
ਜਗਰਾਉਂ, 01 ਸਤੰਬਰ (ਹਿੰ.ਸ.)| ਹਲਕਾ ਜਗਰਾਉਂ ਦੇ ਪਿੰਡ ਸ਼ੇਰੇਵਾਲ ਵਿੱਚ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਕਰੀਬ ਦੋ ਦਰਜਨ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਸਰਪੰਚ ਗੁਰਦੀਪ ਸਿੰਘ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਇਨ੍ਹਾਂ ਪਰਿਵਾਰਾਂ ਦਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋ. ਸੁਖਵਿੰਦਰ ਸਿੰਘ ਨੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕਾ ਮਾਣੂੰਕੇ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਵਿਧਾਇਕਾ ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਪੱਖੀ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਾਂ ਨੂੰ ਬਿਜਲੀ ਦੀ ਮੁਫ਼ਤ ਸਹੂਲਤ, ਔਰਤਾਂ ਲਈ ਸਨਮਾਨ ਭੱਤਾ, ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀਆਂ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਜਾ ਰਹੀ ਹੈ, ਜਦਕਿ ‘ਬਿਜਲੀ ਕ੍ਰਾਂਤੀ’ ਤਹਿਤ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪ੍ਰੋਜੈਕਟ ਲਗਾਏ ਜਾ ਰਹੇ ਹਨ। ਮਾਣੂੰਕੇ ਨੇ ਦਾਅਵਾ ਕੀਤਾ ਕਿ ਸਰਕਾਰ ਦੇ ਕੰਮਾਂ ਤੋਂ ਲੋਕ ਖੁਸ਼ ਹਨ, ਜਿਸ ਕਾਰਨ ਵੱਡੀ ਗਿਣਤੀ ਵਿੱਚ ਲੋਕ ‘ਆਪ’ ਨਾਲ ਜੁੜ ਰਹੇ ਹਨ। ਵਿਧਾਇਕਾ ਮਾਣੂੰਕੇ ਨੇ ਕਿਹਾ ਕਿ 2027 ਵਿੱਚ ਵੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਾਬਕਾ ਸਰਪੰਚ ਗੁਰਦੀਪ ਸਿੰਘ, ਸਾਬਕਾ ਪੰਚ ਬਲਵੰਤ ਸਿੰਘ ਸਮੇਤ ਗੁਰਚਰਨ ਸਿੰਘ, ਤਰਨਜੀਤ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ, ਗੁਰਨਾਮ ਸਿੰਘ, ਸਵਰਨ ਸਿੰਘ, ਉਜਾਗਰ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਮਨਜੀਤ ਸਿੰਘ, ਕਰਮਪਾਲ ਸਿੰਘ, ਖੰਡਾ ਸਿੰਘ, ਜਰਨੈਲ ਸਿੰਘ, ਰੂਪ ਸਿੰਘ ਰੂਪਾ, ਅਮਰ ਕੌਰ, ਮਨਜੀਤ ਕੌਰ, ਛਿੰਦਰ ਕੌਰ, ਰਾਜਪ੍ਰੀਤ ਕੌਰ, ਕੁਲਵੰਤ ਕੌਰ, ਜੁਗਿੰਦਰ ਕੌਰ ਅਤੇ ਮਹਿੰਦਰ ਕੌਰ ਆਦਿ ਸ਼ਾਮਲ ਸਨ।
ਇਸ ਮੌਕੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਕੁਲਵਿੰਦਰ ਸਿੰਘ ਕਾਲਾ, ਚੇਅਰਮੈਨ ਕੁਲਦੀਪ ਸਿੰਘ ਸ਼ੇਖਦੌਲਤ, ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਹੋਰ ਪਾਰਟੀ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH