
ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਬੱਸਾਂ ਕੀਤੀਆਂ ਰਵਾਨਾ, ਕਿਹਾ-ਕਿਸੇ ਦੇ ਚਿਹਰੇ ’ਤੇ ਖੁਸ਼ੀ ਲਿਆਉਣਾ ਸਭ ਤੋਂ ਵੱਡੀ ਤਸੱਲੀਮੋਹਾਲੀ, 13 ਸਤੰਬਰ (ਹਿੰ.ਸ.)| ਮੋਹਾਲੀ ਵਿਧਾਨ ਸਭਾ ਹਲਕੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ 140ਵੀਂ ਬੱਸ ਨੂੰ ਵਿਧਾਇਕ ਕੁਲਵੰਤ ਸਿੰਘ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੀ ਦੇਖ-ਰੇਖ ਹੇਠ ਪਿੰਡ ਦੈੜੀ ਅਤੇ ਵੇਵ ਅਸਟੇਟ ਤੋਂ ਕੁੱਲ ਤਿੰਨ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈਆਂ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵਿਅਕਤੀ ਦੇ ਚਿਹਰੇ ’ਤੇ ਖੁਸ਼ੀ ਲਿਆਉਣਾ ਸਭ ਤੋਂ ਵੱਡੀ ਅਤੇ ਤਸੱਲੀ ਭਰੀ ਗੱਲ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ’ਤੇ ਜਾ ਰਹੇ ਸੀਨੀਅਰ ਨਾਗਰਿਕਾਂ ਦੇ ਚਿਹਰਿਆਂ ’ਤੇ ਖੁਸ਼ੀ ਦੇਖ ਕੇ ਉਨ੍ਹਾਂ ਨੂੰ ਬੇਹੱਦ ਸੰਤੁਸ਼ਟੀ ਮਿਲ ਰਹੀ ਹੈ।ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸਫਲਤਾਪੂਰਵਕ ਚੱਲ ਰਹੀ ਹੈ ਅਤੇ ਇਸ ਲਈ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਬਾਲਮੀਕੀ ਮੰਦਰ, ਵਾਹਗਾ ਬਾਰਡਰ ਅਤੇ ਜਲ੍ਹਿਆਂਵਾਲਾ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਸਨ। ਹੁਣ ਖਾਟੂ ਸ਼ਿਆਮ, ਸਾਲਾਸਰ, ਹਰਿਦੁਆਰ, ਮਥੁਰਾ ਅਤੇ ਵ੍ਰਿੰਦਾਵਨ ਸਮੇਤ ਹੋਰ ਧਾਰਮਿਕ ਸਥਾਨਾਂ ਲਈ ਵੀ ਸ਼ਰਧਾਲੂਆਂ ਨੂੰ ਯਾਤਰਾ ਕਰਵਾਈ ਜਾ ਰਹੀ ਹੈ।ਕੁਲਵੰਤ ਸਿੰਘ ਨੇ ਕਿਹਾ ਕਿ ਤੀਰਥ ਯਾਤਰਾ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ ਅਤੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਇਸ ਯੋਜਨਾ ਦਾ ਲਾਭ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ।ਵਿਧਾਇਕ ਕੁਲਵੰਤ ਸਿੰਘ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 72 ਲੱਖ ਮਹਿਲਾਵਾਂ ਦੇ ਖਾਤਿਆਂ ਵਿੱਚ 1,000 ਅਤੇ 1,500 ਰੁਪਏ ਦੀ ਰਕਮ ਪਹੁੰਚ ਚੁੱਕੀ ਹੈ।ਇਸ ਮੌਕੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ, ਡਾ. ਰਾਮ ਸਿੰਘ, ਜਤਿੰਦਰ ਚੌਧਰੀ, ਰਤਨ ਚੰਦ, ਮਦਨ ਨਰੇਸ਼ ਗੁਪਤਾ, ਪ੍ਰੇਮ ਢੀਂਗਰਾ, ਜੋਗਿੰਦਰ ਸਿੰਘ ਭਾਟੀਆ, ਨਰ ਸਿੰਘ ਘੁੰਮਣ, ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਬਲਜੀਤ ਸਿੰਘ ਦੈੜੀ, ਸਾਹਿਬ ਜੋਤ ਸਿੰਘ ਸਮੇਤ ਕਈ ਪਤਵੰਤੇ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / GURSHARAN SINGH