ਬਠਿੰਡਾ ’ਚ ਨਸ਼ੇ ਲਈ ਵਰਤੇ ਜਾ ਰਹੇ 126 ਥਾਵਾਂ ਦੀ ਪਛਾਣ, ਪੁਲਿਸ ਨੇ 63 ਕਰਵਾਈਆਂ ਖਾਲੀ
ਬਠਿੰਡਾ, 11 ਸਤੰਬਰ (ਹਿੰ.ਸ.)| ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ੇ ਦੀ ਉਪਲਬਧਤਾ ਅਤੇ ਸੇਵਨ ਨਾਲ ਸਬੰਧਤ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਅਜਿਹੀਆਂ 126 ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਨਸ
ਐੱਸਐੱਸਪੀ ਸੁਹੇਲ ਕਾਸਿਮ ਮੀਰ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।


ਐੱਸਐੱਸਪੀ ਸੁਹੇਲ ਕਾਸਿਮ ਮੀਰ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ।


ਬਠਿੰਡਾ, 11 ਸਤੰਬਰ (ਹਿੰ.ਸ.)| ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ੇ ਦੀ ਉਪਲਬਧਤਾ ਅਤੇ ਸੇਵਨ ਨਾਲ ਸਬੰਧਤ ਕਥਿਤ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਠਿੰਡਾ ਪੁਲਿਸ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਅਜਿਹੀਆਂ 126 ਥਾਵਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਨਸ਼ਾ ਕਰਨ ਲਈ ਕੀਤੀ ਜਾ ਰਹੀ ਸੀ। ਇਨ੍ਹਾਂ ਵਿੱਚੋਂ ਹੁਣ ਤੱਕ 63 ਥਾਵਾਂ ਨੂੰ ਖਾਲੀ ਕਰਵਾ ਕੇ ਸਾਫ਼ ਕਰਵਾਇਆ ਜਾ ਚੁੱਕਾ ਹੈ।

ਇਸ ਮੁਹਿੰਮ ਤਹਿਤ ਪੁਲਿਸ ਮੁਲਾਜ਼ਮਾਂ ਦੇ ਨਾਲ ਵੱਡੀ ਗਿਣਤੀ ਵਿੱਚ ਮਜ਼ਦੂਰਾਂ ਨੂੰ ਵੀ ਤਾਇਨਾਤ ਕੀਤਾ ਗਿਆ। ਕਾਰਵਾਈ ਦੀ ਅਗਵਾਈ ਬਠਿੰਡਾ ਦੇ ਐੱਸਐੱਸਪੀ ਸੁਹੇਲ ਕਾਸਿਮ ਮੀਰ ਨੇ ਕੀਤੀ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੀਆਂ 63 ਥਾਵਾਂ ਨੂੰ ਵੀ ਸ਼ਨੀਵਾਰ ਤੱਕ ਖਾਲੀ ਕਰਵਾ ਕੇ ਸਾਫ਼ ਕਰਨ ਅਤੇ ਬੰਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

ਐੱਸਐੱਸਪੀ ਮੁਤਾਬਕ ਪਛਾਣ ਕੀਤੀਆਂ ਗਈਆਂ ਜ਼ਿਆਦਾਤਰ ਥਾਵਾਂ ਖਾਲੀ ਪਈਆਂ ਇਮਾਰਤਾਂ ਅਤੇ ਪਾਰਕ ਹਨ, ਜਿਨ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦੁਰਵਰਤੋਂ ਹੋਣ ਦਾ ਖਦਸ਼ਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਨੂੰ ਖਾਲੀ ਕਰਵਾਉਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਨੂੰ ਮਨੋਰੰਜਨ ਜਾਂ ਜਨਤਕ ਵਰਤੋਂ ਲਈ ਵਿਕਸਤ ਕਰਨ ਦੀਆਂ ਸੰਭਾਵਨਾਵਾਂ ’ਤੇ ਵਿਚਾਰ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿੱਚ ਇਨ੍ਹਾਂ ਦੀ ਵਰਤੋਂ ਨਸ਼ੇ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਨਾ ਹੋ ਸਕੇ।

ਪੁਲਿਸ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਅਜਿਹੀ ਹੋਰ ਥਾਂ ਹੈ, ਜਿੱਥੇ ਨਸ਼ੇ ਦਾ ਸੇਵਨ ਜਾਂ ਕੋਈ ਸ਼ੱਕੀ ਗਤੀਵਿਧੀ ਹੁੰਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।

ਐੱਸਐੱਸਪੀ ਨੇ ਭਰੋਸਾ ਦਿੱਤਾ ਕਿ ਅਜਿਹੀ ਜਾਣਕਾਰੀ ਮਿਲਣ ’ਤੇ ਪੁਲਿਸ ਵੱਲੋਂ ਸਬੰਧਤ ਥਾਂ ਦੀ ਜਾਂਚ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਨੁਸਾਰ ਇਸ ਮੁਹਿੰਮ ਦਾ ਮੁੱਖ ਉਦੇਸ਼ ਜਨਤਕ ਅਤੇ ਖਾਲੀ ਪਈਆਂ ਥਾਵਾਂ ਦੀ ਦੁਰਵਰਤੋਂ ਰੋਕਣਾ ਅਤੇ ਇਨ੍ਹਾਂ ਨੂੰ ਸਥਾਨਕ ਲੋਕਾਂ ਲਈ ਹੋਰ ਸੁਰੱਖਿਅਤ ਬਣਾਉਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande