ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਕੀਤਾ ਲਾਂਚ
ਪਟਿਆਲਾ, 01 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ
‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਪੋਰਟਲ ਲਾਂਚ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ।


ਪਟਿਆਲਾ, 01 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੋਮਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਖੇਡਾਂ ਦੇ ਪੋਰਟਲ ਨੂੰ ਅਧਿਕਾਰਤ ਤੌਰ ’ਤੇ ਲਾਂਚ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਅਤੇ ਆਪਸੀ ਭਾਈਚਾਰੇ ਨੂੰ ਵੀ ਮਜ਼ਬੂਤ ਕਰਦੀਆਂ ਹਨ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ 10 ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ 7 ਤੋਂ 16 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਅਤੇ ਪੋਰਟਲ ਰਾਹੀਂ ਆਪਣੀ ਰਜਿਸਟ੍ਰੇਸ਼ਨ ਕਰਵਾਉਣ।

ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 7 ਤੋਂ 9 ਸਤੰਬਰ ਤੱਕ ਪਟਿਆਲਾ ਦਿਹਾਤੀ ਬਲਾਕ ਦੇ ਮੁਕਾਬਲੇ ਫਿਜ਼ੀਕਲ ਕਾਲਜ, ਪਟਿਆਲਾ, ਪਟਿਆਲਾ ਸ਼ਹਿਰੀ ਦੇ ਪੋਲੋ ਗਰਾਊਂਡ, ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਅਤੇ ਰਾਜਪੁਰਾ ਦੇ ਸਰਕਾਰੀ ਸਟੇਡੀਅਮ ਵਿੱਚ ਹੋਣਗੇ। ਇਸੇ ਤਰ੍ਹਾਂ 10 ਤੋਂ 12 ਸਤੰਬਰ ਤੱਕ ਘਨੌਰ ਬਲਾਕ ਦੇ ਮੁਕਾਬਲੇ ਯੂਨੀਵਰਸਿਟੀ ਕਾਲਜ, ਸਨੌਰ ਦੇ ਸ਼ਹੀਦ ਊਧਮ ਸਿੰਘ ਸਟੇਡੀਅਮ ਅਤੇ ਸ਼ੰਭੂ ਕਲਾਂ ਬਲਾਕ ਦੇ ਮੁਕਾਬਲੇ ਮੁੱਖ ਮੰਤਰੀ ਖੇਡ ਗਰਾਊਂਡ, ਪਿੰਡ ਢਕਾਨਸੂ ਵਿਖੇ ਕਰਵਾਏ ਜਾਣਗੇ।

14 ਤੋਂ 16 ਸਤੰਬਰ ਤੱਕ ਸਮਾਣਾ ਬਲਾਕ ਦੇ ਮੁਕਾਬਲੇ ਪਬਲਿਕ ਕਾਲਜ ਸਮਾਣਾ, ਪਾਤੜਾਂ ਬਲਾਕ ਦੇ ਮੁੱਖ ਮੰਤਰੀ ਖੇਡ ਗਰਾਊਂਡ ਪਿੰਡ ਦੇਧਨਾ ਅਤੇ ਭੁਨਰੇਹੜੀ ਬਲਾਕ ਦੇ ਮੁਕਾਬਲੇ ਜਵਾਹਰ ਨਵੋਦਿਆ ਵਿਦਿਆਲਿਆ, ਫਤਿਹਪੁਰ ਵਿਖੇ ਹੋਣਗੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਅਤੇ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande