
11 ਸਤੰਬਰ ਤੋਂ 24 ਦਸੰਬਰ ਤੱਕ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲੱਗਣਗੇ ਕੈਂਪ, ਲੋਕਾਂ ਨੂੰ ਨੇੜਲੇ ਕੈਂਪ ਵਿੱਚ ਪਹੁੰਚ ਕੇ ਲਾਭ ਲੈਣ ਦੀ ਅਪੀਲਅੰਮ੍ਰਿਤਸਰ, 11 ਸਤੰਬਰ (ਹਿੰ.ਸ.)| ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਅੰਮ੍ਰਿਤਸਰ ਵਿੱਚ 11 ਸਤੰਬਰ 2026 ਤੋਂ 24 ਦਸੰਬਰ 2026 ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਦਿਵਿਆਂਗਜਨਾਂ ਦੇ ਯੂ.ਡੀ.ਆਈ.ਡੀ. ਕਾਰਡ ਲਈ ਅਸੈਸਮੈਂਟ, ਈ.ਡਬਲਿਊ.ਐੱਸ. ਸਕੂਲ ਦਾਖਲਾ ਮੁਹਿੰਮ, ਲੋੜਵੰਦ ਬੱਚਿਆਂ ਲਈ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਬੱਚਿਆਂ ਦੇ ਆਧਾਰ ਕਾਰਡ ਲਈ ਲਾਜ਼ਮੀ ਬਾਇਓਮੈਟ੍ਰਿਕ ਅਪਡੇਟ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਾਰੇ ਕੈਂਪ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਗਾਏ ਜਾਣਗੇ। 11 ਸਤੰਬਰ ਨੂੰ ਸਰਕਾਰੀ ਮਿਡਲ ਸਕੂਲ ਭੁੱਲਰ, 18 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ, 25 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ, 1 ਅਕਤੂਬਰ ਨੂੰ ਸਰਕਾਰੀ ਹਾਈ ਸਕੂਲ ਮਾਹਲ, 9 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਤੇਵਾਲ, 16 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਹਲੀ ਸਾਹਿਬ, 23 ਅਕਤੂਬਰ ਨੂੰ ਸਰਕਾਰੀ ਮਿਡਲ ਸਕੂਲ ਨਵਾਂ ਪਿੰਡ, 30 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਪਾਲ, 6 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਈਆ, 13 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ/ਸਰਕਾਰੀ ਹਾਈ ਸਕੂਲ ਸਠਿਆਲਾ, 20 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰਾ, 27 ਨਵੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਮਿਆਰੀ, 4 ਦਸੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਵਿੰਡਾ ਦੇਵੀ, 11 ਦਸੰਬਰ ਨੂੰ ਸਰਕਾਰੀ ਹਾਈ ਸਕੂਲ ਸ਼ਾਮ ਨਗਰ, 18 ਦਸੰਬਰ ਨੂੰ ਸਰਕਾਰੀ ਮੈਰੀਟੋਰੀਅਸ ਸਕੂਲ ਛੇਹਰਟਾ ਅਤੇ 24 ਦਸੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਮਕਬੂਲਪੁਰਾ ਵਿਖੇ ਕੈਂਪ ਲਗਾਇਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਤ ਵਿਭਾਗਾਂ ਨੂੰ ਕੈਂਪਾਂ ਦੌਰਾਨ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਲੋਕਾਂ ਦੀ ਸਹੂਲਤ ਲਈ ਜਾਗਰੂਕਤਾ ਗਤੀਵਿਧੀਆਂ, ਸਾਈਨ ਬੋਰਡ, ਬੈਠਣ, ਪੀਣ ਵਾਲੇ ਪਾਣੀ, ਸਫਾਈ, ਕੰਪਿਊਟਰ ਸਿਸਟਮ ਅਤੇ ਹੋਰ ਜ਼ਰੂਰੀ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੇੜਲੇ ਨਿਰਧਾਰਤ ਕੈਂਪ ਵਿੱਚ ਪਹੁੰਚ ਕੇ ਸਬੰਧਤ ਭਲਾਈ ਸਕੀਮਾਂ ਅਤੇ ਆਧਾਰ ਸੇਵਾਵਾਂ ਦਾ ਲਾਭ ਲੈਣ ਅਤੇ ਲੋੜੀਂਦੇ ਦਸਤਾਵੇਜ਼ ਆਪਣੇ ਨਾਲ ਲੈ ਕੇ ਆਉਣ।
ਹਿੰਦੂਸਥਾਨ ਸਮਾਚਾਰ / GURSHARAN SINGH