ਤਰਨਤਾਰਨ ’ਚ ਸਰਹਾਲੀ ਆਰਪੀਜੀ ਹਮਲੇ ਦੇ ਮੁਲਜ਼ਮ ਦਾ ਗੋਲੀਆਂ ਮਾਰ ਕੇ ਕਤਲ
ਤਰਨਤਾਰਨ, 12 ਸਤੰਬਰ (ਹਿੰ.ਸ.)| ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਸਰਹਾਲੀ ਥਾਣੇ ’ਤੇ ਹੋਏ ਆਰਪੀਜੀ ਹਮਲੇ ਦੇ ਮੁਲਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਅਜਮੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ
ਮ੍ਰਿਤਕ  ਅਜਮੀਤ ਸਿੰਘ ਦੀ ਮੌਕੇ ਦੀ ਫੋਟੋ।


ਤਰਨਤਾਰਨ, 12 ਸਤੰਬਰ (ਹਿੰ.ਸ.)| ਤਰਨਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਸ਼ੁੱਕਰਵਾਰ ਦੇਰ ਰਾਤ ਸਰਹਾਲੀ ਥਾਣੇ ’ਤੇ ਹੋਏ ਆਰਪੀਜੀ ਹਮਲੇ ਦੇ ਮੁਲਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਅਜਮੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ।ਜਾਣਕਾਰੀ ਅਨੁਸਾਰ ਅਜਮੀਤ ਸਿੰਘ ਪਿੰਡ ਦੇ ਸਰਕਾਰੀ ਹਸਪਤਾਲ ਦੇ ਬਾਹਰ ਖੜ੍ਹਾ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਦੋ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਅਜਮੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।ਅਜਮੀਤ ਸਿੰਘ ਦਾ ਨਾਮ 9 ਦਸੰਬਰ 2022 ਨੂੰ ਸਰਹਾਲੀ ਥਾਣੇ ’ਤੇ ਹੋਏ ਆਰਪੀਜੀ ਹਮਲੇ ਦੀ ਜਾਂਚ ਦੌਰਾਨ ਸਾਹਮਣੇ ਆਇਆ ਸੀ। ਉਸ ਰਾਤ ਕਰੀਬ 11:18 ਵਜੇ ਦੋ ਨਾਬਾਲਗ ਹਮਲਾਵਰਾਂ ਨੇ ਥਾਣੇ ਦੀ ਇਮਾਰਤ ’ਤੇ ਆਰਪੀਜੀ-26 ਨਾਲ ਹਮਲਾ ਕੀਤਾ ਸੀ।ਇਸ ਹਮਲੇ ਤੋਂ ਬਾਅਦ ਪੰਜਾਬ ਪੁਲਿਸ ਨੇ ਵਿਦੇਸ਼ੀ ਨੈੱਟਵਰਕ ਨਾਲ ਜੁੜੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਸੀ। ਅਜਮੀਤ ਸਿੰਘ ਇਸ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਸੀ ਅਤੇ ਬਾਅਦ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ। ਪੁਲਿਸ ਵੱਲੋਂ ਅਜਮੀਤ ਸਿੰਘ ਦੇ ਕਤਲ ਪਿੱਛੇ ਪੁਰਾਣੀ ਰੰਜਿਸ਼, ਅਪਰਾਧਿਕ ਵਿਵਾਦ ਜਾਂ ਕਿਸੇ ਹੋਰ ਕਾਰਨ ਸਮੇਤ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।ਐੱਸਪੀ ਇਨਵੈਸਟੀਗੇਸ਼ਨ ਡਾ. ਰਿਪੁਤਾਪਨ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਹਮਲਾਵਰਾਂ ਦੀ ਪਛਾਣ ਅਤੇ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande