ਫ਼ਾਜ਼ਿਲਕਾ ਦੀ 60 ਫ਼ੀਸਦੀ ਆਬਾਦੀ ਨੇ ਬਣਵਾਈ ਆਭਾ ਆਈ.ਡੀ.: ਸਿਵਲ ਸਰਜਨ ਡਾ. ਕਵਿਤਾ ਸਿੰਘ
ਓ.ਪੀ.ਡੀ. ਦੀਆਂ ਲੰਮੀਆਂ ਕਤਾਰਾਂ ਤੋਂ ਬਚਣ ਲਈ ਆਭਾ ਆਈ.ਡੀ. ਬਣਾਉਣ ਦੀ ਅਪੀਲ; ਹਸਪਤਾਲਾਂ ਵਿੱਚ ਕਿਓਸਕ ਅਤੇ ਕਿਊ.ਆਰ. ਕੋਡ ਦੀ ਸਹੂਲਤ ਫ਼ਾਜ਼ਿਲਕਾ, 11 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ
ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ


ਓ.ਪੀ.ਡੀ. ਦੀਆਂ ਲੰਮੀਆਂ ਕਤਾਰਾਂ ਤੋਂ ਬਚਣ ਲਈ ਆਭਾ ਆਈ.ਡੀ. ਬਣਾਉਣ ਦੀ ਅਪੀਲ; ਹਸਪਤਾਲਾਂ ਵਿੱਚ ਕਿਓਸਕ ਅਤੇ ਕਿਊ.ਆਰ. ਕੋਡ ਦੀ ਸਹੂਲਤ

ਫ਼ਾਜ਼ਿਲਕਾ, 11 ਸਤੰਬਰ (ਹਿੰ.ਸ.)| ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਯੂਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਆਭਾ ਆਈ.ਡੀ. ਬਣਾਉਣ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਫ਼ਾਜ਼ਿਲਕਾ ਡਾ. ਕਵਿਤਾ ਸਿੰਘ ਦੇ ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਿੰਕੂ ਚਾਵਲਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਇਸ ਸਹੂਲਤ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਆਭਾ ਆਈ.ਡੀ. ਬਣਾਉਣ ਨਾਲ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਓ.ਪੀ.ਡੀ. ਪਰਚੀ ਬਣਵਾਉਣ ਲਈ ਲੰਮੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਵਿੱਚ ਇਲਾਜ ਕਰਵਾਉਣ ਸਮੇਂ ਮਰੀਜ਼ ਨੂੰ ਆਪਣੀਆਂ ਪੁਰਾਣੀਆਂ ਮੈਡੀਕਲ ਰਿਪੋਰਟਾਂ, ਐਕਸਰੇ ਅਤੇ ਹੋਰ ਦਸਤਾਵੇਜ਼ ਨਾਲ ਲੈ ਕੇ ਜਾਣ ਦੀ ਲੋੜ ਵੀ ਘੱਟ ਹੋਵੇਗੀ, ਕਿਉਂਕਿ ਸਬੰਧਤ ਡਾਕਟਰ ਆਭਾ ਆਈ.ਡੀ. ਰਾਹੀਂ ਮਰੀਜ਼ ਦਾ ਡਿਜੀਟਲ ਸਿਹਤ ਰਿਕਾਰਡ ਦੇਖ ਸਕਣਗੇ।

ਉਨ੍ਹਾਂ ਕਿਹਾ ਕਿ ਅਚਾਨਕ ਸਿਹਤ ਸਮੱਸਿਆ ਆਉਣ ’ਤੇ ਪਿਛਲੇ ਇਲਾਜ ਦੀਆਂ ਰਿਪੋਰਟਾਂ ਉਪਲਬਧ ਨਾ ਹੋਣ ਕਾਰਨ ਕਈ ਵਾਰ ਇਲਾਜ ਵਿੱਚ ਦੇਰੀ ਹੋ ਜਾਂਦੀ ਹੈ। ਆਭਾ ਆਈ.ਡੀ. ਰਾਹੀਂ ਇਸ ਤਰ੍ਹਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਵਿੱਚ ਮਦਦ ਮਿਲੇਗੀ ਅਤੇ ਮਰੀਜ਼ ਦਾ ਇਲਾਜ ਕਰਨ ਵਾਲੇ ਡਾਕਟਰ ਨੂੰ ਲੋੜੀਂਦੀ ਜਾਣਕਾਰੀ ਸਮੇਂ ਸਿਰ ਉਪਲਬਧ ਹੋ ਸਕੇਗੀ।

ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ, ਐਸ.ਡੀ.ਐੱਚ. ਅਤੇ ਆਮ ਆਦਮੀ ਕਲੀਨਿਕਾਂ ਸਮੇਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਆਭਾ ਆਈ.ਡੀ. ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 31 ਅਗਸਤ ਤੱਕ ਜ਼ਿਲ੍ਹੇ ਦੀ ਲਗਭਗ 60 ਫ਼ੀਸਦੀ ਆਬਾਦੀ ਨੂੰ ਇਸ ਸਹੂਲਤ ਤਹਿਤ ਕਵਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਸਪਤਾਲਾਂ ਵਿੱਚ ਓ.ਪੀ.ਡੀ. ਦੀਆਂ ਲੰਮੀਆਂ ਕਤਾਰਾਂ ਤੋਂ ਬਚਣ ਲਈ ਆਪਣੀ ਆਭਾ ਆਈ.ਡੀ. ਜ਼ਰੂਰ ਬਣਵਾਉਣ।

ਉਨ੍ਹਾਂ ਦੱਸਿਆ ਕਿ ਲੋਕ ਸਿਹਤ ਸੰਸਥਾਵਾਂ ਵਿੱਚ ਲੱਗੇ ਕਿਊ.ਆਰ. ਕੋਡ ਨੂੰ ਸਕੈਨ ਕਰਕੇ ਜਾਂ ਆਨਲਾਈਨ ਸਹੂਲਤ ਰਾਹੀਂ ਖੁਦ ਵੀ ਆਭਾ ਆਈ.ਡੀ. ਬਣਾ ਸਕਦੇ ਹਨ। ਇਸ ਲਈ ਆਧਾਰ ਕਾਰਡ ਦੀ ਲੋੜ ਹੁੰਦੀ ਹੈ। ਆਭਾ ਆਈ.ਡੀ. ਰਾਹੀਂ ਨਾਗਰਿਕ ਵੱਖ-ਵੱਖ ਹਸਪਤਾਲਾਂ ਵਿੱਚ ਉਪਲਬਧ ਸਿਹਤ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕਰ ਸਕਦੇ ਹਨ। ਹਸਪਤਾਲ ਵਿੱਚ ਲੱਗੇ ਕਿਊ.ਆਰ. ਕੋਡ ਨੂੰ ਸਕੈਨ ਕਰਨ ਉਪਰੰਤ ਬਿਨਾਂ ਲੰਮੀ ਕਤਾਰ ਵਿੱਚ ਲੱਗਿਆਂ ਓ.ਪੀ.ਡੀ. ਪਰਚੀ ਬਣਵਾਉਣ ਦੀ ਸਹੂਲਤ ਮਿਲ ਸਕਦੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਦੀ ਬਚਤ ਹੋਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande