ਨਸ਼ਿਆਂ ਖ਼ਿਲਾਫ਼ ਪੰਜਾਬ ਭਾਜਪਾ 18 ਤੋਂ 21 ਸਤੰਬਰ ਤੱਕ ਕੱਢੇਗੀ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’
ਚੰਡੀਗੜ੍ਹ, 11 ਸਤੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ “ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ” ਦੇ ਨਾਅਰੇ ਹੇਠ ਚਾਰ ਰਾਜਵਿਆਪੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਕੱਢੀਆਂ ਜਾਣਗੀਆਂ। ਇਨ੍ਹਾਂ ਯਾਤਰਾਵਾਂ ਰਾਹੀਂ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਨਸ਼ਿਆਂ ਖ਼ਿ
Punjab BJP President Kewal Singh Dhillon addressing the media


ਚੰਡੀਗੜ੍ਹ, 11 ਸਤੰਬਰ (ਹਿੰ.ਸ.)| ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ “ਭਾਜਪਾ ਦਾ ਨਾਅਰਾ, ਨਸ਼ਾ ਮੁਕਾਉਣਾ ਸਾਰਾ” ਦੇ ਨਾਅਰੇ ਹੇਠ ਚਾਰ ਰਾਜਵਿਆਪੀ “ਨਸ਼ਾ ਮੁਕਤ ਪੰਜਾਬ ਯਾਤਰਾਵਾਂ” ਕੱਢੀਆਂ ਜਾਣਗੀਆਂ। ਇਨ੍ਹਾਂ ਯਾਤਰਾਵਾਂ ਰਾਹੀਂ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਲੋਕਾਂ ਨੂੰ ਲਾਮਬੰਦ ਕਰਕੇ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਇੱਕ ਵਿਆਪਕ ਜਨ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਇਹ ਐਲਾਨ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਰਾਸ਼ਟਰੀ ਉਪ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਸੂਬਾ ਪ੍ਰਧਾਨ ਤੇ ਵਿਧਾਇਕ ਅਸ਼ਵਨੀ ਸ਼ਰਮਾ, ਸੂਬਾ ਜਨਰਲ ਸਕੱਤਰ ਅਤੇ ਯਾਤਰਾਵਾਂ ਦੇ ਇੰਚਾਰਜ ਰਾਜੇਸ਼ ਬਾਘਾ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਕੀਤਾ।

ਢਿੱਲੋਂ ਨੇ ਕਿਹਾ ਕਿ ਇਹ ਯਾਤਰਾ ਅੱਜ ਪੰਜਾਬ ਦੇ ਸਾਹਮਣੇ ਖੜ੍ਹੀਆਂ ਤਿੰਨ ਵੱਡੀਆਂ ਚੁਣੌਤੀਆਂ ਵਧਦਾ ਨਸ਼ਾ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਤਹਿਸੀਲ ਤੇ ਥਾਣੇ ਤੋਂ ਲੈ ਕੇ ਮੁੱਖ ਮੰਤਰੀ ਦਫ਼ਤਰ ਤੱਕ ਸ਼ਾਸਨ ਦੇ ਹਰ ਪੱਧਰ ’ਤੇ ਫੈਲਿਆ ਭ੍ਰਿਸ਼ਟਾਚਾਰ ’ਤੇ ਕੇਂਦਰਿਤ ਹੋਵੇਗੀ।

ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪੈਦਾ ਕਰਨ ਵਾਲੀ ਯਾਤਰਾ ਨਹੀਂ ਹੈ, ਸਗੋਂ ਨਸ਼ਿਆਂ ਕਾਰਨ ਪੰਜਾਬੀਅਤ, ਸਾਡੀ ਸੰਸਕ੍ਰਿਤੀ, ਕਦਰਾਂ-ਕੀਮਤਾਂ, ਹਿੰਮਤ ਅਤੇ ਗੁਰੂਆਂ ਦੀ ਧਰਤੀ ਦੀ ਮਾਣਮੱਤੀ ਪਛਾਣ ਸਾਹਮਣੇ ਪੈਦਾ ਹੋਏ ਗੰਭੀਰ ਖ਼ਤਰੇ ਦਾ ਟਾਕਰਾ ਕਰਨ ਦਾ ਯਤਨ ਹੈ। ਨਸ਼ਿਆਂ ਦਾ ਸੰਕਟ ਪਰਿਵਾਰਾਂ ਨੂੰ ਤੋੜ ਰਿਹਾ ਹੈ, ਖ਼ਾਸ ਤੌਰ ’ਤੇ ਮਾਵਾਂ ਅਤੇ ਭੈਣਾਂ ਨੂੰ ਭਾਰੀ ਪੀੜਾ ਦੇ ਰਿਹਾ ਹੈ। ਪੰਜਾਬ ਦੇ ਨੌਜਵਾਨ, ਜੋ ਰਵਾਇਤੀ ਤੌਰ ’ਤੇ ਹਥਿਆਰਬੰਦ ਸੈਨਾਵਾਂ, ਖੇਡਾਂ ਅਤੇ ਰਾਸ਼ਟਰ ਨਿਰਮਾਣ ਵਿੱਚ ਆਪਣੇ ਯੋਗਦਾਨ ਲਈ ਜਾਣੇ ਜਾਂਦੇ ਹਨ, ਨਸ਼ਿਆਂ ਦੀ ਲਤ ਵੱਲ ਧੱਕੇ ਜਾ ਰਹੇ ਹਨ। ਇਸ ਨਾਲ ਅਪਰਾਧ, ਹਿੰਸਾ ਅਤੇ ਗੈਂਗ ਨਾਲ ਸਬੰਧਤ ਗਤੀਵਿਧੀਆਂ ਨੂੰ ਬੜਾਵਾ ਮਿਲ ਰਿਹਾ ਹੈ, ਕਾਨੂੰਨ-ਵਿਵਸਥਾ ਦੀ ਸਥਿਤੀ ਹੋਰ ਵਿਗੜ ਰਹੀ ਹੈ ਅਤੇ ਇਲਾਜ ਲਈ ਕਰਜ਼ਾ ਲੈਣ ਜਾਂ ਆਪਣੀ ਜ਼ਮੀਨ ਅਤੇ ਜਾਇਦਾਦ ਵੇਚਣ ਲਈ ਮਜਬੂਰ ਪਰਿਵਾਰਾਂ ’ਤੇ ਭਾਰੀ ਆਰਥਿਕ ਬੋਝ ਪੈ ਰਿਹਾ ਹੈ।

ਚਾਰੋਂ ਯਾਤਰਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਢਿੱਲੋਂ ਨੇ ਦੱਸਿਆ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ 18 ਸਤੰਬਰ ਨੂੰ ਏਕਤਾ ਸਥਲ, ਮਾਧੋਪੁਰ, ਸੁਜਾਨਪੁਰ, ਜ਼ਿਲ੍ਹਾ ਪਠਾਨਕੋਟ ਤੋਂ ਪਹਿਲੀ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਹ ਯਾਤਰਾ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਸੁਜਾਨਪੁਰ, ਪਠਾਨਕੋਟ, ਭੋਆ, ਦੀਨਾਨਗਰ, ਗੁਰਦਾਸਪੁਰ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਅਜਨਾਲਾ, ਰਾਜਾਸਾਂਸੀ, ਅਟਾਰੀ, ਅੰਮ੍ਰਿਤਸਰ ਪੱਛਮੀ, ਅੰਮ੍ਰਿਤਸਰ ਕੇਂਦਰੀ, ਅੰਮ੍ਰਿਤਸਰ ਦੱਖਣੀ, ਅੰਮ੍ਰਿਤਸਰ ਪੂਰਬੀ, ਅੰਮ੍ਰਿਤਸਰ ਉੱਤਰੀ, ਮਜੀਠਾ, ਜੰਡਿਆਲਾ, ਬਾਬਾ ਬਕਾਲਾ, ਤਰਨਤਾਰਨ, ਖਡੂਰ ਸਾਹਿਬ, ਖੇਮਕਰਨ, ਪੱਟੀ, ਫਿਰੋਜ਼ਪੁਰ ਸ਼ਹਿਰ, ਗੁਰੂ ਹਰਸਹਾਏ, ਫਿਰੋਜ਼ਪੁਰ ਦਿਹਾਤੀ, ਜੀਰਾ, ਸੁਲਤਾਨਪੁਰ ਲੋਧੀ, ਭੁਲੱਥ, ਨਕੋਦਰ, ਸ਼ਾਹਕੋਟ ਅਤੇ ਜਲੰਧਰ ਕੈਂਟ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਦੂਜੀ ਯਾਤਰਾ 19 ਸਤੰਬਰ ਨੂੰ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ ਅਤੇ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਸਮਰਾਲਾ, ਪਾਇਲ, ਖੰਨਾ, ਅਮਲੋਹ, ਫਤਿਹਗੜ੍ਹ ਸਾਹਿਬ, ਬੱਸੀ ਪਠਾਣਾ, ਡੇਰਾ ਬੱਸੀ, ਐਸ.ਏ.ਐਸ. ਨਗਰ, ਖਰੜ, ਚਮਕੌਰ ਸਾਹਿਬ, ਰੋਪੜ, ਆਨੰਦਪੁਰ ਸਾਹਿਬ, ਗੜ੍ਹਸ਼ੰਕਰ, ਚੱਬੇਵਾਲ, ਹੁਸ਼ਿਆਰਪੁਰ, ਸ਼ਾਮ ਚੌਰਾਸੀ, ਦਸੂਹਾ, ਮੁਕੇਰੀਆਂ, ਉੜਮੁੜ, ਆਦਮਪੁਰ, ਬਲਾਚੌਰ, ਨਵਾਂਸ਼ਹਿਰ, ਬੰਗਾ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਤੀਜੀ ਯਾਤਰਾ 20 ਸਤੰਬਰ ਨੂੰ ਫਾਜ਼ਿਲਕਾ ਵਿਖੇ ਸਾਦਿਕੀ ਬਾਰਡਰ (ਆਸਫਵਾਲਾ 1971 ਜੰਗੀ ਯਾਦਗਾਰ) ਤੋਂ ਸ਼ੁਰੂ ਹੋਵੇਗੀ ਅਤੇ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਫਾਜ਼ਿਲਕਾ, ਬੱਲੂਆਣਾ, ਅਬੋਹਰ, ਜਲਾਲਾਬਾਦ, ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਜੈਤੋ, ਕੋਟਕਪੂਰਾ, ਫਰੀਦਕੋਟ, ਬਾਘਾ ਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਮੋਗਾ, ਜਗਰਾਉਂ, ਰਾਏਕੋਟ, ਦਾਖਾ, ਮਲੇਰਕੋਟਲਾ, ਅਮਰਗੜ੍ਹ, ਗਿੱਲ, ਸਾਹਨੇਵਾਲ ਅਤੇ ਲੁਧਿਆਣਾ ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਚੌਥੀ ਯਾਤਰਾ 21 ਸਤੰਬਰ ਨੂੰ ਤਲਵੰਡੀ ਸਾਬੋ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ਼ੁਰੂ ਹੋਵੇਗੀ ਅਤੇ ਜਲੰਧਰ ਵਿੱਚ ਸਮਾਪਤ ਹੋਣ ਤੋਂ ਪਹਿਲਾਂ ਤਲਵੰਡੀ ਸਾਬੋ, ਮੌੜ, ਰਾਮਪੁਰਾ ਫੂਲ, ਭੁੱਚੋ ਮੰਡੀ, ਬਠਿੰਡਾ ਦਿਹਾਤੀ, ਬਠਿੰਡਾ ਸ਼ਹਿਰੀ, ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭਦੌੜ, ਬਰਨਾਲਾ, ਮਹਿਲ ਕਲਾਂ, ਧੂਰੀ, ਸੰਗਰੂਰ, ਸੁਨਾਮ, ਦਿੜ੍ਹਬਾ, ਲਹਿਰਾ, ਸ਼ੁਤਰਾਣਾ, ਨਾਭਾ, ਪਟਿਆਲਾ ਦਿਹਾਤੀ, ਪਟਿਆਲਾ ਸ਼ਹਿਰੀ, ਸਨੌਰ ਅਤੇ ਰਾਜਪੁਰਾ ਵਿਧਾਨ ਸਭਾ ਹਲਕਿਆਂ ਵਿੱਚੋਂ ਹੋ ਕੇ ਗੁਜ਼ਰੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande