ਕਪੂਰਥਲਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 2 ਦੀ ਮੌਤ
ਕਪੂਰਥਲਾ, 12 ਸਤੰਬਰ (ਹਿੰ.ਸ.)। ਕਪੂਰਥਲਾ ਨੇੜਲੇ ਪਿੰਡ ਕਢਾਲ ਕਲਾਂ ਵਿਖੇ ਸ਼ਨੀਵਾਰ ਨੂੰ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਆਹਮੋ-ਸਾਹਮਣੇ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵੱਡਾ ਮੋਠਾਂਵਾਲ ਵਾਸੀ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਕਲਰੂ ਵਾਸੀ ਰਵਿੰਦਰ ਸਿੰਘ ਪੁੱਤਰ
ਕਪੂਰਥਲਾ ਨੇੜੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 2 ਦੀ ਮੌਤ


ਕਪੂਰਥਲਾ, 12 ਸਤੰਬਰ (ਹਿੰ.ਸ.)। ਕਪੂਰਥਲਾ ਨੇੜਲੇ ਪਿੰਡ ਕਢਾਲ ਕਲਾਂ ਵਿਖੇ ਸ਼ਨੀਵਾਰ ਨੂੰ ਦੋ ਮੋਟਰਸਾਈਕਲਾਂ ਦੀ ਹੋਈ ਭਿਆਨਕ ਆਹਮੋ-ਸਾਹਮਣੇ ਟੱਕਰ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਵੱਡਾ ਮੋਠਾਂਵਾਲ ਵਾਸੀ ਪ੍ਰਭਜੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਕਲਰੂ ਵਾਸੀ ਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਕਢਾਲ ਕਲਾਂ ਨੇੜੇ ਦੋਵੇਂ ਮੋਟਰਸਾਈਕਲਾਂ ਤੇਜ਼ ਰਫ਼ਤਾਰ ਨਾਲ ਆਹਮੋ-ਸਾਹਮਣੇ ਟਕਰਾ ਗਈਆਂ। ਹਾਦਸਾ ਇੰਨਾ ਭਿਆਨਕ ਸੀ ਕਿ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਪਏ। ਰਾਹਗੀਰਾਂ ਵੱਲੋਂ ਸੂਚਨਾ ਦਿੱਤੇ ਜਾਣ ’ਤੇ 108 ਐਂਬੂਲੈਂਸ ਮੌਕੇ ’ਤੇ ਪਹੁੰਚੀ ਅਤੇ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ। ਉੱਥੇ ਡਿਊਟੀ ’ਤੇ ਤਾਇਨਾਤ ਡਾਕਟਰ ਇੰਦਰਪ੍ਰੀਤ ਸਿੰਘ ਨੇ ਜਾਂਚ ਮਗਰੋਂ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।ਮ੍ਰਿਤਕ ਪ੍ਰਭਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ ਅਤੇ ਇਸ ਸਮੇਂ ਸਿਵਲ ਹਸਪਤਾਲ ਕਪੂਰਥਲਾ ਵਿੱਚ ਦਾਖ਼ਲ ਹੈ। ਪ੍ਰਭਜੀਤ ਆਪਣੀ ਪਤਨੀ ਲਈ ਘਰ ਤੋਂ ਖਾਣਾ ਲੈਣ ਗਿਆ ਸੀ ਅਤੇ ਵਾਪਸ ਹਸਪਤਾਲ ਆਉਂਦੇ ਸਮੇਂ ਕਢਾਲ ਕਲਾਂ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਿਆ।ਦੂਜੇ ਮ੍ਰਿਤਕ ਰਵਿੰਦਰ ਸਿੰਘ ਦੇ ਪਰਿਵਾਰ ਨੇ ਦੱਸਿਆ ਕਿ ਉਹ ਟਰੈਕਟਰ ਵਰਕਸ਼ਾਪ ਵਿੱਚ ਕੰਮ ਕਰਦਾ ਸੀ। ਦੇਰ ਸ਼ਾਮ ਕੰਮ ਖ਼ਤਮ ਕਰਨ ਮਗਰੋਂ ਉਹ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸੇ ਦੌਰਾਨ ਕਢਾਲ ਕਲਾਂ ਨੇੜੇ ਦੋਵਾਂ ਮੋਟਰਸਾਈਕਲਾਂ ਦੀ ਟੱਕਰ ਹੋ ਗਈ।ਹਸਪਤਾਲ ਪ੍ਰਸ਼ਾਸਨ ਵੱਲੋਂ ਘਟਨਾ ਦੀ ਸੂਚਨਾ ਸਬੰਧਤ ਥਾਣਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਹਿੰਦੂਸਥਾਨ ਸਮਾਚਾਰ / GURSHARAN SINGH


 rajesh pande