ਰਾਸ਼ਟਰੀ ਲੋਕ ਅਦਾਲਤ ਵਿੱਚ ਪੰਜਾਬ ’ਚ 5.99 ਲੱਖ ਕੇਸਾਂ ਦਾ ਨਿਪਟਾਰਾ
404 ਬੈਂਚਾਂ ਨੇ 65 ਲੱਖ ਤੋਂ ਵੱਧ ਮਾਮਲਿਆਂ ਦੀ ਕੀਤੀ ਸੁਣਵਾਈ, 1116 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸਚੰਡੀਗੜ੍ਹ, 12 ਸਤੰਬਰ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਚੀਫ ਜਸਟਿਸ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਸਰਪ੍ਰਸਤੀ ਅਤੇ ਕਾਰਜ
ਲੋਕ ਅਦਾਲਤ ਦੌਰਾਨ ਲੋਕਾਂ ਨੂੰ ਬੂਟਾ ਦੇ ਸਨਮਾਨਿਤ ਕਰਦੇ ਹੋਏ ਨਿਆਂਇਕ ਅਧਿਕਾਰੀ


404 ਬੈਂਚਾਂ ਨੇ 65 ਲੱਖ ਤੋਂ ਵੱਧ ਮਾਮਲਿਆਂ ਦੀ ਕੀਤੀ ਸੁਣਵਾਈ, 1116 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸਚੰਡੀਗੜ੍ਹ, 12 ਸਤੰਬਰ (ਹਿੰ.ਸ.)| ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਨਯੋਗ ਚੀਫ ਜਸਟਿਸ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਸਰਪ੍ਰਸਤੀ ਅਤੇ ਕਾਰਜਕਾਰੀ ਚੇਅਰਮੈਨ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ ਮਾਮਲਿਆਂ ਦਾ ਆਪਸੀ ਸਹਿਮਤੀ ਅਤੇ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ।ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੈਂਬਰ ਸਕੱਤਰ ਜਗਦੀਪ ਕੌਰ ਵਿਰਕ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੀ ਅਗਵਾਈ ਹੇਠ ਕਰਵਾਈ ਗਈ ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਲੋਕਾਂ ਨੂੰ ਜਲਦ, ਸਸਤਾ ਅਤੇ ਦੋਸਤਾਨਾ ਢੰਗ ਨਾਲ ਨਿਆਂ ਪ੍ਰਦਾਨ ਕਰਨਾ ਹੈ। ਇਹ ਪਹਿਲਕਦਮੀ ਭਾਰਤੀ ਸੰਵਿਧਾਨ ਦੇ ਅਨੁਛੇਦ 39-ਏ ਅਨੁਸਾਰ ਹਰ ਵਿਅਕਤੀ ਦੀ ਨਿਆਂ ਤੱਕ ਪਹੁੰਚ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਕਦਮ ਹੈ।ਰਾਸ਼ਟਰੀ ਲੋਕ ਅਦਾਲਤ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ-ਡਵੀਜ਼ਨਾਂ ਵਿੱਚ ਕੁੱਲ 404 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਬੈਂਚਾਂ ਵੱਲੋਂ 65 ਲੱਖ ਤੋਂ ਵੱਧ ਕੇਸਾਂ ਦੀ ਸੁਣਵਾਈ ਕੀਤੀ ਗਈ, ਜਿਨ੍ਹਾਂ ਵਿੱਚੋਂ 5,99,283 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਨ੍ਹਾਂ ਮਾਮਲਿਆਂ ਵਿੱਚ 1116,10,96,635 ਰੁਪਏ ਦੇ ਅਵਾਰਡ ਪਾਸ ਕੀਤੇ ਗਏ।ਲੋਕ ਅਦਾਲਤ ਵਿੱਚ ਸਿਵਲ, ਵਿਆਹੁਤਾ ਅਤੇ ਪਰਿਵਾਰਕ ਝਗੜਿਆਂ, ਜਾਇਦਾਦੀ ਵਿਵਾਦਾਂ, ਮੋਟਰ ਦੁਰਘਟਨਾ ਦਾਅਵਿਆਂ, ਬੈਂਕਿੰਗ, ਬੀਮਾ ਅਤੇ ਹੋਰ ਕਈ ਕਿਸਮ ਦੇ ਮਾਮਲੇ ਸ਼ਾਮਲ ਸਨ। ਆਪਸੀ ਸਹਿਮਤੀ ਰਾਹੀਂ ਮਾਮਲਿਆਂ ਦੇ ਨਿਪਟਾਰੇ ਨਾਲ ਜਿੱਥੇ ਮੁਕੱਦਮੇਬਾਜ਼ਾਂ ਨੂੰ ਤੁਰੰਤ ਰਾਹਤ ਮਿਲੀ, ਉੱਥੇ ਅਦਾਲਤਾਂ ਵਿੱਚ ਲੰਬਿਤ ਮਾਮਲਿਆਂ ਦੇ ਬੋਝ ਨੂੰ ਘਟਾਉਣ ਵਿੱਚ ਵੀ ਲੋਕ ਅਦਾਲਤ ਨੇ ਅਹਿਮ ਭੂਮਿਕਾ ਨਿਭਾਈ।ਇਸ ਦੌਰਾਨ ਮੋਹਾਲੀ ਜ਼ਿਲ੍ਹੇ ਵਿੱਚ ਪਰਿਵਾਰਕ ਵਿਵਾਦ ਨਾਲ ਸਬੰਧਤ ‘ਕਰਮਜੀਤ ਕੌਰ ਬਨਾਮ ਰਵਿੰਦਰ ਸਿੰਘ’ ਮਾਮਲੇ ਦਾ ਵੀ ਸੁਹਿਰਦਤਾ ਨਾਲ ਨਿਪਟਾਰਾ ਕੀਤਾ ਗਿਆ। ਕਰਮਜੀਤ ਕੌਰ ਵੱਲੋਂ ਆਪਣੇ ਪਤੀ ਰਵਿੰਦਰ ਸਿੰਘ ਖ਼ਿਲਾਫ਼ ਧਾਰਾ 125 ਸੀ.ਆਰ.ਪੀ.ਸੀ. ਤਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਅਦਾਲਤ ਦੇ ਯਤਨਾਂ ਸਦਕਾ ਦੋਵਾਂ ਧਿਰਾਂ ਵਿਚਕਾਰ ਆਪਸੀ ਸਮਝੌਤਾ ਹੋ ਗਿਆ ਅਤੇ ਪਤੀ-ਪਤਨੀ ਨੇ ਮੁੜ ਇਕੱਠੇ ਰਹਿਣ ਲਈ ਸਹਿਮਤੀ ਪ੍ਰਗਟਾਈ। ਇਸ ਤਰ੍ਹਾਂ ਪਰਿਵਾਰਕ ਵਿਵਾਦ ਦਾ ਸਫਲਤਾਪੂਰਵਕ ਨਿਪਟਾਰਾ ਹੋਇਆ।ਜਸਟਿਸ ਦੀਪਕ ਸਿੱਬਲ ਨੇ ਰਾਸ਼ਟਰੀ ਲੋਕ ਅਦਾਲਤ ਨੂੰ ਸਫਲ ਬਣਾਉਣ ਲਈ ਰਾਜ ਭਰ ਦੇ ਨਿਆਂਇਕ ਅਧਿਕਾਰੀਆਂ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ ਅਤੇ ਵਲੰਟੀਅਰਾਂ ਦੇ ਸਮਰਪਿਤ ਯਤਨਾਂ ਦੀ ਸ਼ਲਾਘਾ ਕੀਤੀ। ਅਥਾਰਟੀ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਆਂ, ਰਾਜ ਨਿਆਂਪਾਲਿਕਾ, ਬਾਰ ਮੈਂਬਰਾਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦਾ ਸਹਿਯੋਗ ਲਈ ਧੰਨਵਾਦ ਕੀਤਾ ਗਿਆ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande