ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸ ਕੀਤੀ ਰਵਾਨਾ
ਫਾਜ਼ਿਲਕਾ, 01 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫਾਜ਼ਿਲਕਾ ਦੇ ਵਾਰਡ ਨੰਬਰ 18 ਤੋਂ ਸ਼ਰਧਾਲੂਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਨਰਿ
ਬੱਸ ਰਵਾਲਾ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ।


ਫਾਜ਼ਿਲਕਾ, 01 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਫਾਜ਼ਿਲਕਾ ਦੇ ਵਾਰਡ ਨੰਬਰ 18 ਤੋਂ ਸ਼ਰਧਾਲੂਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣ ਵਾਲੀ ਬੱਸ ਨੂੰ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਤੀਰਥ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਦੁਰਗਿਆਨਾ ਮੰਦਰ, ਜਲ੍ਹਿਆਂਵਾਲਾ ਬਾਗ, ਰਾਮਤੀਰਥ ਮੰਦਰ ਸਮੇਤ ਕਈ ਗੁਰੂਧਾਮਾਂ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨਗੇ।

ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ ਦੇ ਨਾਲ-ਨਾਲ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਤੀਰਥ ਯਾਤਰਾ ਦੌਰਾਨ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

ਸਵਨਾ ਨੇ ਕਿਹਾ ਕਿ ਵੱਡੀ ਉਮਰ ਦੇ ਕਈ ਸ਼ਰਧਾਲੂ ਆਰਥਿਕ ਜਾਂ ਹੋਰ ਕਾਰਨਾਂ ਕਰਕੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਰਾਹੀਂ ਅਜਿਹੇ ਬਜ਼ੁਰਗਾਂ ਅਤੇ ਧਾਰਮਿਕ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਯੋਜਨਾਵਾਂ ਰਾਹੀਂ ਲੋਕਾਂ ਨੂੰ ਆਪਣੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਵਿਧਾਇਕ ਨੇ ਯਾਤਰੀਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande