ਜਲੰਧਰ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਕੀਤੇ ਕਾਬੂ
ਜਲੰਧਰ, 12 ਸਤੰਬਰ (ਹਿੰ.ਸ.)| ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਫਿਲੌਰ ਵਾਸੀ ਦਿਲਪ੍ਰੀਤ ਸਿੰਘ ਅਤੇ ਕਮਲਦੀਪ ਸਿੰਘ ਵਜੋਂ ਹੋਈ ਹੈ। ਪੁਲਿਸ
ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਜਾਣਕਾਰੀ ਦਿੰਦੇ ਹੋਏ।


ਜਲੰਧਰ, 12 ਸਤੰਬਰ (ਹਿੰ.ਸ.)| ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਫਿਲੌਰ ਵਾਸੀ ਦਿਲਪ੍ਰੀਤ ਸਿੰਘ ਅਤੇ ਕਮਲਦੀਪ ਸਿੰਘ ਵਜੋਂ ਹੋਈ ਹੈ।

ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਸ਼ਹਿਰ ਵਿੱਚ ਹੈਰੋਇਨ ਦੀ ਸਪਲਾਈ ਦੇਣ ਲਈ ਆ ਰਹੇ ਸਨ। ਇਸ ਦੌਰਾਨ ਸੀਆਈਏ ਸਟਾਫ਼ ਦੀ ਟੀਮ ਨੂੰ ਤਸਕਰਾਂ ਸਬੰਧੀ ਗੁਪਤ ਸੂਚਨਾ ਮਿਲੀ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਨਾਕਾਬੰਦੀ ਕਰਕੇ ਦੋਵਾਂ ਨੂੰ ਕਾਬੂ ਕਰ ਲਿਆ।

ਤਲਾਸ਼ੀ ਦੌਰਾਨ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਅਤੇ 1.50 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਮਾਮਲੇ ਸਬੰਧੀ ਥਾਣਾ ਕੈਂਟ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ। ਪੁੱਛਗਿੱਛ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਸਪਲਾਈ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande