‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਐਮਬੀਬੀਐਸ ਫੀਸਾਂ ਵਿੱਚ ਭਾਰੀ ਵਾਧਾ: ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 09 ਅਗਸਤ (ਹਿੰ.ਸ.)| ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਅਖੌਤੀ ‘ਸਿੱਖਿਆ ਕ੍ਰਾਂਤੀ’ ’ਤੇ ਤਿੱਖਾ ਹਮਲਾ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਸਰਕਾਰ ਨੇ ਸਿੱਖਿਆ ਨੂੰ ਹਰ ਬੱਚੇ ਤੱਕ ਪਹੁੰਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹੀ ਸਰਕਾਰ ਹੁਣ
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ।


ਚੰਡੀਗੜ੍ਹ, 09 ਅਗਸਤ (ਹਿੰ.ਸ.)| ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਅਖੌਤੀ ‘ਸਿੱਖਿਆ ਕ੍ਰਾਂਤੀ’ ’ਤੇ ਤਿੱਖਾ ਹਮਲਾ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਜਿਸ ਸਰਕਾਰ ਨੇ ਸਿੱਖਿਆ ਨੂੰ ਹਰ ਬੱਚੇ ਤੱਕ ਪਹੁੰਚਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਉਹੀ ਸਰਕਾਰ ਹੁਣ ਐਮਬੀਬੀਐਸ ਦੀਆਂ ਫੀਸਾਂ ਵਿੱਚ ਭਾਰੀ ਵਾਧਾ ਕਰਕੇ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਬੱਚਿਆਂ ਲਈ ਡਾਕਟਰੀ ਦੀ ਪੜ੍ਹਾਈ ਦੇ ਦਰਵਾਜ਼ੇ ਬੰਦ ਕਰਨ ਵੱਲ ਵੱਧ ਰਹੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਦੀ ਕਹੀ ਅਤੇ ਕੀਤੀ ਗੱਲ ਵਿੱਚ ਜ਼ਮੀਨ-ਆਸਮਾਨ ਦਾ ਫ਼ਰਕ ਹੈ। ਇੱਕ ਪਾਸੇ ‘ਸਿੱਖਿਆ ਕ੍ਰਾਂਤੀ’ ਦੇ ਇਸ਼ਤਿਹਾਰ ਚਲਾਏ ਜਾ ਰਹੇ ਹਨ ਅਤੇ ਦੂਜੇ ਪਾਸੇ ਉੱਚ ਸਿੱਖਿਆ, ਖ਼ਾਸ ਕਰਕੇ ਮੈਡੀਕਲ ਸਿੱਖਿਆ, ਲਗਾਤਾਰ ਮਹਿੰਗੀ ਕੀਤੀ ਜਾ ਰਹੀ ਹੈ। ਜਦੋਂ ਇੱਕ ਆਮ ਪਰਿਵਾਰ ਆਪਣੇ ਬੱਚੇ ਨੂੰ ਡਾਕਟਰ ਬਣਾਉਣ ਦਾ ਸੁਪਨਾ ਲੈ ਕੇ ਚੱਲਦਾ ਹੈ ਤਾਂ ਉਸਦੇ ਸਾਹਮਣੇ ਸਭ ਤੋਂ ਵੱਡੀ ਰੁਕਾਵਟ ਫੀਸ ਬਣ ਜਾਂਦੀ ਹੈ। ਅਜਿਹੇ ਸਮੇਂ ਫੀਸਾਂ ਵਿੱਚ ਹੋਰ ਵਾਧਾ ਕਰਨਾ ਸਰਕਾਰ ਦੀ ਲੋਕ ਵਿਰੋਧੀ ਸੋਚ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਪੰਜਾਬ ਦੇ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸਦੀਆਂ ਫੀਸਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਰਕਾਰੀ ਕਾਲਜਾਂ ਦੀ ਫੀਸ ਵਿੱਚ ਵੀ ਵਾਧਾ ਹੋਇਆ ਹੈ, ਜਦਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਦੀ ਪੂਰੇ ਕੋਰਸ ਦੀ ਫੀਸ 21.48 ਲੱਖ ਰੁਪਏ ਤੋਂ ਵਧ ਕੇ ਲਗਭਗ 25.22 ਲੱਖ ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਮੈਡੀਕਲ ਸਿੱਖਿਆ ਨਾਲ ਜੁੜੀਆਂ ਹੋਰ ਫੀਸਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਇਹ ਸਿਰਫ਼ ਫੀਸ ਵਧਾਉਣ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੇ ਭਵਿੱਖ ਨਾਲ ਜੁੜਿਆ ਸਵਾਲ ਹੈ। ਜੇਕਰ ਸਰਕਾਰ ਸਿੱਖਿਆ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਰੱਖਣ ਦੀ ਬਜਾਏ ਲਗਾਤਾਰ ਮਹਿੰਗਾ ਕਰੇਗੀ ਤਾਂ ਗਰੀਬ ਅਤੇ ਮੱਧਵਰਗੀ ਪਰਿਵਾਰਾਂ ਦੇ ਯੋਗ ਬੱਚੇ ਡਾਕਟਰੀ ਦੀ ਪੜ੍ਹਾਈ ਤੋਂ ਵਾਂਝੇ ਰਹਿ ਜਾਣਗੇ ਅਤੇ ਉਨ੍ਹਾਂ ਦੇ ਸੁਪਨੇ ਸਿਰਫ਼ ਪੈਸੇ ਦੀ ਕਮੀ ਕਾਰਨ ਟੁੱਟ ਜਾਣਗੇ।

ਕੇਵਲ ਸਿੰਘ ਢਿੱਲੋਂ ਨੇ ਕਿਹਾ, “ਇਸ਼ਤਿਹਾਰਾਂ ਵਿੱਚ ਸਿੱਖਿਆ ਕ੍ਰਾਂਤੀ ਦਿਖਾਉਣ ਨਾਲ ਸਿੱਖਿਆ ਕ੍ਰਾਂਤੀ ਨਹੀਂ ਆਉਂਦੀ। ਸਿੱਖਿਆ ਕ੍ਰਾਂਤੀ ਉਦੋਂ ਆਉਂਦੀ ਹੈ ਜਦੋਂ ਪੰਜਾਬ ਦੇ ਗਰੀਬ ਕਿਸਾਨ, ਮਜ਼ਦੂਰ ਅਤੇ ਮੱਧਵਰਗੀ ਪਰਿਵਾਰ ਦਾ ਬੱਚਾ ਵੀ ਬਿਨਾਂ ਆਰਥਿਕ ਬੋਝ ਦੇ ਉੱਚ ਪੱਧਰੀ ਸਿੱਖਿਆ ਹਾਸਲ ਕਰ ਸਕੇ। ਪਰ ‘ਆਪ’ ਸਰਕਾਰ ਦੀਆਂ ਨੀਤੀਆਂ ਇਸਦੇ ਉਲਟ ਦਿਸ਼ਾ ਵੱਲ ਜਾ ਰਹੀਆਂ ਹਨ।”

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਐਮਬੀਬੀਐਸਫੀਸਾਂ ਵਿੱਚ ਕੀਤਾ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੈਸੇ ਦੀ ਕਮੀ ਕਿਸੇ ਵੀ ਹੋਣਹਾਰ ਪੰਜਾਬੀ ਵਿਦਿਆਰਥੀ ਦੇ ਡਾਕਟਰ ਬਣਨ ਦੇ ਰਾਹ ਵਿੱਚ ਰੁਕਾਵਟ ਨਾ ਬਣੇ। “‘ਆਪ’ ਦੀ ਅਖੌਤੀ ਸਿੱਖਿਆ ਕ੍ਰਾਂਤੀ ਹੁਣ ਇਸ਼ਤਿਹਾਰਾਂ ਤੋਂ ਨਿਕਲ ਕੇ ਫੀਸਾਂ ਦੇ ਅੰਕੜਿਆਂ ਵਿੱਚ ਨਜ਼ਰ ਆ ਰਹੀ ਹੈ ਅਤੇ ਇਹ ਅੰਕੜੇ ਸਰਕਾਰ ਦੀ ਅਸਲੀਅਤ ਪੰਜਾਬ ਦੇ ਲੋਕਾਂ ਸਾਹਮਣੇ ਰੱਖ ਰਹੇ ਹਨ।”

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande