ਫਰੀਦਕੋਟ 'ਚ ਸਵਾਈਨ ਫਲੂ ਦੇ 2 ਮਾਮਲੇ, ਸਿਹਤ ਵਿਭਾਗ ਅਲਰਟ
ਫਰੀਦਕੋਟ, 10 ਸਤੰਬਰ (ਹਿੰ.ਸ.)| ਜ਼ਿਲ੍ਹਾ ਫਰੀਦਕੋਟ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਸਵਾਈਨ ਫਲੂ ਦੇ ਦੋ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕਾ ਹੈ, ਜਦਕਿ ਦ
ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਜਾਣਕਾਰੀ ਦਿੰਦੇ ਹੋਏ।


ਫਰੀਦਕੋਟ, 10 ਸਤੰਬਰ (ਹਿੰ.ਸ.)| ਜ਼ਿਲ੍ਹਾ ਫਰੀਦਕੋਟ ਵਿੱਚ ਸਵਾਈਨ ਫਲੂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਜ਼ਿਲ੍ਹੇ ਵਿੱਚ ਹੁਣ ਤੱਕ ਸਵਾਈਨ ਫਲੂ ਦੇ ਦੋ ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕਾ ਹੈ, ਜਦਕਿ ਦੂਜੇ ਮਰੀਜ਼ ਦਾ ਇਲਾਜ ਜਾਰੀ ਹੈ।

ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਸਵਾਈਨ ਫਲੂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਬਿਮਾਰੀ ਦੇ ਲੱਛਣਾਂ ਅਤੇ ਇਸ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਸਿਹਤ ਵਿਭਾਗ ਮੁਤਾਬਕ ਫਰੀਦਕੋਟ ਵਿੱਚ ਅਗਸਤ ਮਹੀਨੇ ਦੌਰਾਨ ਸਵਾਈਨ ਫਲੂ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ, ਜਦਕਿ ਸਤੰਬਰ ਵਿੱਚ ਇੱਕ ਹੋਰ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ। ਵਿਭਾਗ ਦਾ ਕਹਿਣਾ ਹੈ ਕਿ ਮਾਮਲੇ ਸਾਹਮਣੇ ਆਉਣ ਤੋਂ ਪਹਿਲਾਂ ਹੀ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਸੀ। ਹੁਣ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹੋਰ ਵੀ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਸਵਾਈਨ ਫਲੂ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਮਰੀਜ਼ਾਂ ਦੀ ਗਿਣਤੀ ਵਧਦੀ ਵੀ ਹੈ ਤਾਂ ਸਥਿਤੀ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਲਈ ਵਿਭਾਗ ਤਿਆਰ ਹੈ।

ਡਾ. ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ, ਜ਼ੁਕਾਮ ਜਾਂ ਫਲੂ ਵਰਗੇ ਲੱਛਣ ਹੋਣ 'ਤੇ ਲਾਪਰਵਾਹੀ ਨਾ ਵਰਤਣ ਅਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande