500 ਡਰੋਨਾਂ ਨੇ ਅਸਮਾਨ ’ਚ ਸਿਰਜਿਆ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਫ਼ਲਸਫ਼ੇ ਦਾ ਅਦਭੁੱਤ ਨਜ਼ਾਰਾ
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਦਿਹਾਤੀ ਵਿੱਚ ਸ਼ਾਨਦਾਰ ਡਰੋਨ ਸ਼ੋਅ, ਸੰਗਤ ਨੇ ਸ਼ਰਧਾ ਨਾਲ ਮਾਣਿਆ ਆਨੰਦ ਪਟਿਆਲਾ, 11 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ
ਡਰੋਨ ਸ਼ੋਅ ਦਾ ਅਨੰਦ ਮਾਣਦੇ ਹੋਏ ਸਿਹਤ ਡਾ. ਮੰਤਰੀ ਬਲਬੀਰ ਸਿੰਘ, ਗੁਰਪ੍ਰੀਤ ਸਿੰਘ ਜੀਪੀ ਅਤੇ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ।


ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਡਰੋਨ ਸ਼ੋਅ ਦਾ ਦ੍ਰਿਸ਼।


650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਟਿਆਲਾ ਦਿਹਾਤੀ ਵਿੱਚ ਸ਼ਾਨਦਾਰ ਡਰੋਨ ਸ਼ੋਅ, ਸੰਗਤ ਨੇ ਸ਼ਰਧਾ ਨਾਲ ਮਾਣਿਆ ਆਨੰਦ

ਪਟਿਆਲਾ, 11 ਸਤੰਬਰ (ਹਿੰ.ਸ.)| ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦਿਹਾਤੀ ਹਲਕੇ ਵਿੱਚ ਵੀਰਵਾਰ ਦੇਰ ਰਾਤ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਗਿਆ। ਅਨਾਜ ਮੰਡੀ ਵਿੱਚ ਰਾਤ ਦੇ ਅਸਮਾਨ ’ਚ ਇਕੱਠੇ ਉੱਡਦੇ ਸੈਂਕੜੇ ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ, ਵਿਚਾਰਧਾਰਾ ਅਤੇ ਮਹਾਨ ਫ਼ਲਸਫ਼ੇ ਨੂੰ ਦਿਲਕਸ਼ ਦ੍ਰਿਸ਼ਾਂ ਰਾਹੀਂ ਪੇਸ਼ ਕੀਤਾ ਗਿਆ।

ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਆਮ ਆਦਮੀ ਪਾਰਟੀ ਦੇ ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ.ਪੀ., ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ। ਸੰਗਤ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਡਰੋਨ ਸ਼ੋਅ ਦਾ ਆਨੰਦ ਮਾਣਿਆ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਮਹਾਨ ਵਿਚਾਰਧਾਰਾ ਨਾਲ ਜੋੜਨ ਲਈ ਆਧੁਨਿਕ ਡਿਜੀਟਲ ਤਕਨੀਕ ਦੀ ਵਰਤੋਂ ਕਰਦਿਆਂ ਗੁਰੂ ਜੀ ਦੇ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਰਾਤ ਦੇ ਅਸਮਾਨ ਵਿੱਚ ਜੀਵੰਤ ਰੂਪ ਵਿੱਚ ਪੇਸ਼ ਕੀਤਾ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ, ਮਿਹਨਤ, ਸੱਚੇ ਆਚਰਣ ਅਤੇ ਸਾਂਝੀਵਾਲਤਾ ਦਾ ਰਸਤਾ ਦਿਖਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਫ਼ਲਸਫ਼ਾ ਕਿਸੇ ਇੱਕ ਵਰਗ ਜਾਂ ਭਾਈਚਾਰੇ ਤੱਕ ਸੀਮਤ ਨਹੀਂ, ਸਗੋਂ ਪੂਰੀ ਮਨੁੱਖਤਾ ਲਈ ਬਰਾਬਰੀ, ਆਜ਼ਾਦੀ, ਭਾਈਚਾਰੇ ਅਤੇ ਸਾਂਝੀਵਾਲਤਾ ਦਾ ਮਹਾਨ ਸੰਦੇਸ਼ ਹੈ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਜਾਤ-ਪਾਤ, ਊਚ-ਨੀਚ ਅਤੇ ਸਮਾਜਿਕ ਵਿਤਕਰੇ ਵਿਰੁੱਧ ਆਵਾਜ਼ ਬੁਲੰਦ ਕੀਤੀ। ਗੁਰੂ ਸਾਹਿਬ ਨੇ ਮਨੁੱਖ ਦੀ ਮਹਾਨਤਾ ਨੂੰ ਉਸਦੇ ਜਨਮ ਜਾਂ ਕੁਲ ਦੀ ਬਜਾਏ ਚੰਗੇ ਕਰਮਾਂ, ਉੱਚੇ ਆਚਰਣ ਅਤੇ ਮਨੁੱਖਤਾ ਪ੍ਰਤੀ ਸਮਰਪਣ ਨਾਲ ਜੋੜਿਆ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਤੋਂ ਵੱਧ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਗੁਰੂ ਸਾਹਿਬ ਦੇ ਮਹਾਨ ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਆਧੁਨਿਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਸਮਾਗਮ ਦੌਰਾਨ ਢਾਡੀ ਤਰਸੇਮ ਸਿੰਘ ਖੇਤਲਾ ਦੇ ਜਥੇ ਵੱਲੋਂ ਇਤਿਹਾਸ ਅਤੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਮੇਅਰ ਕੁੰਦਨ ਗੋਗੀਆ, ਏਡੀਸੀ ਦਮਨਜੀਤ ਸਿੰਘ ਮਾਨ, ਐੱਸਪੀ ਮੋਹਿਤ ਅਗਰਵਾਲ, ‘ਆਪ’ ਦੇ ਦਿਹਾਤੀ ਪ੍ਰਧਾਨ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਐੱਸਸੀ ਵਿੰਗ ਦੇ ਜ਼ੋਨ ਇੰਚਾਰਜ ਅਮਰੀਕ ਸਿੰਘ ਬੰਗੜ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਸ਼ੋਕ ਸਿਰਸਵਾਲ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਹਲਕਾ ਕੋਆਰਡੀਨੇਟਰ ਲਾਲ ਸਿੰਘ, ਜਸਬੀਰ ਸਿੰਘ ਗਾਂਧੀ, ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਸੁਰਜੀਤ ਸਿੰਘ ਅਬਲੋਵਾਲ, ਯੂਥ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਿਵਰਾਜ ਵਿਰਕ, ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ, ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਜਸਵੰਤ ਰਾਏ, ਵੱਡੀ ਗਿਣਤੀ ਵਿੱਚ ਕੌਂਸਲਰ, ਪੰਚ-ਸਰਪੰਚ, ਐੱਸਡੀਐੱਮ ਗੁਰਦੇਵ ਸਿੰਘ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਭਾਵਾਂ, ਕਲੱਬਾਂ ਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande