ਚੰਡੀਗੜ੍ਹ-ਗੜ੍ਹਸ਼ੰਕਰ ਕੌਮੀ ਮਾਰਗ ’ਤੇ ਕੈਂਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਤ
ਗੜ੍ਹਸ਼ੰਕਰ, 11 ਸਤੰਬਰ (ਹਿੰ.ਸ.)| ਚੰਡੀਗੜ੍ਹ-ਗੜ੍ਹਸ਼ੰਕਰ ਕੌਮੀ ਮਾਰਗ ’ਤੇ ਸੈਲਾ ਖੁਰਦ ਨੇੜੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਨੇ ਕੈਂਟਰ ਚਾਲਕ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦ
ਮੋਟਰਸਾਈਕਲ ’ਤੇ ਚੜ੍ਹਿਆ ਕੈਂਟਰ ਮੌਕੇ ਦੀ ਫੋਟੋ।


ਗੜ੍ਹਸ਼ੰਕਰ, 11 ਸਤੰਬਰ (ਹਿੰ.ਸ.)| ਚੰਡੀਗੜ੍ਹ-ਗੜ੍ਹਸ਼ੰਕਰ ਕੌਮੀ ਮਾਰਗ ’ਤੇ ਸੈਲਾ ਖੁਰਦ ਨੇੜੇ ਵੀਰਵਾਰ ਦੇਰ ਰਾਤ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਨੇ ਕੈਂਟਰ ਚਾਲਕ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਪਿੰਡ ਕਿਤਨਾ ਵਾਸੀ ਸ਼ਕਤੀ ਕੁਮਾਰ ਰਾਜਪੂਤ ਆਪਣੇ ਦੋਸਤ ਦਿਲਵਾਕ ਵਾਸੀ ਰਾਏਪੁਰ ਨਾਲ ਮੋਟਰਸਾਈਕਲ ’ਤੇ ਮਾਹਿਲਪੁਰ ਵੱਲ ਜਾ ਰਹੇ ਸਨ। ਜਦੋਂ ਉਹ ਸੈਲਾ ਖੁਰਦ ਨੇੜੇ ਪਿੰਡ ਪੱਦੀ ਵੱਲ ਜਾਣ ਲਈ ਸੜਕ ਪਾਰ ਕਰ ਰਹੇ ਸਨ ਤਾਂ ਪਿੱਛੋਂ ਆ ਰਹੇ ਇੱਕ ਕੈਂਟਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਮ੍ਰਿਤਕਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਗਿਆ।

ਥਾਣਾ ਮਾਹਿਲਪੁਰ ਦੀ ਐੱਸਐੱਚਓ ਰਮਨਦੀਪ ਕੌਰ ਨੇ ਦੱਸਿਆ ਕਿ ਕੈਂਟਰ ਚਾਲਕ ਹੁਸ਼ਿਆਰਪੁਰ ਤੋਂ ਗੜ੍ਹਸ਼ੰਕਰ ਵੱਲ ਜਾ ਰਿਹਾ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਦਸੇ ਦੇ ਅਸਲ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande