ਜਲੰਧਰ ’ਚ ਪੁਲਿਸ ਮੁਕਾਬਲਾ, ਗੈਂਗਸਟਰ ਗਰੁੱਪ ਦੇ ਮੈਂਬਰ ਦੀ ਲੱਤ ’ਚ ਲੱਗੀ ਗੋਲੀ, ਗ੍ਰਿਫਤਾਰ
ਜਲੰਧਰ, 12 ਸਤੰਬਰ (ਹਿੰ.ਸ.)| ਜਲੰਧਰ ਪੁਲਿਸ ਨੇ ਜਮਸ਼ੇਰਪੁਰ ਡੇਅਰੀ ਕੰਪਲੈਕਸ ਨੇੜੇ ਹੋਏ ਮੁਕਾਬਲੇ ਦੌਰਾਨ ਇੱਕ ਬਦਮਾਸ਼ ਨੂੰ ਲੱਤ ਵਿੱਚ ਗੋਲੀ ਮਾਰ ਕੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਤਰਨਤਾਰਨ ਵਾਸੀ ਸੁਖਜਿੰਦਰ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ
ਮੌਕੇ ’ਤੇ ਜਖਮੀ ਹਾਲਤ ’ਚ ਪਿਆ ਮੁਲਜ਼ਮ।


ਜਲੰਧਰ, 12 ਸਤੰਬਰ (ਹਿੰ.ਸ.)| ਜਲੰਧਰ ਪੁਲਿਸ ਨੇ ਜਮਸ਼ੇਰਪੁਰ ਡੇਅਰੀ ਕੰਪਲੈਕਸ ਨੇੜੇ ਹੋਏ ਮੁਕਾਬਲੇ ਦੌਰਾਨ ਇੱਕ ਬਦਮਾਸ਼ ਨੂੰ ਲੱਤ ਵਿੱਚ ਗੋਲੀ ਮਾਰ ਕੇ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮ ਦੀ ਪਛਾਣ ਤਰਨਤਾਰਨ ਵਾਸੀ ਸੁਖਜਿੰਦਰ ਸਿੰਘ ਉਰਫ਼ ਪ੍ਰਿੰਸ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗੈਂਗਸਟਰ ਡੋਨੀ ਬੱਲ ਗੈਂਗ ਨਾਲ ਸਬੰਧਤ ਹੈ।

ਪੁਲਿਸ ਅਨੁਸਾਰ ਸੁਖਜਿੰਦਰ ਸਿੰਘ ਨੂੰ ਇੱਕ ਵਾਰਦਾਤ ਸਬੰਧੀ ਸ਼ਨਾਖਤ ਲਈ ਲਿਆਂਦਾ ਗਿਆ ਸੀ। ਜਾਂਚ ਦੌਰਾਨ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਉਸ ਨੂੰ ਕਾਬੂ ਕੀਤਾ ਗਿਆ ਸੀ। ਪੁੱਛਗਿੱਛ ਤੋਂ ਬਾਅਦ ਸ਼ਨੀਵਾਰ ਸਵੇਰੇ ਕਰੀਬ 8 ਵਜੇ ਪੁਲਿਸ ਟੀਮ ਉਸ ਨੂੰ ਹਥਿਆਰ ਦੀ ਬਰਾਮਦਗੀ ਲਈ ਜਮਸ਼ੇਰਪੁਰ ਦੇ ਡੇਅਰੀ ਕੰਪਲੈਕਸ ਨੇੜੇ ਲੈ ਕੇ ਪਹੁੰਚੀ।

ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਮੁਲਜ਼ਮ ਨੇ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਪਾਰਟੀ ’ਤੇ ਗੋਲੀ ਚਲਾ ਦਿੱਤੀ। ਇਸ ਤੋਂ ਬਾਅਦ ਪੁਲਿਸ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ।

ਮੁਕਾਬਲੇ ਦੌਰਾਨ ਸੁਖਜਿੰਦਰ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿੱਚ ਦਾਖਲ ਕਰਵਾਇਆ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਣ ਦੀ ਗੱਲ ਪੁਲਿਸ ਵੱਲੋਂ ਕਹੀ ਗਈ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਕੁੱਲ ਤਿੰਨ ਗੋਲੀਆਂ ਚੱਲੀਆਂ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande