ਗੁਲਜ਼ਾਰ ਸਿੰਘ ਸੁਸਾਈਡ ਕੇਸ ਮਾਮਲੇ ’ਚ ਹਰਭਜਨ ਸਿੰਘ ਨੇ ਹਰਪਾਲ ਚੀਮਾ ਨੂੰ ਦਿੱਤਾ ਜਵਾਬ
ਸੰਗਰੂਰ, 11 ਸਤੰਬਰ (ਹਿੰ.ਸ.)| ਗੁਲਜ਼ਾਰ ਸਿੰਘ ਸੁਸਾਈਡ ਕੇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਭਾਜਪਾ ਆਗੂਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੀ ਗਈ ਸੋਸ਼ਲ ਮੀਡੀਆ ਪੋਸਟ ’ਤੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨ
ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਵੱਲੋਂ ਪੋਸਟ ’ਚ ਦਿੱਤੇ ਜਵਾਬ ਦੀ ਫੋਟੋ।


ਸੰਗਰੂਰ, 11 ਸਤੰਬਰ (ਹਿੰ.ਸ.)| ਗੁਲਜ਼ਾਰ ਸਿੰਘ ਸੁਸਾਈਡ ਕੇਸ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਪਰਿਵਾਰ ਨਾਲ ਮੁਲਾਕਾਤ ਕਰਨ ਪਹੁੰਚੇ ਭਾਜਪਾ ਆਗੂਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੀ ਗਈ ਸੋਸ਼ਲ ਮੀਡੀਆ ਪੋਸਟ ’ਤੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਤਿੱਖਾ ਜਵਾਬ ਦਿੱਤਾ ਹੈ।

ਹਰਜੋਤ ਸਿੰਘ ਬੈਂਸ ਨੇ ਵੀਰਵਾਰ ਨੂੰ ਐਕਸ ’ਤੇ ਇੱਕ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ ਸੀ ਕਿ ਗੁਲਜ਼ਾਰ ਸਿੰਘ ਦੇ ਪਿੰਡ ਪਹੁੰਚੇ ਭਾਜਪਾ ਆਗੂਆਂ ਦਾ ਪਿੰਡ ਵਾਸੀਆਂ ਵੱਲੋਂ ਜ਼ਬਰਦਸਤ ਵਿਰੋਧ ਕੀਤਾ ਗਿਆ। ਉਨ੍ਹਾਂ ਕਿਹਾ ਸੀ ਕਿ ਲੋਕਾਂ ਦੇ ਰੋਸ ਕਾਰਨ ਭਾਜਪਾ ਆਗੂਆਂ ਨੂੰ ਬੇਰੰਗ ਵਾਪਸ ਮੁੜਨਾ ਪਿਆ।

ਬੈਂਸ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਗੁਲਜ਼ਾਰ ਸਿੰਘ ਦੀ ਮੌਤ ’ਤੇ “ਸਿਆਸੀ ਰੋਟੀਆਂ ਸੇਕਣ” ਪਹੁੰਚੇ ਭਾਜਪਾ ਆਗੂਆਂ ਕੇਵਲ ਢਿੱਲੋਂ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਮਨਪ੍ਰੀਤ ਬਾਦਲ ਦਾ ਪਿੰਡ ਵਾਸੀਆਂ ਨੇ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੀ ਧਰਤੀ ’ਤੇ ਮੌਤ ਦੇ ਦੁੱਖ ਨੂੰ ਸਿਆਸੀ ਤਮਾਸ਼ਾ ਬਣਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ।

ਇਸ ਦੇ ਜਵਾਬ ਵਿੱਚ ਹਰਭਜਨ ਸਿੰਘ ਨੇ ਹਰਜੋਤ ਸਿੰਘ ਬੈਂਸ ਨੂੰ ਆਪਣੇ ਤੱਥ ਠੀਕ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਐਕਸ ’ਤੇ ਲਿਖਿਆ, “ਆਪਣੇ ਤੱਥ ਸਹੀ ਕੀਜੀਏ। ਸਭ ਤੋਂ ਪਹਿਲਾਂ ਤਾਂ ਤੁਹਾਨੂੰ ਆਪਣੇ ਚਮਚਿਆਂ ਤੋਂ ਸਹੀ ਜਾਣਕਾਰੀ ਲੈਣੀ ਚਾਹੀਦੀ ਹੈ ਜੋ ਪਰਿਵਾਰ ਨਾਲ ਮਿਲਣ ਗਏ ਸਨ।”

ਹਰਭਜਨ ਸਿੰਘ ਨੇ ਅੱਗੇ ਚੀਮਾ ’ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਕਿਹਾ, “ਵੈਸੇ ਵੀ ਤੁਹਾਡੀ ਪੂਰੀ ਬਦਮਾਸ਼ੀ ਚੱਲਦੀ ਹੈ ਜਨਾਬ। ਤੁਸੀਂ ਜੋ ਚਾਹੋ ਕਰ ਸਕਦੇ ਹੋ।” ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਸਰਕਾਰ ਕਿਸੇ ਦਾ ਅੰਤਿਮ ਸੰਸਕਾਰ ਜ਼ਬਰਦਸਤੀ ਕਰਵਾ ਸਕਦੀ ਹੈ ਤਾਂ ਉਸ ਦੇ “ਛੱਡੇ ਹੋਏ ਪਰਿੰਦੇ” ਕਿਸੇ ਦਾ ਰਸਤਾ ਵੀ ਰੋਕ ਸਕਦੇ ਹਨ।

ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਨੂੰ ਲੈ ਕੇ ਜਿੱਥੇ ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਉੱਥੇ ਇਸ ਮਾਮਲੇ ਨੇ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸਿਆਸੀ ਤਕਰਾਰ ਨੂੰ ਵੀ ਹੋਰ ਤਿੱਖਾ ਕਰ ਦਿੱਤਾ ਹੈ। ਦੋਵੇਂ ਧਿਰਾਂ ਵੱਲੋਂ ਘਟਨਾ ਨੂੰ ਲੈ ਕੇ ਇੱਕ-ਦੂਜੇ ’ਤੇ ਸਿਆਸੀ ਨਿਸ਼ਾਨੇ ਸਾਧੇ ਜਾ ਰਹੇ ਹਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande