ਫਰੀਦਕੋਟ ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 3 ਮੋਬਾਈਲ ਤੇ 2 ਸਿਮ ਕਾਰਡ ਬਰਾਮਦ, 4 ਖ਼ਿਲਾਫ਼ ਕੇਸ ਦਰਜ
ਫਰੀਦਕੋਟ, 01 ਸਤੰਬਰ (ਹਿੰ.ਸ.)| ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਸਮੇਤ ਹੋਰ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਵੱਖ-ਵੱਖ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 3 ਮੋਬ
ਫਰੀਦਕੋਟ ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 3 ਮੋਬਾਈਲ ਤੇ 2 ਸਿਮ ਕਾਰਡ ਬਰਾਮਦ, 4 ਖ਼ਿਲਾਫ਼ ਕੇਸ ਦਰਜ


ਫਰੀਦਕੋਟ, 01 ਸਤੰਬਰ (ਹਿੰ.ਸ.)| ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਕੋਲੋਂ ਮੋਬਾਈਲ ਫੋਨ ਸਮੇਤ ਹੋਰ ਪਾਬੰਦੀਸ਼ੁਦਾ ਸਾਮਾਨ ਮਿਲਣ ਦਾ ਸਿਲਸਿਲਾ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਇੱਕ ਵਾਰ ਫਿਰ ਵੱਖ-ਵੱਖ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ 3 ਮੋਬਾਈਲ ਫੋਨ ਅਤੇ 2 ਸਿਮ ਕਾਰਡ ਬਰਾਮਦ ਹੋਏ ਹਨ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਹਵਾਲਾਤੀਆਂ ਅਤੇ ਇੱਕ ਕੈਦੀ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿੱਚ ਜੇਲ੍ਹ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਪੁਲਿਸ ਨੂੰ ਭੇਜੀ ਸ਼ਿਕਾਇਤ ਵਿੱਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੰਤ ਸਿੰਘ ਨੇ ਦੱਸਿਆ ਕਿ ਜੇਲ੍ਹ ਸੁਪਰਡੈਂਟ ਦੇ ਨਿਰਦੇਸ਼ਾਂ ’ਤੇ ਜੇਲ੍ਹ ਕਰਮਚਾਰੀਆਂ ਵੱਲੋਂ ਸਮੇਂ-ਸਮੇਂ ’ਤੇ ਬੈਰਕਾਂ ਦੀ ਤਲਾਸ਼ੀ ਲਈ ਜਾਂਦੀ ਹੈ। ਇਸੇ ਤਹਿਤ ਸੋਮਵਾਰ ਰਾਤ ਨੂੰ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਜੇਲ੍ਹ ਵਿੱਚ ਬੰਦ ਚਾਰ ਵਿਅਕਤੀਆਂ ਕੋਲੋਂ ਪਾਬੰਦੀਸ਼ੁਦਾ ਸਾਮਾਨ ਬਰਾਮਦ ਕੀਤਾ ਗਿਆ।

ਜੇਲ੍ਹ ਪ੍ਰਸ਼ਾਸਨ ਮੁਤਾਬਕ, ਬਰਾਮਦਗੀ ਜਲੰਧਰ ਵਾਸੀ ਹਵਾਲਾਤੀ ਸਵਰਨ ਸਿੰਘ ਮਨੀ, ਫਿਰੋਜ਼ਪੁਰ ਵਾਸੀ ਕਰਮਜੀਤ ਸਿੰਘ, ਅੰਮ੍ਰਿਤਸਰ ਵਾਸੀ ਕੁਲਬੀਰ ਸਿੰਘ ਅਤੇ ਫਰੀਦਕੋਟ ਵਾਸੀ ਕੈਦੀ ਪਰਮਿੰਦਰ ਸਿੰਘ ਪੰਨੂ ਕੋਲੋਂ ਹੋਈ। ਇਨ੍ਹਾਂ ਕੋਲੋਂ ਕੁੱਲ 3 ਮੋਬਾਈਲ ਫੋਨ ਅਤੇ 2 ਸਿਮ ਕਾਰਡ ਬਰਾਮਦ ਕੀਤੇ ਗਏ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਨੇ ਚਾਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਸਬੰਧੀ ਜੇਲ੍ਹ ਇਨਵੈਸਟੀਗੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਗੁਰਪਾਲ ਸਿੰਘ ਨੇ ਦੱਸਿਆ ਕਿ ਚਾਰਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਜੇਲ੍ਹ ਦੇ ਅੰਦਰ ਮੋਬਾਈਲ ਫੋਨ ਅਤੇ ਸਿਮ ਕਾਰਡ ਕਿਵੇਂ ਪਹੁੰਚੇ। ਪੁਲਿਸ ਅਨੁਸਾਰ, ਜੇਕਰ ਜਾਂਚ ਵਿੱਚ ਕਿਸੇ ਜੇਲ੍ਹ ਅਧਿਕਾਰੀ ਜਾਂ ਕਰਮਚਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਜਾਵੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande