ਹਰਿਆਣਾ ਸਟਾਰਟਅੱਪ ਫੰਡ ਨੂੰ ਸਮਾਂਬੱਧ ਤਰੀਕੇ ਨਾਲ ਅਮਲ ਵਿੱਚ ਲਿਆਉਣ ਦੇ ਨਿਰਦੇਸ਼
ਚੰਡੀਗੜ੍ਹ, 12 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਕੱਤਰੇਤ ਵਿੱਚ ਪ੍ਰਸਤਾਵਿਤ ਹਰਿਆਣਾ ਸਟਾਰਟਅੱਪ ਫੰਡ ਆਫ਼ ਫੰਡਜ਼ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ 2 ਹਜ਼ਾਰ ਕਰੋੜ ਰੁਪਏ ਦੇ ਪ੍ਰਸਤਾਵਿਤ ਫੰਡ ਨੂੰ ਅਮਲ ਵਿੱਚ ਲਿਆਉਣ ਦੀ ਦਿਸ਼ਾ ਵਿ
ਹਰਿਆਣਾ ਸਟਾਰਟਅੱਪ ਫੰਡ ਨੂੰ ਸਮਾਂਬੱਧ ਤਰੀਕੇ ਨਾਲ ਅਮਲ ਵਿੱਚ ਲਿਆਉਣ ਦੇ ਨਿਰਦੇਸ਼


ਚੰਡੀਗੜ੍ਹ, 12 ਸਤੰਬਰ (ਹਿੰ.ਸ.)| ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸਕੱਤਰੇਤ ਵਿੱਚ ਪ੍ਰਸਤਾਵਿਤ ਹਰਿਆਣਾ ਸਟਾਰਟਅੱਪ ਫੰਡ ਆਫ਼ ਫੰਡਜ਼ ਸਬੰਧੀ ਉੱਚ ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ 2 ਹਜ਼ਾਰ ਕਰੋੜ ਰੁਪਏ ਦੇ ਪ੍ਰਸਤਾਵਿਤ ਫੰਡ ਨੂੰ ਅਮਲ ਵਿੱਚ ਲਿਆਉਣ ਦੀ ਦਿਸ਼ਾ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਸੂਬੇ ਵਿੱਚ ਤੇਜ਼ੀ ਨਾਲ ਵਿਕਸਤ ਹੋ ਰਹੇ ਸਟਾਰਟਅੱਪ ਈਕੋਸਿਸਟਮ ਨੂੰ ਲੈ ਕੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਨਵੀਨਤਾ ਅਤੇ ਉੱਦਮਤਾ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਹੋ ਰਹੀ ਹੈ। ਇਸ ਨੂੰ ਹੋਰ ਗਤੀ ਦੇਣ ਲਈ ਸਟਾਰਟਅੱਪਸ ਨੂੰ ਉਨ੍ਹਾਂ ਦੇ ਵਿਕਾਸ ਦੇ ਵੱਖ-ਵੱਖ ਪੜਾਵਾਂ ’ਤੇ ਲੋੜੀਂਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਮਜ਼ਬੂਤ ਵਿੱਤੀ ਤੰਤਰ ਵਿਕਸਤ ਕਰਨਾ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਸਟਾਰਟਅੱਪ ਦੀ ਸਫਲਤਾ ਵਿੱਚ ਸਮੇਂ ਸਿਰ ਪੂੰਜੀ ਦੀ ਉਪਲਬਧਤਾ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰਿਆਣਾ ਸਟਾਰਟਅੱਪ ਫੰਡ ਆਫ਼ ਫੰਡਜ਼ ਦੀ ਸਥਾਪਨਾ ਅਤੇ ਇਸ ਦੇ ਸੰਚਾਲਨ ਨਾਲ ਸਬੰਧਤ ਪ੍ਰਕਿਰਿਆ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਫੰਡ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ, ਨਵੀਨਤਾ ਨੂੰ ਹੁਲਾਰਾ ਦੇਣ, ਨਿੱਜੀ ਪੂੰਜੀ ਨੂੰ ਆਕਰਸ਼ਿਤ ਕਰਨ ਅਤੇ ਹਰਿਆਣਾ ਤੋਂ ਉੱਭਰ ਰਹੇ ਉੱਚ ਸਮਰੱਥਾ ਵਾਲੇ ਸਟਾਰਟਅੱਪਸ ਨੂੰ ਵਿੱਤੀ ਸਹਿਯੋਗ ਦੇਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਉੱਦਮਤਾ ਅਤੇ ਨਵੀਨਤਾ ਨੂੰ ਪ੍ਰੋਤਸਾਹਿਤ ਕਰਨ ਲਈ ਵਚਨਬੱਧ ਹੈ।

ਮੀਟਿੰਗ ਦੌਰਾਨ ਹਰਿਆਣਾ ਵੈਂਚਰ ਕੈਪੀਟਲ ਫੰਡ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਵੀ ਚਰਚਾ ਕੀਤੀ ਗਈ। ਮੁੱਖ ਮੰਤਰੀ ਨੇ ਫੰਡ ਨੂੰ ਜਲਦ ਤੋਂ ਜਲਦ ਅਮਲ ਵਿੱਚ ਲਿਆਉਣ ਅਤੇ ਇਸ ਦੇ ਨਿਰਧਾਰਤ ਉਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹਾਸਲ ਕਰਨ ’ਤੇ ਜ਼ੋਰ ਦਿੱਤਾ।

ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਗੁਪਤਾ, ਉਦਯੋਗ ਅਤੇ ਵਣਜ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਯਸ਼ ਗਰਗ, ਸੀ.ਏ. ਰਸ਼ਮੀ ਖੇਤਰਪਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande