ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਕੀਤਾ ਪ੍ਰਗਟਾਵਾ
ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਚੁੰਨੀ ਲਾ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ


ਚੰਡੀਗੜ੍ਹ, 10 ਸਤੰਬਰ (ਹਿੰ.ਸ.)| ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਚੁੰਨੀ ਲਾਲ ਭਗਤ ਦੇ ਚਲਾਣੇ ਨਾਲ ਸਿਆਸੀ ਖੇਤਰ ਵਿੱਚ ਇੱਕ ਵੱਡਾ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਚੁੰਨੀ ਲਾਲ ਭਗਤ ਨੂੰ ਇੱਕ ਬਹੁਤ ਹੀ ਪ੍ਰਤਿਭਾਸ਼ਾਲੀ, ਸਮਰਪਿਤ, ਨਿਮਰ, ਸੁਲਝੇ ਹੋਏ ਅਤੇ ਯੋਗ ਸਿਆਸਤਦਾਨ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਇੱਕ ਅਜਿਹੇ ਆਗੂ ਸਨ ਜਿਨ੍ਹਾਂ ਤੋਂ ਬਹੁਤ ਸਾਰੇ ਲੋਕਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਅਤੇ ਉਨ੍ਹਾਂ ਦਾ ਜੀਵਨ ਭਰ ਦਾ ਕਾਰਜ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ।

ਸਪੀਕਰ ਨੇ ਸੂਬੇ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੁੰਨੀ ਲਾਲ ਭਗਤ ਵੱਲੋਂ ਜਲੰਧਰ ਖੇਤਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਜਨਤਾ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜਨਤਕ ਕਾਰਜਾਂ ਅਤੇ ਸਾਫ਼-ਸੁਥਰੀ ਰਾਜਨੀਤੀ ਤੋਂ ਹਮੇਸ਼ਾ ਪ੍ਰੇਰਨਾ ਲੈਂਦਿਆਂ ਰਹਿਣਗੀਆਂ।

ਪੀੜਤ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande