ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਤਹਿਤ ਫਾਜ਼ਿਲਕਾ ਵਿੱਚ ਸਫਾਈ ਮੁਹਿੰਮ ਦੀ ਕਰਵਾਈ ਸ਼ੁਰੂਆਤ
ਫਾਜ਼ਿਲਕਾ, 01 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਵੱਛ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਫਾਜ਼ਿਲਕਾ ਸ਼ਹਿਰ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਰਵਾਈ। ਇਸ ਮੌਕੇ ਉਨ
ਸਫਾਈ ਕਰਵਾਉਂਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ।


ਫਾਜ਼ਿਲਕਾ, 01 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਵੱਛ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਫਾਜ਼ਿਲਕਾ ਸ਼ਹਿਰ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਰਵਾਈ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਮੌਜੂਦ ਸਨ।

ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ‘ਮਿਸ਼ਨ ਕਲੀਨ ਪੰਜਾਬ’ ਦਾ ਮੁੱਖ ਉਦੇਸ਼ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨਾ ਅਤੇ ਸ਼ਹਿਰਾਂ ਨੂੰ ਸਾਫ਼-ਸੁਥਰਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਨੂੰ ਬਰਕਰਾਰ ਰੱਖਣਾ ਸਿਰਫ਼ ਪ੍ਰਸ਼ਾਸਨ ਦੀ ਨਹੀਂ, ਸਗੋਂ ਸਾਰੇ ਸ਼ਹਿਰ ਵਾਸੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਦੂਜੇ ਪੜਾਅ ਤਹਿਤ ਫਾਜ਼ਿਲਕਾ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਟੀਵੀ ਟਾਵਰ, ਚੌਕ, ਰਾਧਾ ਸਵਾਮੀ ਕਲੋਨੀ ਅਤੇ ਆਸ-ਪਾਸ ਦੇ ਇਲਾਕਿਆਂ ਦੀ ਸਫਾਈ ਕਰਵਾਈ ਗਈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਲੰਬੇ ਸਮੇਂ ਤੋਂ ਇੱਥੇ ਇਕੱਠੇ ਹੋ ਰਹੇ ਕੂੜੇ ਅਤੇ ਡੰਪ ਦੀ ਸਮੱਸਿਆ ਦੂਰ ਕਰਨ ਦੀ ਮੰਗ ਸੀ। ਲੋਕਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਸਫਾਈ ਕਰਵਾਉਣ ਦੇ ਨਾਲ ਕੂੜੇ ਦਾ ਡੰਪ ਵੀ ਚੁਕਵਾਇਆ ਗਿਆ ਹੈ।

ਵਿਧਾਇਕ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਗਰ ਕੌਂਸਲ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਦੀ ਸਫਾਈ ਕੀਤੀ ਜਾਵੇਗੀ। ਇਕੱਠੇ ਹੋਣ ਵਾਲੇ ਕੂੜੇ ਦਾ ਵੀ ਢੁੱਕਵੇਂ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਗਲੇ 15 ਤੋਂ 20 ਦਿਨਾਂ ਤੱਕ ਰੋਜ਼ਾਨਾ ਸ਼ਹਿਰ ਵਿੱਚ ਸਫਾਈ ਅਭਿਆਨ ਜਾਰੀ ਰਹੇਗਾ।

ਸਵਨਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਸਫਾਈ ਰੱਖਣ ਦੇ ਨਾਲ ਸਫਾਈ ਕਰਮਚਾਰੀਆਂ ਨੂੰ ਵੀ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕ ਕੂੜਾ ਸੜਕਾਂ ਜਾਂ ਖੁੱਲ੍ਹੀਆਂ ਥਾਵਾਂ ’ਤੇ ਸੁੱਟਣ ਦੀ ਬਜਾਏ ਨਿਰਧਾਰਤ ਡਸਟਬਿਨਾਂ ਵਿੱਚ ਹੀ ਪਾਉਣ ਅਤੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ।

ਸਫਾਈ ਸੇਵਕਾਂ ਦੀ ਸ਼ਲਾਘਾ ਕਰਦਿਆਂ ਵਿਧਾਇਕ ਨੇ ਕਿਹਾ ਕਿ ਸ਼ਹਿਰ ਦੀ ਸਫਾਈ ਵਿੱਚ ਸਫਾਈ ਕਰਮਚਾਰੀਆਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਸੇਵਕਾਂ ਨਾਲ ਸਹਿਯੋਗ ਕਰਨ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣੀ ਭੂਮਿਕਾ ਨਿਭਾਉਣ।

ਵਿਧਾਇਕ ਦੀ ਧਰਮਪਤਨੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਦੇ ਨਾਲ ਸ਼ਹਿਰ ਵਾਸੀਆਂ ਨੂੰ ਵੀ ਜਾਗਰੂਕ ਹੋ ਕੇ ਆਪਣੇ ਘਰਾਂ ਦਾ ਕੂੜਾ ਡਸਟਬਿਨਾਂ ਵਿੱਚ ਪਾਉਣਾ ਚਾਹੀਦਾ ਹੈ ਅਤੇ ਕੂੜਾ ਕੁਲੈਕਟਰਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਦੇਣਾ ਚਾਹੀਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਕਜੁੱਟ ਹੋ ਕੇ ਫਾਜ਼ਿਲਕਾ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਵਾਰਡ ਨੰਬਰ 10 ਤੋਂ ਐਮ.ਸੀ. ਸੰਦੀਪ ਚਲਾਣਾ, ਵਾਰਡ ਇੰਚਾਰਜ 19 ਭਗਵਾਨ ਸਿੰਘ, ਵਾਰਡ ਇੰਚਾਰਜ 23 ਅਨਿਲ ਸੇਠੀ, ਵਾਰਡ ਇੰਚਾਰਜ 11 ਬਬਲੀ, ਵਾਰਡ ਇੰਚਾਰਜ 7 ਸ਼ੇਖਰ, ਵਾਰਡ ਇੰਚਾਰਜ 22 ਜਸਕਰਨ ਸਿੰਘ ਸਿਡਾਨਾ, ਦਫ਼ਤਰ ਇੰਚਾਰਜ ਹਰੀਸ਼ ਠਾਕੁਰ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਪਤਵੰਤੇ ਵਿਅਕਤੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande