2047 ਤੱਕ ਵਿਕਸਿਤ ਭਾਰਤ ਲਈ ਏਆਈ-ਅਧਾਰਿਤ ਅਤੇ ਨੈਤਿਕ ਉਚੇਰੀ ਸਿੱਖਿਆ ਜ਼ਰੂਰੀ: ਰਾਜਪਾਲ ਕਟਾਰੀਆ
ਚੰਡੀਗੜ੍ਹ, 12 ਸਤੰਬਰ (ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਉਚੇਰੀ ਸਿੱਖਿਆ, ਖੋਜ ਅਤੇ ਨਵੀਨਤਾ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਨੂੰ ਵਧਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏਆਈ ਦੀ
ਉਪ-ਕੁਲਪਤੀਆਂ ਦੀ ਕਾਨਫਰੰਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਹੋਰ।


ਚੰਡੀਗੜ੍ਹ, 12 ਸਤੰਬਰ (ਹਿੰ.ਸ.)| ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਉਚੇਰੀ ਸਿੱਖਿਆ, ਖੋਜ ਅਤੇ ਨਵੀਨਤਾ ਵਿੱਚ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਨੂੰ ਵਧਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏਆਈ ਦੀ ਵਰਤੋਂ ਮਨੁੱਖ-ਕੇਂਦ੍ਰਿਤ, ਨੈਤਿਕ, ਸਮਾਵੇਸ਼ੀ ਅਤੇ ਸਮਾਜਿਕ ਤੌਰ ’ਤੇ ਜ਼ਿੰਮੇਵਾਰ ਢੰਗ ਨਾਲ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ 2047 ਤੱਕ ‘ਵਿਕਸਿਤ ਭਾਰਤ’ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਸਿੱਖਿਆ ਸੰਸਥਾਵਾਂ ਅਹਿਮ ਭੂਮਿਕਾ ਨਿਭਾ ਸਕਣ।

ਪੰਜਾਬ ਲੋਕ ਭਵਨ ਵਿਖੇ ‘ਆਰਟੀਫਿਸ਼ਲ ਇੰਟੈਲੀਜੈਂਸ ਅਤੇ ਉਚੇਰੀ ਸਿੱਖਿਆ’ ਵਿਸ਼ੇ ’ਤੇ ਕਰਵਾਈ ਗਈ ਉਪ-ਕੁਲਪਤੀਆਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਏਆਈ ਕ੍ਰਾਂਤੀ ਲੋਕਾਂ ਦੇ ਸਿੱਖਣ, ਕੰਮ ਕਰਨ, ਖੋਜ ਕਰਨ ਅਤੇ ਫੈਸਲੇ ਲੈਣ ਦੇ ਢੰਗ ਨੂੰ ਤੇਜ਼ੀ ਨਾਲ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਹਾਕਿਆਂ ਵਿੱਚ ਇਹ ਤਕਨਾਲੋਜੀ ਭਾਰਤ ਦੀ ਅਰਥਵਿਵਸਥਾ ਅਤੇ ਸਮਾਜ ’ਤੇ ਡੂੰਘਾ ਪ੍ਰਭਾਵ ਪਾ ਸਕਦੀ ਹੈ।

ਰਾਜਪਾਲ ਨੇ ਕਿਹਾ ਕਿ ਯੂਨੀਵਰਸਿਟੀਆਂ ਨੂੰ ਏਆਈ ਨੂੰ ਸਿਰਫ਼ ਇੰਜੀਨੀਅਰਿੰਗ ਜਾਂ ਕੰਪਿਊਟਰ ਸਾਇੰਸ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਦਵਾਈ, ਖੇਤੀਬਾੜੀ, ਕਾਨੂੰਨ, ਵਿੱਤ, ਭਾਸ਼ਾਵਾਂ, ਸਮਾਜਿਕ ਵਿਗਿਆਨ ਸਮੇਤ ਵੱਖ-ਵੱਖ ਖੇਤਰਾਂ ਵਿੱਚ ਬਹੁ-ਅਨੁਸ਼ਾਸਨੀ ਏਆਈ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ। ਉਨ੍ਹਾਂ ਏਆਈ ਪ੍ਰਯੋਗਸ਼ਾਲਾਵਾਂ, ਬ੍ਰਿਜ ਕੋਰਸਾਂ, ਪ੍ਰਮਾਣੀਕਰਣ ਪ੍ਰੋਗਰਾਮਾਂ, ਰੀਸਕਿਲਿੰਗ ਅਤੇ ਪ੍ਰੈਕਟੀਕਲ ਲਰਨਿੰਗ ’ਤੇ ਵੀ ਜ਼ੋਰ ਦਿੱਤਾ।

ਕਾਨਫਰੰਸ ਦੌਰਾਨ ਖੇਤੀਬਾੜੀ, ਸਿਹਤ ਸੰਭਾਲ, ਪਾਣੀ ਦੀ ਸੰਭਾਲ, ਸ਼ਾਸਨ ਅਤੇ ਵਾਤਾਵਰਣ ਨਾਲ ਸਬੰਧਤ ਬਿਹਤਰੀਨ ਪਿਰਤਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਸੁਰੇਸ਼ ਕੁਮਾਰ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਅਤੇ ਸੀਜੀਸੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਵਿਨੈ ਗੋਇਲ ਵੱਲੋਂ ਪੇਸ਼ਕਾਰੀਆਂ ਦਿੱਤੀਆਂ ਗਈਆਂ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਡਾ. ਹਰਪਾਲ ਥੇਠੀ ਨੇ ਯੂਨੀਵਰਸਿਟੀ-ਉਦਯੋਗ ਸਾਂਝੇਦਾਰੀ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਬਾਰੇ ਵਿਸ਼ੇਸ਼ ਭਾਸ਼ਣ ਦਿੱਤਾ। ਰਾਜਪਾਲ ਨੇ ਡੇਟਾ ਗੋਪਨੀਯਤਾ, ਸਾਈਬਰ ਸੁਰੱਖਿਆ, ਡੀਪਫੇਕ, ਗਲਤ ਜਾਣਕਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਵਰਗੀਆਂ ਚੁਣੌਤੀਆਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਇਹ ਜਾਣਨਾ ਜ਼ਰੂਰੀ ਹੈ ਕਿ ਏਆਈ ਕੀ ਕਰ ਸਕਦਾ ਹੈ ਅਤੇ ਇਸ ਦੀ ਵਰਤੋਂ ਕਿਹੜੀਆਂ ਹੱਦਾਂ ਅੰਦਰ ਨਹੀਂ ਕੀਤੀ ਜਾਣੀ ਚਾਹੀਦੀ।

ਉਨ੍ਹਾਂ ਰਾਸ਼ਟਰੀ ਸਿੱਖਿਆ ਨੀਤੀ-2020, ਇੰਡੀਆ ਏਆਈ ਮਿਸ਼ਨ, ਭਾਰਤਜਨ, ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ ਅਤੇ ‘ਵੰਨ ਨੇਸ਼ਨ ਵੰਨ ਸਬਸਕ੍ਰਿਪਸ਼ਨ’ ਵਰਗੀਆਂ ਪਹਿਲਕਦਮੀਆਂ ਨੂੰ ਦੇਸ਼ ਦੀ ਖੋਜ ਅਤੇ ਤਕਨੀਕੀ ਸਮਰੱਥਾ ਮਜ਼ਬੂਤ ਕਰਨ ਲਈ ਮਹੱਤਵਪੂਰਨ ਦੱਸਿਆ। ਉਨ੍ਹਾਂ ਯੂਨੀਵਰਸਿਟੀਆਂ ਨੂੰ ਗਿਆਨ, ਨਵੀਨਤਾ ਅਤੇ ਰਾਸ਼ਟਰ ਨਿਰਮਾਣ ਦੇ ਕੇਂਦਰ ਬਣਨ ਦੀ ਅਪੀਲ ਕੀਤੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande