੌਕੇ ਐਡਵੋਕੇਟ ਮਨਿੰਦਰ ਸਿੰਘ ਦਿਓਲ, ਨਗਰ ਕੌਂਸਲ ਪ੍ਰਧਾਨ ਰਛਪਾਲ ਕੌਰ, ਕੁਲਦੀਪ ਸਿੰਘ ਬੰਟੀ ਮਾਨ, ਕਰਮਜੀਤ ਕੌਰ, ਬਲਵਿੰਦਰ ਸਿੰਘ ਢਿੱਲੋਂ, ਭੋਲਾ ਸਿੰਘ, ਜੰਗੀਰ ਸਿੰਘ ਰਤਨ, ਗੁਰਜੀਤ ਸਿੰਘ ਕਾਲਾ, ਬਲਵੰਤ ਸਿੰਘ ਬੀਟਾ, ਅੰਮ੍ਰਿਤਪਾਲ ਸਿੰਘ ਸਿੱਧੂ, ਬਲਵਿੰਦਰ ਸਿੰਘ, ਜਸਪ੍ਰੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਸਮਾਜ ਸੇਵੀ, ਸੰਸਥਾਵਾਂ ਦੇ ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande