ਫਗਵਾੜਾ ਦਾਣਾ ਮੰਡੀ ’ਚ ਬਣ ਰਹੇ ਨਵੇਂ ਫੜ੍ਹ ਦਾ ਐੱਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਨੇ ਲਿਆ ਜਾਇਜ਼ਾ
ਫਗਵਾੜਾ, 11 ਸਤੰਬਰ (ਹਿੰ.ਸ.)| ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ-ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ 2.14 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਕੰਕਰੀਟ ਫੜ੍ਹ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ
ਨਵੇਂ ਫੜ੍ਹ ਦਾ ਐੱਮ.ਪੀ. ਡਾ. ਰਾਜ ਕੁਮਾਰ ਚੱਬੇਵਾਲ ਜਾਇਜ਼ਾ ਲੈਂਦੇ ਹੋਏ।


ਫਗਵਾੜਾ, 11 ਸਤੰਬਰ (ਹਿੰ.ਸ.)| ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਫਗਵਾੜਾ-ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਵਿਖੇ 2.14 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਕੰਕਰੀਟ ਫੜ੍ਹ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਮੰਡੀ ਨਾਲ ਸਬੰਧਤ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।ਡਾ. ਚੱਬੇਵਾਲ ਨੇ ਕਿਹਾ ਕਿ ਨਵੇਂ ਕੰਕਰੀਟ ਫੜ੍ਹ ਦੇ ਨਿਰਮਾਣ ਨਾਲ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਬਿਹਤਰ ਬੁਨਿਆਦੀ ਸਹੂਲਤ ਮਿਲੇਗੀ ਅਤੇ ਆੜ੍ਹਤੀਆਂ ਨੂੰ ਵੀ ਆਪਣਾ ਕਾਰੋਬਾਰ ਵਧੇਰੇ ਸੁਚੱਜੇ ਤੇ ਸੁਖਾਲੇ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਉਹ ਵਿਕਾਸ ਕਾਰਜਾਂ ਦੀ ਨਿਯਮਤ ਨਿਗਰਾਨੀ ਕਰ ਰਹੇ ਹਨ ਤਾਂ ਜੋ ਕੰਮ ਸਮੇਂ ਸਿਰ ਅਤੇ ਨਿਰਧਾਰਤ ਮਿਆਰਾਂ ਅਨੁਸਾਰ ਮੁਕੰਮਲ ਹੋ ਸਕੇ।ਐੱਮ.ਪੀ. ਨੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਵਾਜਬ ਮੰਗਾਂ ਸਬੰਧਤ ਵਿਭਾਗਾਂ ਕੋਲ ਉਠਾਈਆਂ ਜਾਣਗੀਆਂ ਅਤੇ ਯੋਗ ਕਾਰਵਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਫਗਵਾੜਾ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਵਿਕਾਸ ਕਾਰਜ ਲੋਕਾਂ ਦੀਆਂ ਲੋੜਾਂ ਅਤੇ ਮੰਗਾਂ ਅਨੁਸਾਰ ਕਰਵਾਏ ਜਾ ਰਹੇ ਹਨ ਅਤੇ ਆੜ੍ਹਤੀ ਭਾਈਚਾਰੇ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਆੜ੍ਹਤੀਆਂ ਨੇ ਨਵੇਂ ਫੜ੍ਹ ਦੇ ਨਿਰਮਾਣ ਲਈ ਡਾ. ਚੱਬੇਵਾਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਕਰਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਵੇਂ ਫੜ੍ਹ ਨਾਲ ਦਾਣਾ ਮੰਡੀ ਵਿੱਚ ਕੰਮਕਾਜ ਦੇ ਹਾਲਾਤ ਅਤੇ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ। ਇਸ ਮੌਕੇ ਮੇਅਰ ਰਾਮਪਾਲ ਉੱਪਲ, ਡਿਪਟੀ ਮੇਅਰ ਵਿੱਕੀ ਸੂਦ ਅਤੇ ਹੋਰ ਆਗੂ ਵੀ ਹਾਜ਼ਰ ਸਨ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande