
ਬਟਾਲਾ, 01 ਸਤੰਬਰ (ਹਿੰ.ਸ.)| ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 50 ਦੇ ਪਿੰਡ ਗੋਖੂਵਾਲ ਤੋਂ ਟਕਸਾਲੀ ਕਾਂਗਰਸੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਵਿਧਾਇਕ ਸ਼ੈਰੀ ਕਲਸੀ ਨੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਜੁੜਨ ਦਾ ਫੈਸਲਾ ਕਰ ਰਹੇ ਹਨ।
ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਧਦਾ ਵਿਸ਼ਵਾਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਕੀਤੇ ਜਾ ਰਹੇ ਕੰਮਾਂ ਦੀ ਗਵਾਹੀ ਭਰਦਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ‘ਆਪ’ ਪਰਿਵਾਰ ਦਾ ਕਾਫਲਾ ਦਿਨੋਂ-ਦਿਨ ਵਧ ਰਿਹਾ ਹੈ।
ਗੱਲਬਾਤ ਦੌਰਾਨ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਸਰਬਪੱਖੀ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ, ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ, 10 ਲੱਖ ਰੁਪਏ ਤੱਕ ਇਲਾਜ ਲਈ ਸਿਹਤ ਯੋਜਨਾ, ਮਹਿਲਾਵਾਂ ਲਈ ਮੁਫ਼ਤ ਬੱਸ ਸਹੂਲਤ ਅਤੇ ਕਿਸਾਨਾਂ ਦੀ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ ਸਮੇਤ ਕਈ ਫੈਸਲੇ ਲਏ ਗਏ ਹਨ। ਬਟਾਲਾ ਹਲਕੇ ਦੇ ਵਿਕਾਸ ਬਾਰੇ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਵਿੱਚ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਦੇ ਨਤੀਜੇ ਜ਼ਮੀਨੀ ਪੱਧਰ ’ਤੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਚਹੁੰਪੱਖੀ ਵਿਕਾਸ ਲਈ ਭਵਿੱਖ ਵਿੱਚ ਵੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / GURSHARAN SINGH