ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜੇਗਾ ਨਗਰ ਕੀਰਤਨ
ਅੰਮ੍ਰਿਤਸਰ, 11 ਸਤੰਬਰ (ਹਿੰ.ਸ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧੀ ਸਜਿਆ ਸ੍ਰੀ ਦਰਬਾਰ ਸਾਹਿਬ।


ਅੰਮ੍ਰਿਤਸਰ, 11 ਸਤੰਬਰ (ਹਿੰ.ਸ.) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ 12 ਸਤੰਬਰ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਖਾਲਸਈ ਜਾਹੋ-ਜਲਾਲ ਨਾਲ ਸਜਾਇਆ ਜਾਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਉਨ੍ਹਾਂ ਦੱਸਿਆ ਕਿ ਇਸ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਗੁਰਬਾਣੀ ਦਾ ਜਾਪ ਅਤੇ ਸਤਿਕਾਰ ਭਾਵਨਾ ਨਾਲ ਸ਼ਮੂਲੀਅਤ ਕੀਤੀ ਜਾਵੇਗੀ।

ਕਾਹਲਵਾਂ ਨੇ ਦੱਸਿਆ ਕਿ ਪਹਿਲੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਦੀਵਾਨ ਵੀ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ਵਿੱਚ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜੋੜਨਗੇ।

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਵਿਸ਼ੇਸ਼ ਜਲੌ ਸਜਾਏ ਜਾਣਗੇ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਵਿਸ਼ੇਸ਼ ਸਜਾਵਟ ਕੀਤੀ ਜਾਵੇਗੀ ਅਤੇ ਸੁੰਦਰ ਦੀਪਮਾਲਾ ਵੀ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਗਈ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande