ਅੰਮ੍ਰਿਤਸਰ ’ਚ ਸਕੂਟੀ ਦੀ ਟੱਕਰ ਨਾਲ ਜ਼ਖਮੀ ਪੰਜਾਬ ਪੁਲਿਸ ਦੇ ਏਐਸਆਈ ਦੀ ਮੌਤ
ਅੰਮ੍ਰਿਤਸਰ, 11 ਸਤੰਬਰ (ਹਿੰ.ਸ.)| ਸਕੂਟੀ ਦੀ ਟੱਕਰ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ਏਐਸਆਈ ਪਵਨ ਕੁਮਾਰ ਸ਼ਰਮਾ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਉਹ ਪਿਛਲੇ ਕਰੀਬ 12 ਦਿਨਾਂ ਤੋਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਸਨ। ਹਾਦਸੇ ਵਿੱਚ ਉਨ੍ਹਾਂ ਦੇ ਸਿਰ ’ਤੇ ਗੰਭੀਰ ਸ
एएसआई पवन कुमार शर्मा की फाइल फोटो


ਅੰਮ੍ਰਿਤਸਰ, 11 ਸਤੰਬਰ (ਹਿੰ.ਸ.)| ਸਕੂਟੀ ਦੀ ਟੱਕਰ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਪੰਜਾਬ ਪੁਲਿਸ ਦੇ ਏਐਸਆਈ ਪਵਨ ਕੁਮਾਰ ਸ਼ਰਮਾ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ। ਉਹ ਪਿਛਲੇ ਕਰੀਬ 12 ਦਿਨਾਂ ਤੋਂ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੇ ਸਨ। ਹਾਦਸੇ ਵਿੱਚ ਉਨ੍ਹਾਂ ਦੇ ਸਿਰ ’ਤੇ ਗੰਭੀਰ ਸੱਟ ਲੱਗੀ ਸੀ ਅਤੇ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰੱਖਿਆ ਗਿਆ ਸੀ। ਪਵਨ ਕੁਮਾਰ ਸ਼ਰਮਾ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ ਅਤੇ ਲਾਰੈਂਸ ਰੋਡ ’ਤੇ ਟ੍ਰੈਫਿਕ ਪੁਲਿਸ ਵਿੱਚ ਤਾਇਨਾਤ ਸਨ। ਪੁਲਿਸ ਮੁਤਾਬਕ 30 ਅਗਸਤ ਦੀ ਦੁਪਹਿਰ ਕਰੀਬ 1:45 ਵਜੇ ਉਹ ਸੈਲੀਬ੍ਰੇਸ਼ਨ ਰੋਡ ਨੇੜੇ ਹੋਰ ਪੁਲਿਸ ਮੁਲਾਜ਼ਮਾਂ ਨਾਲ ਡਿਊਟੀ ’ਤੇ ਮੌਜੂਦ ਸਨ।

ਇਸ ਦੌਰਾਨ ਉਨ੍ਹਾਂ ਨੇ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕੂਟੀ ਨੂੰ ਹੱਥ ਦੇ ਇਸ਼ਾਰੇ ਨਾਲ ਰੋਕਣ ਦੀ ਕੋਸ਼ਿਸ਼ ਕੀਤੀ। ਸਕੂਟੀ ਸਵਾਰ ਦੇ ਨਾ ਰੁਕਣ ’ਤੇ ਏਐਸਆਈਪਵਨ ਕੁਮਾਰ ਸੜਕ ਦੇ ਵਿਚਕਾਰ ਤੱਕ ਪਹੁੰਚ ਗਏ। ਇਸੇ ਦੌਰਾਨ ਪਿੱਛੋਂ ਦੂਜੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਉੱਥੇ ਪਹੁੰਚੇ। ਅਚਾਨਕ ਸਾਹਮਣੇ ਆਏ ਏਐਸਆਈ ਨੂੰ ਉਹ ਦੇਖ ਨਹੀਂ ਸਕੇ ਅਤੇ ਐਕਟਿਵਾ ਦੀ ਉਨ੍ਹਾਂ ਨਾਲ ਜ਼ੋਰਦਾਰ ਟੱਕਰ ਹੋ ਗਈ।

ਹਾਦਸੇ ਵਿੱਚ ਦੋਵੇਂ ਨੌਜਵਾਨ ਵੀ ਸੜਕ ’ਤੇ ਡਿੱਗ ਪਏ, ਜਦਕਿ ਏਐਸਆਈਪਵਨ ਕੁਮਾਰ ਸ਼ਰਮਾ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਪਿਛਲੇ 12 ਦਿਨਾਂ ਤੋਂ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸਿਰ ’ਤੇ ਗੰਭੀਰ ਸੱਟ ਹੋਣ ਕਾਰਨ ਉਨ੍ਹਾਂ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਸੀ।

ਲੰਬੇ ਇਲਾਜ ਤੋਂ ਬਾਅਦ ਸ਼ੁੱਕਰਵਾਰ ਨੂੰ ਏਐਸਆਈਪਵਨ ਕੁਮਾਰ ਸ਼ਰਮਾ ਨੇ ਦਮ ਤੋੜ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਪੰਜਾਬ ਪੁਲਿਸ ਵਿੱਚ ਸੋਗ ਦੀ ਲਹਿਰ ਹੈ। ਹਾਦਸੇ ਤੋਂ ਬਾਅਦ ਥਾਣਾ ਸਿਵਲ ਲਾਈਨ ਦੇ ਐਸਐਚਓ ਮੋਹਿਤ ਕੁਮਾਰ ਨੇ ਦੱਸਿਆ ਸੀ ਕਿ ਪੁਲਿਸ ਸਕੂਟੀ ਸਵਾਰਾਂ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਉਨ੍ਹਾਂ ਦੇ ਸੰਭਾਵਿਤ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਣਕਾਰੀ ਵਿੱਚ ਹਾਦਸਾ ਕਾਰ ਨਾਲ ਹੋਣ ਦੀ ਗੱਲ ਸਾਹਮਣੇ ਆਈ ਸੀ, ਪਰ ਜਾਂਚ ਦੌਰਾਨ ਪਤਾ ਲੱਗਾ ਕਿ ਏਐਸਆਈਪਵਨ ਕੁਮਾਰ ਨੂੰ ਐਕਟਿਵਾ ਨੇ ਟੱਕਰ ਮਾਰੀ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਾਦਸੇ ਲਈ ਜ਼ਿੰਮੇਵਾਰ ਸਕੂਟੀ ਸਵਾਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande