ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 12 ਸਤੰਬਰ (ਹਿੰ.ਸ.)| ਸਾਰਾਗੜ੍ਹੀ ਜੰਗ ਦੀ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿ
ਸਮਾਗਮ ਦੌਰਾਨ ਸਨਮਾਨਿਤ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ।


ਅੰਮ੍ਰਿਤਸਰ, 12 ਸਤੰਬਰ (ਹਿੰ.ਸ.)| ਸਾਰਾਗੜ੍ਹੀ ਜੰਗ ਦੀ ਵਰ੍ਹੇਗੰਢ ਮੌਕੇ ਇਥੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਮਤਿ ਸਮਾਗਮ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ। ਗਿਆਨੀ ਗੁਰਮਿੰਦਰ ਸਿੰਘ ਨੇ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਸਾਂਝਾ ਕਰਦਿਆਂ ਕਿਹਾ ਕਿ ਸਿੱਖ ਫ਼ੌਜੀਆਂ ਨੇ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਬਹਾਦਰ ਸਿੱਖਾਂ ਦੀ ਲਾਸਾਨੀ ਕੁਰਬਾਨੀ ਨੂੰ ਵਿਸ਼ਵ ਭਰ ਵਿਚ ਯਾਦ ਕੀਤਾ ਜਾਂਦਾ ਹੈ। ਇਸ ਮੌਕੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਸ਼ਹੀਦਾਂ ਦੇ ਪਰਿਵਾਰਾਂ ’ਚੋਂ ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਰਬਜੋਤ ਸਿੰਘ ਤੇ ਬੀਬੀ ਰਾਜਵਿੰਦਰ ਕੌਰ ਜਲੰਧਰ ਆਦਿ ਹਾਜ਼ਰ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਸਾਰਾਗੜ੍ਹੀ ਦੀ ਇਹ ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਮਿਸਾਲ ਹੈ, ਜਿਸ ਵਿਚ 21 ਸਿੱਖ ਸੂਰਬੀਰਾਂ ਨੇ 10 ਹਜ਼ਾਰ ਫ਼ੌਜ ਦਾ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦ ਸਿੱਖ ਫ਼ੌਜੀ ਸਮਰਪਣ ਅਤੇ ਦ੍ਰਿੜ੍ਹਤਾ ਨੂੰ ਪਰਨਾਏ ਹੋਏ ਸਨ, ਜਿਨ੍ਹਾਂ ਦੀ ਬਹਾਦਰੀ ਕਰਕੇ ਅੱਜ ਵਿਸ਼ਵ ਭਰ ਵਿਚ ਇਨ੍ਹਾਂ ਸੂਰਮਿਆਂ ਦੀ ਗਾਥਾ ਦੀ ਗੱਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖ ਫ਼ੌਜੀਆਂ ਦੀ ਬਹਾਦਰੀ ’ਤੇ ਸਿੱਖ ਕੌਮ ਨੂੰ ਸਦਾ ਮਾਣ ਰਹੇਗਾ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande