ਅੰਮ੍ਰਿਤਸਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਕੀਤਾ ਕਾਬੂ
ਅੰਮ੍ਰਿਤਸਰ, 10 ਸਤੰਬਰ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ
Sharing operational details,CP Amritsar Harmanbir Singh Gill


ਅੰਮ੍ਰਿਤਸਰ, 10 ਸਤੰਬਰ (ਹਿੰ.ਸ.)| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਮੁਖ ਸਿੰਘ (27) ਵਾਸੀ ਪਿੰਡ ਚਾਟੀਵਿੰਡ, ਅੰਮ੍ਰਿਤਸਰ ਦਿਹਾਤੀ, ਪਾਰਸਦੀਪ ਸਿੰਘ (26) ਵਾਸੀ ਭਾਈ ਮੰਜ ਰੋਡ ਅੰਮ੍ਰਿਤਸਰ ਅਤੇ ਗੁਰਜੰਟ ਸਿੰਘ (24) ਵਾਸੀ ਪਿੰਡ ਜੋੜ ਸਿੰਘ ਵਾਲਾ, ਤਰਨ ਤਾਰਨ ਵਜੋਂ ਹੋਈ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਮਿਸ਼ਨਰ ਆਫ ਪੁਲਿਸ (ਸੀ.ਪੀ.) ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਖੁਫੀਆ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਦੋ ਸ਼ੱਕੀ ਵਿਅਕਤੀਆਂ, ਗੁਰਮੁਖ ਸਿੰਘ ਅਤੇ ਪਾਰਸਦੀਪ ਸਿੰਘ ਨੂੰ ਦੋ ਏ.ਕੇ.-47 ਰਾਈਫਲਾਂ, ਤਿੰਨ ਮੈਗਜ਼ੀਨਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਸੀ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਗ੍ਰਿਫਤਾਰ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਇਹ ਗੈਰ-ਕਾਨੂੰਨੀ ਹਥਿਆਰ ਗੁਰਜੰਟ ਸਿੰਘ ਰਾਹੀਂ ਹਾਸਲ ਕੀਤੇ ਗਏ ਸਨ। ਉਨ੍ਹਾਂ ਦੇ ਖੁਲਾਸੇ ਦੇ ਆਧਾਰ 'ਤੇ ਗੁਰਜੰਟ ਸਿੰਘ ਨੂੰ ਮਾਮਲੇ 'ਚ ਨਾਮਜ਼ਦ ਕਰਕੇ ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande