ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਮੌਸਮ ਰਹੇਗਾ ਸਾਫ਼
ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਵਿੱਚ ਵੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆ
ਚੰਡੀਗੜ੍ਹ ਮੌਸਮ ਦੀ ਫਾਈਲ ਫੋਟੋ।


ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਅੱਜ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਚੰਡੀਗੜ੍ਹ ਵਿੱਚ ਵੀ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਮਾਨਸੂਨ ਦੀ ਸਰਗਰਮੀ ਵਿੱਚ ਕਮੀ ਦਰਜ ਕੀਤੀ ਗਈ ਹੈ।

ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਇਸ ਵੇਲੇ ਤਾਪਮਾਨ ਆਮ ਨਾਲੋਂ 2.7 ਡਿਗਰੀ ਵੱਧ ਚੱਲ ਰਿਹਾ ਹੈ। ਪਟਿਆਲਾ ਵਿੱਚ ਸੂਬੇ ਦਾ ਸਭ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਰਿਕਾਰਡ ਹੋਇਆ।

ਮੌਸਮ ਵਿਭਾਗ ਵੱਲੋਂ ਬੁੱਧਵਾਰ ਨੂੰ ਪਠਾਨਕੋਟ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਗਈ ਸੀ। ਹਾਲਾਂਕਿ, ਸਿਰਫ਼ ਪਠਾਨਕੋਟ ਵਿੱਚ ਹੀ ਮੀਂਹ ਦਰਜ ਕੀਤਾ ਗਿਆ, ਜਿੱਥੇ 12.5 ਮਿਲੀਮੀਟਰ ਵਰਖਾ ਹੋਈ। ਸੂਬੇ ਦੇ ਹੋਰ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ। ਮੀਂਹ ਨਾ ਪੈਣ ਕਾਰਨ ਕਈ ਇਲਾਕਿਆਂ ਵਿੱਚ ਹੁੰਮਸ ਅਤੇ ਗਰਮੀ ਵਧ ਗਈ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀਆਂ ਸਰਗਰਮੀਆਂ ਹੌਲੀ ਪੈ ਗਈਆਂ ਹਨ। ਮੌਸਮ ਵਿਭਾਗ ਮੁਤਾਬਕ ਮਾਨਸੂਨ ਟਰਫ ਇਸ ਸਮੇਂ ਫਿਰੋਜ਼ਪੁਰ ਦੇ ਉੱਪਰੋਂ ਲੰਘ ਰਹੀ ਹੈ, ਜਦਕਿ ਉੱਤਰੀ ਹਰਿਆਣਾ ਵਿੱਚ ਉੱਪਰੀ ਹਵਾਵਾਂ ਵਿੱਚ ਚੱਕਰਵਾਤੀ ਪ੍ਰਣਾਲੀ ਬਣੀ ਹੋਈ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਬੱਦਲ ਛਾਉਣ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਹਾਲਾਂਕਿ, ਮੌਜੂਦਾ ਮੌਸਮੀ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਵਿੱਚ ਫਿਲਹਾਲ ਤੇਜ਼ ਜਾਂ ਭਾਰੀ ਮੀਂਹ ਦੀ ਸੰਭਾਵਨਾ ਘੱਟ ਹੈ। ਮਾਨਸੂਨ ਦੀ ਸਰਗਰਮੀ ਕਮਜ਼ੋਰ ਰਹਿਣ ਕਾਰਨ ਆਉਣ ਵਾਲੇ ਸਮੇਂ ਵਿੱਚ ਵੀ ਕਈ ਇਲਾਕਿਆਂ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਬਣਿਆ ਰਹਿ ਸਕਦਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande