‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਫ਼ਤਹਿਗੜ੍ਹ ਸਾਹਿਬ ’ਚ 400 ਤੋਂ ਵੱਧ ਯੋਗਾ ਕਲਾਸਾਂ, 11,990 ਤੋਂ ਵੱਧ ਲੋਕ ਰੋਜ਼ਾਨਾ ਕਰ ਰਹੇ ਯੋਗ ਅਭਿਆਸ
ਫ਼ਤਹਿਗੜ੍ਹ ਸਾਹਿਬ, 09 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ ‘ਸੀ.ਐਮ. ਦੀ ਯੋਗਸ਼ਾਲਾ’ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਜਨਤਕ
‘ਸੀ.ਐਮ. ਦੀ ਯੋਗਸ਼ਾਲਾ’ ਤਹਿਤ ਫ਼ਤਹਿਗੜ੍ਹ ਸਾਹਿਬ ’ਚ 400 ਤੋਂ ਵੱਧ ਯੋਗਾ ਕਲਾਸਾਂ, 11,990 ਤੋਂ ਵੱਧ ਲੋਕ ਰੋਜ਼ਾਨਾ ਕਰ ਰਹੇ ਯੋਗ ਅਭਿਆਸ


ਫ਼ਤਹਿਗੜ੍ਹ ਸਾਹਿਬ, 09 ਅਗਸਤ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ ‘ਸੀ.ਐਮ. ਦੀ ਯੋਗਸ਼ਾਲਾ’ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਲੋਕਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਹੀ ਹੈ। ਇਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਜਨਤਕ ਸਥਾਨਾਂ ’ਤੇ ਮੁਫ਼ਤ ਯੋਗ ਸਿਖਲਾਈ ਦਿੱਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ‘ਸੀ.ਐਮ. ਦੀ ਯੋਗਸ਼ਾਲਾ’ ਨਾਲ ਜ਼ਿਲ੍ਹੇ ਦੇ ਵੱਡੀ ਗਿਣਤੀ ਲੋਕ ਰੋਜ਼ਾਨਾ ਜੁੜ ਰਹੇ ਹਨ। ਇਸ ਨਾਲ ਲੋਕਾਂ ਵਿੱਚ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਪ੍ਰਤੀ ਜਾਗਰੂਕਤਾ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 85 ਯੋਗਾ ਟ੍ਰੇਨਰਾਂ ਦੀ ਦੇਖ-ਰੇਖ ਹੇਠ 400 ਤੋਂ ਵੱਧ ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਵੱਲੋਂ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਮਾਹਿਰਾਂ ਵੱਲੋਂ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗ ਨੂੰ ਅਪਣਾਉਣ ਦੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸੰਤੁਲਿਤ ਜੀਵਨਸ਼ੈਲੀ ਅਪਣਾਉਣ, ਮਾਨਸਿਕ ਤਣਾਅ ਤੋਂ ਬਚਾਅ ਅਤੇ ਸਿਹਤ ਨਾਲ ਸਬੰਧਤ ਜ਼ਰੂਰੀ ਜਾਣਕਾਰੀ ਵੀ ਸਾਂਝੀ ਕੀਤੀ ਜਾਂਦੀ ਹੈ।ਜ਼ਿਲ੍ਹਾ ਕੋਆਰਡੀਨੇਟਰ ਮਿਸ ਭਾਰਤੀ ਭਾਵਨਾ ਨੇ ਦੱਸਿਆ ਕਿ ਇਨ੍ਹਾਂ ਯੋਗਾ ਕਲਾਸਾਂ ਲਈ 14 ਹਜ਼ਾਰ ਤੋਂ ਵੱਧ ਲੋਕਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜਿਨ੍ਹਾਂ ਵਿੱਚੋਂ 11,990 ਤੋਂ ਵੱਧ ਮੈਂਬਰ ਰੋਜ਼ਾਨਾ ਯੋਗ ਅਭਿਆਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਨਾਗਰਿਕ ਆਪਣੇ ਮੁਹੱਲੇ ਵਿੱਚ ਯੋਗਸ਼ਾਲਾ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਘੱਟੋ-ਘੱਟ 25 ਲੋਕਾਂ ਦਾ ਸਮੂਹ ਬਣਾਉਣ ਉਪਰੰਤ ਟੋਲ ਫਰੀ ਨੰਬਰ 76694-00500 ’ਤੇ ਮਿਸਡ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਪੋਰਟਲ ’ਤੇ ਆਨਲਾਈਨ ਰਜਿਸਟ੍ਰੇਸ਼ਨ ਵੀ ਕਰਵਾਈ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਸੀ.ਐਮ. ਦੀ ਯੋਗਸ਼ਾਲਾ’ ਨਾਲ ਜੁੜ ਕੇ ਯੋਗ ਨੂੰ ਆਪਣੀ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਤੇ ਤੰਦਰੁਸਤ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande