
ਅੰਮ੍ਰਿਤਸਰ, 10 ਸਤੰਬਰ (ਹਿੰ.ਸ.)| ਬੈਂਕ ਆਫ਼ ਬੜੌਦਾ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਸਹਿਯੋਗ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਜ ਏਅਰ ਕੰਡੀਸ਼ਨਰ (ਏਸੀ) ਭੇਟ ਕੀਤੇ ਗਏ। ਇਹ ਏਸੀ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਲੋੜੀਂਦੀਆਂ ਥਾਵਾਂ ’ਤੇ ਲਗਾਏ ਜਾਣਗੇ। ਏਸੀ ਪ੍ਰਾਪਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਨੇ ਬੈਂਕ ਆਫ਼ ਬੜੌਦਾ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਬੈਂਕ ਵੱਲੋਂ ਪਹਿਲਾਂ ਵੀ ਵੱਖ-ਵੱਖ ਸੇਵਾਵਾਂ ਵਿੱਚ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਸੇਵਾਵਾਂ ਵਿੱਚ ਸਹਿਯੋਗ ਕਰਨਾ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦਾ ਹੈ। ਕਲਿਆਣ ਨੇ ਬੈਂਕ ਦੇ ਪ੍ਰਬੰਧਕਾਂ ਅਤੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਹਿਯੋਗ ਜਾਰੀ ਰੱਖਣ ਦੀ ਆਸ ਪ੍ਰਗਟਾਈ।
ਇਸ ਮੌਕੇ ਬੈਂਕ ਆਫ਼ ਬੜੌਦਾ ਦੇ ਚੀਫ਼ ਮੈਨੇਜਰ ਅਲੋਕ ਝਾਅ ਅਤੇ ਸਹਾਇਕ ਮੈਨੇਜਰ ਰੋਹਿਤ ਕੁਮਾਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਵੀ ਕੀਤਾ ਗਿਆ। ਉਨ੍ਹਾਂ ਨੂੰ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਬਲਦੇਵ ਸਿੰਘ ਕਾਇਮਪੁਰ, ਮੈਂਬਰ ਰਘਬੀਰ ਸਿੰਘ ਸਹਾਰਨਮਾਜਰਾ ਅਤੇ ਹੋਰ ਅਧਿਕਾਰੀਆਂ ਨੇ ਸਨਮਾਨਿਤ ਕੀਤਾ।
ਇਸ ਮੌਕੇ ਓਐਸਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਮੀਤ ਸਕੱਤਰ ਗੁਰਨਾਮ ਸਿੰਘ ਸਮੇਤ ਕਈ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਚੀਫ਼ ਅਕਾਊਂਟੈਂਟ ਸੁਖਜਿੰਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹੇ।
ਹਿੰਦੂਸਥਾਨ ਸਮਾਚਾਰ / GURSHARAN SINGH