
ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਵਿਛੜੀ ਰੂਹ ਦੇ ਸਨਮਾਨ ਵਜੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅੱਜ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਅੱਜ ਮਿਤੀ 10 ਸਤੰਬਰ, 2026 ਨੂੰ ਬਾਕੀ ਰਹਿੰਦੇ ਦਿਨ ਲਈ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / GURSHARAN SINGH