ਅੰਮ੍ਰਿਤਸਰ ’ਚ ਪੁਲਿਸ ਮੁਲਜ਼ਮਾਂ ’ਤੇ ਫਾਇਰੰਗ, ਜਖਮੀ ਹਾਲਤ ’ਚ ਖੁਦ ਮੋਟਰਸਾਈਕਲ ਚਲਾ ਪਹੁੰਚਿਆ ਥਾਣੇ
ਅੰਮ੍ਰਿਤਸਰ, 12 ਸਤੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਸ਼ੁੱਕਵਾਰ ਦੇਰ ਰਾਤ ਪੁਲਿਸ ਦੇ ਏਐਸਆਈ ’ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਏਐਸਆਈ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੇ ਬਾਵਜੂਦ ਏਐਸਆ
ਅੰਮ੍ਰਿਤਸਰ ’ਚ ਪੁਲਿਸ ਮੁਲਜ਼ਮਾਂ ’ਤੇ ਫਾਇਰੰਗ, ਜਖਮੀ ਹਾਲਤ ’ਚ ਖੁਦ ਮੋਟਰਸਾਈਕਲ ਚਲਾ ਪਹੁੰਚਿਆ ਥਾਣੇ


ਅੰਮ੍ਰਿਤਸਰ, 12 ਸਤੰਬਰ (ਹਿੰ.ਸ.)| ਅੰਮ੍ਰਿਤਸਰ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਵੱਲੋਂ ਸ਼ੁੱਕਵਾਰ ਦੇਰ ਰਾਤ ਪੁਲਿਸ ਦੇ ਏਐਸਆਈ ’ਤੇ ਗੋਲੀ ਚਲਾ ਦਿੱਤੀ ਗਈ। ਗੋਲੀ ਏਐਸਆਈ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੇ ਬਾਵਜੂਦ ਏਐਸਆਈ ਨੇ ਹਿੰਮਤ ਨਹੀਂ ਹਾਰੀ ਅਤੇ ਖੁਦ ਮੋਟਰਸਾਈਕਲ ਚਲਾ ਕੇ ਥਾਣਾ ਅਜਨਾਲਾ ਪਹੁੰਚ ਗਏ। ਜਾਣਕਾਰੀ ਅਨੁਸਾਰ ਏਐਸਆਈ ਜਸਵੰਤ ਸਿੰਘ ਅੰਮ੍ਰਿਤਸਰ ਪੁਲਿਸ ਲਾਈਨ ਵਿੱਚ ਆਪਣੀ ਡਿਊਟੀ ਪੂਰੀ ਕਰਨ ਤੋਂ ਬਾਅਦ ਮੋਟਰਸਾਈਕਲ ’ਤੇ ਅਜਨਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਭੱਲਾ ਪਿੰਡ ਨੇੜੇ ਇੱਕ ਵਿਅਕਤੀ ਨੇ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ। ਗੋਲੀ ਉਨ੍ਹਾਂ ਦੇ ਸਿਰ ਵਿੱਚ ਲੱਗੀ ਅਤੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।ਸਿਰ ਵਿੱਚ ਗੋਲੀ ਲੱਗਣ ਦੇ ਬਾਵਜੂਦ ਏਐਸਆਈ ਜਸਵੰਤ ਸਿੰਘ ਨੇ ਹੌਸਲਾ ਨਹੀਂ ਛੱਡਿਆ। ਉਹ ਆਪਣਾ ਮੋਟਰਸਾਈਕਲ ਖੁਦ ਚਲਾ ਕੇ ਥਾਣਾ ਅਜਨਾਲਾ ਪਹੁੰਚੇ ਅਤੇ ਉੱਥੇ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਨਾਲ ਵਾਪਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਥਾਣੇ ਪਹੁੰਚਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਏਐਸਆਈ ਜਸਵੰਤ ਸਿੰਘ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲਿਸ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਹਾਲਾਂਕਿ ਸਿਰ ਵਿੱਚ ਗੋਲੀ ਲੱਗਣ ਕਾਰਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਫਿਲਹਾਲ ਏਐਸਆਈ ਜਸਵੰਤ ਸਿੰਘ ’ਤੇ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਮਾਮਲੇ ਸਬੰਧੀ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਫਾਇਰਿੰਗ ਦੀ ਘਟਨਾ ਥਾਣਾ ਰਾਜਾਸਾਂਸੀ ਦੇ ਖੇਤਰ ਵਿੱਚ ਵਾਪਰੀ ਹੈ। ਫਾਇਰਿੰਗ ਦੇ ਕਾਰਨਾਂ ਦਾ ਵੀ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਅਤੇ ਉਸ ਤੱਕ ਪਹੁੰਚਣ ਲਈ ਘਟਨਾ ਵਾਲੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ ਘਟਨਾ ਨਾਲ ਜੁੜੇ ਹੋਰ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande