ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
ਮੋਹਾਲੀ, 01 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਇੰਡਸਟਰੀਅਲ ਏਰੀਆ ਸਥਿਤ ਆਪਣੇ ਦਫ਼ਤਰ ਵਿਖੇ ਜੁਝਾਰ ਨਗਰ ਤੋਂ ਇਮਰਾਨ ਖਾਨ ਹੈਪੀ ਮਲਿਕ, ਕਨਵੀਨਰ, ਪੰਜਾਬ ਮਾਈਨੋਰਟੀ ਡਿਪਾਰਟਮੈਂਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਮੋਹਾਲੀ ਹ
ਕਾਂਗਰਸ ’ਚ ਸ਼ਾਮਲ ਕਰਦੇ ਹੋਏ ਬਲਬੀਰ ਸਿੰਘ ਸਿੱਧੂ


ਮੋਹਾਲੀ, 01 ਸਤੰਬਰ (ਹਿੰ.ਸ.)| ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਇੰਡਸਟਰੀਅਲ ਏਰੀਆ ਸਥਿਤ ਆਪਣੇ ਦਫ਼ਤਰ ਵਿਖੇ ਜੁਝਾਰ ਨਗਰ ਤੋਂ ਇਮਰਾਨ ਖਾਨ ਹੈਪੀ ਮਲਿਕ, ਕਨਵੀਨਰ, ਪੰਜਾਬ ਮਾਈਨੋਰਟੀ ਡਿਪਾਰਟਮੈਂਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਗਵਾਈ ਹੇਠ ਮੋਹਾਲੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਪਹੁੰਚੇ 60-70 ਨੌਜਵਾਨਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਏ ਸਮੂਹ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਸਮਾਜ ਅਤੇ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ। ਨੌਜਵਾਨਾਂ ਦਾ ਕਾਂਗਰਸ ਨਾਲ ਜੁੜਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਲੋਕ ਕਾਂਗਰਸ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਚਾਰਧਾਰਾ ਨਾਲ ਜੁੜ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਰੁਜ਼ਗਾਰ, ਵਿਕਾਸ ਅਤੇ ਭਾਈਚਾਰਕ ਸਾਂਝ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬ ਦੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਅਤੇ ਉਹ ਅਜਿਹੀ ਰਾਜਨੀਤੀ ਚਾਹੁੰਦੀ ਹੈ ਜੋ ਸਿਰਫ਼ ਵਾਅਦਿਆਂ ਤੱਕ ਸੀਮਤ ਨਾ ਰਹੇ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰੇ।

ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਹਰ ਵਰਕਰ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਨੌਜਵਾਨਾਂ ਦੀ ਭੂਮਿਕਾ ਅਹਿਮ ਰਹੇਗੀ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ।

ਇਸ ਮੌਕੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਕੰਬਰਵੀਰ ਸਿੰਘ ਰੂਬੀ ਸਿੱਧੂ, ਬਾਬਾ ਕਸ਼ਮੀਰਾ ਜੁਝਾਰ ਨਗਰ, ਬਾਬਾ ਨਰਿੰਦਰ, ਮੁਖਤਿਆਰ ਸਿੰਘ ਅਤੇ ਰਾਜੂ ਸਾਬਕਾ ਸਰਪੰਚ ਜੁਝਾਰ ਨਗਰ ਸਮੇਤ ਕਈ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।

ਕਾਂਗਰਸ ਵਿੱਚ ਸ਼ਾਮਲ ਹੋਏ ਨੌਜਵਾਨਾਂ ਵਿੱਚ ਪ੍ਰਿੰਸ ਸ਼ਰਮਾ, ਅਯਾਨ, ਅਭੀ, ਹਰਸ਼ ਸ਼ਰਮਾ, ਹਰਸ਼ ਪ੍ਰੀਤ, ਰਮਨਜੋਤ, ਹਰਸ਼ਦੀਪ ਜੱਸਲ, ਜਸਕੀਰਤ ਸਿੰਘ, ਪ੍ਰੇਮ, ਕਿਰਤ, ਹਰਸਿਮਰਨ, ਸੁਖਮਨਜੋਤ ਸਿੰਘ, ਸੰਦੀਪ ਕੁਮਾਰ, ਕਾਰਤਿਕ, ਸ਼ੁਭਮ, ਸੁਧੀਰ, ਭੱਟੀ, ਸੋਨੂੰ, ਵਿਸ਼ਨੂੰ, ਵਿਸ਼ਵ, ਅਕਾਸ਼, ਪਾਰਥ, ਦੀਵਾਸ਼ੂ, ਹਰਜੋਤ, ਅਰਸ਼ਪ੍ਰੀਤ, ਮਨਿੰਦਰ, ਨਿਕਸ਼ਿਤ, ਰਸਨ, ਗੁਰਜਾਪ, ਚੇਤਨ, ਅਭਿਸ਼ੇਕ, ਅਰੂਸ਼, ਗੁਰਨੂਰ, ਦਰਸ਼ਨ, ਮਨਮੀਤ ਸਮੇਤ ਹੋਰ ਨੌਜਵਾਨ ਸਾਥੀ ਸ਼ਾਮਲ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande