ਮੰਤਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ’ਚ ਨਿਯੁਕਤੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਮੋਹਾਲੀ, 09 ਅਗਸਤ (ਹਿੰ.ਸ.)| ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਿਸ਼ਨ ਤਹਿਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸ਼ਨੀਵਾਰ ਨੂੰ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ
ਮੰਤਰੀ ਮੋਹਿੰਦਰ ਭਗਤ ਨਿਯੁਕਤੀ ਪੱਤਰ ਵੰਡਦੇ ਹੋਏ।


ਮੋਹਾਲੀ, 09 ਅਗਸਤ (ਹਿੰ.ਸ.)| ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਿਸ਼ਨ ਤਹਿਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51 ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਸ਼ਨੀਵਾਰ ਨੂੰ ਸੈਨਿਕ ਸਦਨ, ਮੋਹਾਲੀ ਵਿਖੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਰਸਮੀ ਤੌਰ ’ਤੇ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ 51 ਮੁਲਾਜ਼ਮਾਂ ਵਿੱਚ 8 ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, 42 ਸੈਨਿਕ ਭਲਾਈ ਪ੍ਰਬੰਧਕ ਅਤੇ ਇੱਕ ਕਲਰਕ ਸ਼ਾਮਲ ਹਨ। ਮੰਤਰੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਹੋਰ ਸੁਧਾਰ ਹੋਵੇਗਾ ਅਤੇ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰੀ ਭਲਾਈ ਸੇਵਾਵਾਂ ਵਧੇਰੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਮਿਲ ਸਕਣਗੀਆਂ।ਮੋਹਿੰਦਰ ਭਗਤ ਨੇ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਲੰਬੇ ਸਮੇਂ ਤੋਂ ਸਟਾਫ਼ ਦੀ ਘਾਟ ਦਾ ਸਾਹਮਣਾ ਕਰ ਰਿਹਾ ਸੀ। ਇਸ ਕਾਰਨ ਸਾਬਕਾ ਸੈਨਿਕਾਂ ਅਤੇ ਸ਼ਹੀਦ ਪਰਿਵਾਰਾਂ ਨਾਲ ਸਬੰਧਤ ਭਲਾਈ ਕਾਰਜਾਂ ਦੀ ਰਫ਼ਤਾਰ ਪ੍ਰਭਾਵਿਤ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਸਦਕਾ ਵਿਭਾਗ ਦੀ ਕੁੱਲ ਨਫ਼ਰੀ ਵਿੱਚ ਲਗਭਗ 20 ਫ਼ੀਸਦੀ ਸਟਾਫ਼ ਦੀ ਘਾਟ ਪੂਰੀ ਹੋ ਗਈ ਹੈ। ਨਵੀਆਂ ਨਿਯੁਕਤੀਆਂ ਨਾਲ ਜ਼ਿਲ੍ਹਾ ਪੱਧਰ ’ਤੇ ਵਿਭਾਗ ਦੀਆਂ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਹਾਸਲ ਕਰਨ ਵਿੱਚ ਵਧੇਰੇ ਆਸਾਨੀ ਹੋਵੇਗੀ।ਨਵ-ਨਿਯੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀ ਸਿਰਫ਼ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਕਰਨ ਦਾ ਵੱਡਾ ਮੌਕਾ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ, ਸਮਰਪਣ ਅਤੇ ਲੋਕ-ਪੱਖੀ ਸੋਚ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਸਾਬਕਾ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਭਲਾਈ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨਾ ਹੈ। ਨਵ-ਨਿਯੁਕਤ ਕਰਮਚਾਰੀਆਂ ਨੂੰ ਇਨ੍ਹਾਂ ਦੇਸ਼-ਭਗਤ ਪਰਿਵਾਰਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕਰਨਾ ਚਾਹੀਦਾ ਹੈ।ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹੀਦਾਂ ਅਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਸਮੇਤ ਹੋਰ ਸੀਨੀਅਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande