ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ
ਚੰਡੀਗੜ੍ਹ, 11 ਸਤੰਬਰ (ਹਿੰ.ਸ.)| 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਅਫਸਰਜ਼ ਇ
शिरोमणि अकाली दल के अध्यक्ष सुखबीर सिंह बादल


ਚੰਡੀਗੜ੍ਹ, 11 ਸਤੰਬਰ (ਹਿੰ.ਸ.)| 2015 ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਪੇਸ਼ ਨਹੀਂ ਹੋਏ। ਉਨ੍ਹਾਂ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਅਫਸਰਜ਼ ਇੰਸਟੀਚਿਊਟ ਵਿੱਚ ਬੁਲਾਇਆ ਗਿਆ ਸੀ। ਸੁਖਬੀਰ ਬਾਦਲ ਦੀ ਤਰਫੋਂ ਪਰਮਬੰਸ ਸਿੰਘ ਰੋਮਾਣਾ ਅਤੇ ਵਕੀਲ ਅਰਸ਼ਦੀਪ ਸਿੰਘ ਕਲੇਰ ਸਵੇਰੇ ਕਰੀਬ 11 ਵਜੇ ਐਸ ਆਈ ਟੀ ਅਧਿਕਾਰੀਆਂ ਨੂੰ ਮਿਲੇ। ਉਨ੍ਹਾਂ ਨੇ ਬਾਦਲ ਵੱਲੋਂ ਲਿਖਤੀ ਰੂਪ ਵਿੱਚ ਮੈਡੀਕਲ ਕਾਰਨਾਂ ਦਾ ਹਵਾਲਾ ਦਿੰਦਿਆਂ ਅੱਜ ਪੇਸ਼ ਹੋਣ ਵਿੱਚ ਅਸਮਰੱਥਾ ਜਤਾਈ। ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਹਤ ਸਬੰਧੀ ਜਾਂਚ ਲਈ ਡਾਕਟਰ ਕੋਲ ਜਾਣਾ ਸੀ।

ਸੁਖਬੀਰ ਬਾਦਲ ਵੱਲੋਂ ਐਸਆਈਟੀ ਤੋਂ 30 ਸਤੰਬਰ ਤੱਕ ਦਾ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਦੀ ਤਰਫੋਂ ਕਿਹਾ ਗਿਆ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਭਰ ਵਿੱਚ ਜਨ ਸਭਾਵਾਂ ਅਤੇ ਹੋਰ ਪਾਰਟੀ ਪ੍ਰੋਗਰਾਮਾਂ ਕਾਰਨ ਉਨ੍ਹਾਂ ਦਾ ਕਾਰਜਕ੍ਰਮ ਕਾਫ਼ੀ ਵਿਅਸਤ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਨੇ ਐਸਆਈਟੀਤੋਂ ਲਿਖਤੀ ਪ੍ਰਸ਼ਨਾਵਲੀ ਮੁਹੱਈਆ ਕਰਵਾਉਣ ਦੀ ਮੰਗ ਵੀ ਕੀਤੀ ਹੈ। ਪਰਮਬੰਸ ਸਿੰਘ ਰੋਮਾਣਾ ਨੇ ਐਸਆਈਟੀਦੀ ਕਾਰਵਾਈ ਦੀ ਮਨਸ਼ਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਜਾਂਚ ਵਿੱਚ ਪੂਰਾ ਸਹਿਯੋਗ ਕਰਨ ਲਈ ਤਿਆਰ ਹੈ। ਹਾਲਾਂਕਿ, ਉਨ੍ਹਾਂ ਨੂੰ ਖਦਸ਼ਾ ਹੈ ਕਿ ਇਸ ਮਾਮਲੇ ਨੂੰ ਸਿਆਸੀ ਮਾਹੌਲ ਬਣਾਉਣ ਲਈ ਵਰਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰੋਮਾਣਾ ਨੇ ਦੋਸ਼ ਲਗਾਇਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੌਰਾਨ ਵੀ ਸੁਖਬੀਰ ਬਾਦਲ ਨੂੰ ਇਸ ਮਾਮਲੇ ਵਿੱਚ ਘੇਰਨ ਦੇ ਉਦੇਸ਼ ਨਾਲ ਜਾਂਚ ਨੂੰ ਅੱਗੇ ਵਧਾਇਆ ਗਿਆ।

ਉਨ੍ਹਾਂ ਕਿਹਾ ਕਿ ਬੇਅਦਬੀ ਨਾਲ ਸਬੰਧਤ ਮਾਮਲਿਆਂ ’ਤੇ ਪਿਛਲੇ 10 ਸਾਲਾਂ ਤੋਂ ਸਿਆਸਤ ਹੁੰਦੀ ਆ ਰਹੀ ਹੈ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ। ਰੋਮਾਣਾ ਨੇ ਦੋਸ਼ ਲਗਾਇਆ ਕਿ ਜਦੋਂ ਵੀ ਸਰਕਾਰ ਕਿਸੇ ਮੁਸ਼ਕਲ ਵਿੱਚ ਹੁੰਦੀ ਹੈ ਤਾਂ ਇਨ੍ਹਾਂ ਮਾਮਲਿਆਂ ਨੂੰ ਮੁੜ ਉਠਾ ਕੇ ਲੋਕਾਂ ਦਾ ਧਿਆਨ ਹੋਰ ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਫਿਲਹਾਲ ਸੁਖਬੀਰ ਬਾਦਲ ਵੱਲੋਂ 30 ਸਤੰਬਰ ਤੱਕ ਦਾ ਸਮਾਂ ਮੰਗੇ ਜਾਣ ਤੋਂ ਬਾਅਦ ਐਸਆਈਟੀਵੱਲੋਂ ਅਗਲੀ ਕਾਰਵਾਈ ਸਬੰਧੀ ਫੈਸਲਾ ਲਿਆ ਜਾਣਾ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande