ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਿੰਗਾਰਮਾ ਪੁਲ ਦਾ ਨੀਂਹ ਪੱਥਰ ਰੱਖਿਆ, 17.82 ਕਰੋੜ ਰੁਪਏ ਹੋਣਗੇ ਖਰਚ
ਪਠਾਨਕੋਟ, 10 ਸਤੰਬਰ (ਹਿੰ.ਸ.)| ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਕੋਲੀਆਂ ਨੇੜੇ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਕਰੀਬ 17 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪੁਲ ਰਾਵੀ ਦਰਿ
ਪੁਲ ਦਾ ਨੀਂਹ ਪੱਥਰ ਰੱਖਦੇ ਹੋਏ  ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ।


ਪਠਾਨਕੋਟ, 10 ਸਤੰਬਰ (ਹਿੰ.ਸ.)| ਵਿਧਾਨ ਸਭਾ ਹਲਕਾ ਭੋਆ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਕੋਲੀਆਂ ਨੇੜੇ ਸ਼ਿੰਗਾਰਮਾ ਪੁਲ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ। ਕਰੀਬ 17 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਪੁਲ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਦਰਜਨਾਂ ਪਿੰਡਾਂ ਦੇ ਲੋਕਾਂ ਲਈ ਆਵਾਜਾਈ ਅਤੇ ਸੰਪਰਕ ਦੇ ਪੱਖੋਂ ਅਹਿਮ ਸਾਬਿਤ ਹੋਵੇਗਾ। ਨੀਂਹ ਪੱਥਰ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਅਤੇ ਪੰਚਾਇਤੀ ਨੁਮਾਇੰਦੇ ਮੌਜੂਦ ਰਹੇ।

ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਿੰਗਾਰਮਾ ਵਿਖੇ ਪੁਲ ਬਣਾਉਣ ਦੀ ਮੰਗ ਇਲਾਕਾ ਵਾਸੀਆਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦੇ ਕੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਲਕਾ ਭੋਆ ਵਿੱਚ ਤਿੰਨ ਨਵੇਂ ਪੁਲਾਂ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ’ਤੇ ਕੁੱਲ ਕਰੀਬ 62 ਕਰੋੜ ਰੁਪਏ ਖਰਚ ਹੋਣਗੇ।

ਕਟਾਰੂਚੱਕ ਨੇ ਦੱਸਿਆ ਕਿ ਸ਼ਿੰਗਾਰਮਾ ਪੁਲ ਤੋਂ ਇਲਾਵਾ ਜਲਾਲੀਆ ਨਾਲੇ ’ਤੇ ਬਣਨ ਵਾਲੇ ਪੁਲ ਦਾ ਕੰਮ ਵੀ ਇੱਕ ਹਫ਼ਤੇ ਦੇ ਅੰਦਰ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤੀਜਾ ਪੁਲ ਘਰੋਟਾ ਨੇੜੇ ਸਾਂਭਲਾ ਵਿਖੇ ਬਣਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਸ਼ਿੰਗਾਰਮਾ ਪੁਲ ਲਗਭਗ 165 ਮੀਟਰ ਲੰਬਾ ਅਤੇ 42 ਮੀਟਰ ਚੌੜਾ ਹੋਵੇਗਾ।

ਮੰਤਰੀ ਨੇ ਕਿਹਾ ਕਿ ਇਹ ਪੁਲ ਰਾਵੀ ਦਰਿਆ ਦੇ ਪਾਰਲੇ ਪਾਸੇ ਵੱਸਦੇ ਕਰੀਬ 60 ਤੋਂ 65 ਪਿੰਡਾਂ ਦੇ ਲੋਕਾਂ ਲਈ ਬੇਹੱਦ ਲਾਹੇਵੰਦ ਰਹੇਗਾ। ਪੁਲ ਬਣਨ ਨਾਲ ਇਲਾਕੇ ਦੀ ਆਵਾਜਾਈ ਸੌਖੀ ਹੋਵੇਗੀ ਅਤੇ ਲੋਕਾਂ ਨੂੰ ਆਉਣ-ਜਾਣ ਲਈ ਦਰਪੇਸ਼ ਮੁਸ਼ਕਲਾਂ ਵਿੱਚ ਕਮੀ ਆਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਵਿੱਚ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ਇਲਾਵਾ ਇਲਾਕਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ 100 ਬਿਸਤਰਿਆਂ ਵਾਲਾ ਹਸਪਤਾਲ ਖੋਲ੍ਹਣ ਦੀ ਪ੍ਰਕਿਰਿਆ ਵੀ ਜਾਰੀ ਹੈ। ਨਰੋਟ ਜੈਮਲ ਸਿੰਘ ਤੋਂ ਕੀੜੀ ਨੂੰ ਜੋੜਨ ਵਾਲੇ ਵੱਡੇ ਪੁਲ ਦਾ ਪ੍ਰਾਜੈਕਟ ਵੀ ਪ੍ਰਕਿਰਿਆ ਅਧੀਨ ਹੈ।

ਉਨ੍ਹਾਂ ਕਿਹਾ ਕਿ ਹਲਕਾ ਭੋਆ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜ ਜਾਰੀ ਰੱਖੇ ਜਾਣਗੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande